ਜਨਸੇਵਾ ਹੀ ਸਰਕਾਰ ਦਾ ਮੁੱਖ ਸੰਕਲਪ, ਵਿਕਾਸ ਕਾਰਜਾਂ ਨਾਲ ਬਦਲਿਆ ਖੇਤਰ ਦਾ ਦ੍ਰਿਸ਼- ਕਲਿਆਣ
ਕਰਨਾਲ, 5 ਅਕਤੂਬਰ(ਗੁਰਮੀਤ ਸਿੰਘ ਸੱਗੂ)- ਸੇਵਾ ਸੰਕਲਪ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ‘ਸੇਵਾ ਜੋਤੀ ਕਲਸ਼ ਯਾਤਰਾ’ ਕੱਢੀ ਜਾ ਰਹੀ ਹੈ। ਇਸੇ ਲੜੀ ਤਹਿਤ ਯਾਤਰਾ ਪਿੰਡ ਚੌਰਾ ਪਹੁੰਚੀ, ਜਿਥੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਮੁੱਖ ਮਹਿਮਾਨ ਵਜੋਂ ਪਿੰਡ ਵਾਸੀਆਂ ਨਾਲ ਮਿਲ ਕੇ ਪੀ.
ਕਰਨਾਲ, 5 ਅਕਤੂਬਰ(ਗੁਰਮੀਤ ਸਿੰਘ ਸੱਗੂ)- ਸੇਵਾ ਸੰਕਲਪ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ‘ਸੇਵਾ ਜੋਤੀ ਕਲਸ਼ ਯਾਤਰਾ’ ਕੱਢੀ ਜਾ ਰਹੀ ਹੈ। ਇਸੇ ਲੜੀ ਤਹਿਤ ਯਾਤਰਾ ਪਿੰਡ ਚੌਰਾ ਪਹੁੰਚੀ, ਜਿਥੇ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਮੁੱਖ ਮਹਿਮਾਨ ਵਜੋਂ ਪਿੰਡ ਵਾਸੀਆਂ ਨਾਲ ਮਿਲ ਕੇ ਪੀ. ਐੱਚ. ਸੀ. ਵਿਚ ਯਾਤਰਾ ਦਾ ਸਵਾਗਤ ਕੀਤਾ। ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਯਾਤਰਾ ਦਾ ਮੁੱਖ ਉਦੇਸ਼ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਿੰਡ-ਪਿੰਡ ਤੱਕ ਪਹੁੰਚਾਉਣਾ ਅਤੇ ਯੋਗ ਨਾਗਰਿਕਾਂ ਨੂੰ ਇਨ੍ਹਾਂ ਦਾ ਲਾਭ ਲੈਣ ਲਈ ਜਾਗਰੂਕ ਕਰਨਾ ਹੈ। ਹਰਵਿੰਦਰ ਕਲਿਆਣ ਨੇ ਕਿਹਾ ਕਿ ਜਨ ਪ੍ਰਤੀਨਿਧੀਆਂ, ਅਧਿਕਾਰੀਆਂ, ਕਰਮਚਾਰੀਆਂ, ਵਪਾਰੀਆਂ ਤੇ ਮਜ਼ਦੂਰਾਂ ਸਮੇਤ ਹਰ ਵਰਗ ਵਿਚ ਸੇਵਾ ਭਾਵਨਾ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਖੁਦ 400 ਕਿੱਲੋਮੀਟਰ ਦੀ ਪੈਦਲ ਯਾਤਰਾ ਕਰਕੇ ਪਿੰਡਾਂ ਦੀਆਂ ਸਮੱਸਿਆਵਾਂ ਤੇ ਅਸਲ ਹਾਲਾਤ ਨੂੰ ਨੇੜਿਓਂ ਦੇਖਿਆ ਸੀ। ਉਸ ਸਮੇਂ ਉਨ੍ਹਾਂ ਨੇ ਸੰਕਲਪ ਲਿਆ ਸੀ ਕਿ ਮੌਕਾ ਮਿਲਣ ’ਤੇ ਜਨਤਾ ਦੇ ਸਹਿਯੋਗ ਨਾਲ ਖੇਤਰ ਦਾ ਵਿਕਾਸ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਖੇਤਰ ਵਿਚ ਲਗਭਗ 80 ਤੋਂ 85 ਨਵੀਆਂ ਸੜਕਾਂ ਦਾ ਨਿਰਮਾਣ ਹੋਇਆ ਹੈ ਤੇ ਮੈਡੀਕਲ ਯੂਨੀਵਰਸਿਟੀ ਤੇ ਕਾਲਜ ਵਰਗੇ ਵੱਡੇ ਪ੍ਰਾਜੈਕਟਾਂ ’ਤੇ ਕੰਮ ਕੀਤਾ ਗਿਆ ਹੈ। ਹਰ ਪਿੰਡ ਤੱਕ ਨਿਰਵਿਘਨ ਬਿਜਲੀ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਸ਼ਾਸਨ ਕਾਰਨ ਭ੍ਰਿਸ਼ਟਾਚਾਰ ’ਤੇ ਰੋਕ ਲੱਗੀ ਹੈ ਤੇ ਨੌਜਵਾਨਾਂ ਨੂੰ ਬਿਨਾਂ ਪਰਚੀ ਅਤੇ ਬਿਨਾਂ ਖਰਚੀ ਦੇ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਮਿਲ ਰਹੀਆਂ ਹਨ। ਯੋਗ ਲੋਕਾਂ ਨੂੰ ਪੈਨਸ਼ਨ ਤੇ ਹੋਰ ਸਰਕਾਰੀ ਯੋਜਨਾਵਾਂ ਦਾ ਲਾਭ ਵੀ ਘਰ ਬੈਠਿਆਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਮਹਾਨ ਸ਼ਖ਼ਸੀਅਤਾਂ ਦੀਆਂ ਜਯੰਤੀਆਂ ਸਰਕਾਰੀ ਪੱਧਰ ’ਤੇ ਮਨਾਈਆਂ ਜਾ ਰਹੀਆਂ ਹਨ। ਪਿੰਡਾਂ ਵਿਚ ਕਮਿਊਨਿਟੀ ਸੈਂਟਰ ਤੇ ਛੱਪੜਾਂ ਦਾ ਨਿਰਮਾਣ ਤੇ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਖੇਤਰ ਦੇ ਬਾਕੀ ਰਹਿੰਦੇ ਕੰਮ ਵੀ ਜਲਦ ਪੂਰੇ ਕਰਨ ਦਾ ਭਰੋਸਾ ਦਿੱਤਾ।