05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਝੋਨੇ ਦੀ ਖਰੀਦ ਨਾ ਹੋਣ ’ਤੇ ਇਨੈਲੋ ਵਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ’ਤੇ ਇਨੈਲੋ ਵਰਕਰਾਂ ਤੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਵਿਧਾਇਕ ਅਰਜੁਨ ਚੌਟਾਲਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 06-10-2026
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ’ਤੇ ਇਨੈਲੋ ਵਰਕਰਾਂ ਤੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਵਿਧਾਇਕ ਅਰਜੁਨ ਚੌਟਾਲਾ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਡੀ ’ਚ ਕਿਸਾਨਾਂ ਦੀਆਂ ਸਮੱਸਿਆਵਾਂ ਦੀ ਸੁਣੀਆਂ। ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਸੌਂਪੇ ਗਏ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਪ੍ਰਤੀ ਸਰਕਾਰ ਦੀ ਉਦਾਸੀਨਤਾ ਉਨ੍ਹਾਂ ਨੂੰ ਕਾਫ਼ੀ ਵਿੱਤੀ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਮੰਡੀਆਂ ਵਿੱਚ ਪਰਮਲ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤਾ ਹੈ, ਜਿਸ ਕਾਰਨ ਕਿਸਾਨਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫੈਕਟਰੀ ਸੰਚਾਲਕ ਨਮੀ ਦੇ ਨਾਂ ’ਤੇ ਪ੍ਰਤੀ ਕੁਇੰਟਲ ਕਾਟ ਕੱਟ ਕੇ ਕਿਸਾਨਾਂ ਨਾਲ ਵਿੱਤੀ ਤੌਰ ’ਤੇ ਧੋਖਾ ਕਰ ਰਹੇ ਹਨ। ਇਸ ਤੋਂ ਪਹਿਲਾਂ ਵਿਧਾਇਕ ਅਰਜੁਨ ਚੌਟਾਲਾ ਨੇ ਸਿਰਸਾ ਅਨਾਜ ਮੰਡੀ ਦਾ ਦੌਰਾ ਕੀਤਾ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਦੇ ਉਦਾਸੀਨ ਰਵੱਈਏ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਵਾਰ ਕਣਕ ਦੇ ਸਮਰਥਨ ਮੁੱਲ ਵਿੱਚ 25 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਮੀਦ ਸੀ ਕਿ ਇਸ ਸਾਲ ਸਮਰਥਨ ਮੁੱਲ 200 ਰੁਪਏ ਤੱਕ ਵਧੇਗਾ ਕਿਉਂਕਿ ਪਿਛਲੇ ਸਾਲ ਇਸ ਵਿੱਚ 160 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਬਾਜਰੇ ਦੀ ਖਰੀਦ ਵੀ ਹੌਲੀ ਹੈ ਤੇ ਉਤਪਾਦਕਾਂ ਨੂੰ ਉਨ੍ਹਾਂ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ ਹੈ। ਮੌਜੂਦਾ ਸੂਬਾ ਸਰਕਾਰ ’ਤੇ ਹਮਲਾ ਕਰਦਿਆਂ ਵਿਧਾਇਕ ਅਰਜੁਨ ਚੌਟਾਲਾ ਨੇ ਕਿਹਾ ਕਿ ਅੱਜ ਸੂਬੇ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਤੇ ਅਜਿਹੀਆਂ ਬੇਨਿਯਮੀਆਂ ਕਾਰਨ ਇਨੈਲੋ ਦੇ ਰਾਸ਼ਟਰੀ ਪ੍ਰਧਾਨ ਅਭੈ ਸਿੰਘ ਚੌਟਾਲਾ ਕਿਸੇ ਵੀ ਸਮੇਂ ਵੱਡੇ ਅੰਦੋਲਨ ਦਾ ਐਲਾਨ ਕਰ ਸਕਦੇ ਹਨ। ਵਿਧਾਇਕ ਅਰਜੁਨ ਚੌਟਾਲਾ ਨੇ ਕਿਹਾ ਕਿ ਮਹਿੰਗਾਈ ਕਾਰਨ ਗਰੀਬਾਂ ਦੀਆਂ ਥਾਲੀਆਂ ਵਿੱਚੋਂ ਰੋਟੀ ਗਾਇਬ ਹੋ ਰਹੀ ਹੈ ਤੇ ਸਰਕਾਰ ਵਿਕਾਸ ਦੇ ਝੂਠੇ ਅੰਕੜੇ ਪੇਸ਼ ਕਰ ਰਹੀ ਹੈ। ਰਾਜਪਾਲ ਨੂੰ ਮੰਗ ਪੱਤਰ ਸੌਂਪਣ ਵਾਲਿਆਂ ਵਿੱਚ ਵਿਧਾਇਕ ਅਰਜੁਨ ਚੌਟਾਲਾ ਦੇ ਨਾਲ ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ, ਕੁਲਦੀਪ ਗੋਦਾਰਾ, ਮੰਦਰ ਸਿੰਘ ਓਢਾਂ, ਹਰਮੀਤ ਸਿੰਘ ਪੰਡੋਰੀਵਾਲਾ, ਜਸਵਿੰਦਰ ਬਿੰਦੂ, ਗੁਰਵਿੰਦਰ ਸਿੰਘ ਗਿੱਲ, ਹੁਸ਼ਿਆਰ ਸਿੰਘ ਖੋੜ, ਭਗਵਾਨ ਕੋਟਲੀ, ਮਹਾਂਵੀਰ ਸ਼ਰਮਾ, ਮਹਿੰਦਰ ਬਾਨਾ, ਮਨੋਹਰ ਮਹਿਤਾ, ਨਰਿੰਦਰ ਮਹਿਤਾ, ਕ੍ਰਿਸ਼ਨਾ ਮਹਿਤਾ ਆਦਿ ਇਨੈਲੋ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕਤਾ ’ਤੇ ਜ਼ੋਰ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਨਾਨਕ ਪਿਆਊ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਪੁਰਬ ਮਨਾਇਆ
Ad Position 24