07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਬੰਦੀ ਸਿੰਘਾਂ ਦੀ ਛੇਤੀ ਹੋਵੇ ‘ਰਿਹਾਈ’-ਰਾਮ ਸਿੰਘ ਬੰਬੇ

ਨਵੀਂ ਦਿੱਲੀ,6 ਅਕਤੂਬਰ(ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਸ ਮਸਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਜੱਦੋਜਹਿਦ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-10-2026
ਨਵੀਂ ਦਿੱਲੀ,6 ਅਕਤੂਬਰ(ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਬੰਦੀ ਸਿੰਘਾਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਸ ਮਸਲੇ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਜੱਦੋਜਹਿਦ ਕੀਤੀ ਜਾ ਰਹੀ ਹੈ। ਇਸੇ ਮਾਮਲੇ ਨੂੰ ਲੈ ਕੇ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਅਰਦਾਸ ਸਮਾਗਮ ਕਰਕੇ ਗੁਰੂ ਘਰਾਂ ਵਿੱਚ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸਰਕਾਰ ਤੱਕ ਸਹੀ ਸੁਨੇਹਾ ਪਹੁੰਚ ਸਕੇ। ਰਾਮ ਸਿੰਘ ਬੰਬੇ ਨੇ ਕਿਹਾ ਕਿ ਬੀਤੇ ਦਿਨੀਂ ਸੁਪਰੀਮ ਕੋਰਟ ਨੇ ਵੀ ਇੱਕ ਮਾਮਲੇ ’ਚ ਟਿੱਪਣੀ ਕਰਦਿਆਂ ਕਿਹਾ ਸੀ ਕਿ ਜਿਹੜੇ ਕੈਦੀ ਆਪਣੀ ਕਾਨੂੰਨੀ ਸਜ਼ਾ ਪੂਰੀਆਂ ਕਰ ਚੁੱਕੇ ਹਨ,ਉਨ੍ਹਾਂ ਨੂੰ ਜੇਲ੍ਹਾਂ ਵਿਚ ਰੱਖਣਾ,ਨਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਹੈ। ਇਸ ਲਈ ਸਰਕਾਰਾਂ ਨੂੰ ਬਗੈਰ ਦੇਰੀ ਕੀਤਿਆਂ ਬੰਦੀ ਸਿੰਘਾ ਦੀ ਰਿਹਾਈ ਦਾ ਰਾਹ ਪੱਧਰਾ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਸਿਆਸੀ ਜਾਂ ਕਿਸੀ ਹੋਰ ਨਜ਼ਰੀਏ ਨਾਲ ਨਹੀਂ ਵੇਖਿਆ ਜਾਣਾ ਚਾਹੀਦਾ ਬਲਕਿ ਮਨੁੱਖੀ ਅਧਿਕਾਰਾਂ ਦੇ ਤਹਿਤ ਰਿਹਾਈ ਵਾਸਤੇ ਫ਼ੈਸਲਾ ਲੈਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ‘ਮਾਈ ਭਾਗੋ’ ਮੁਹਿੰਮ ਪੰਜਾਬ ’ਚ ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਦੇਵੇਗੀ ਅਹਿਮ ਯੋਗਦਾਨ - ਸਰਨਾ ਬੀਬਾ ਬਾਦਲ ਦੇ ਉਪਰਾਲਿਆਂ ਦ... ਅਗਲੀ ਖ਼ਬਰ ਉਪ ਰਾਜਪਾਲ ਸੰਧੂ ਨੇ ਪੰਜਾਬ ਹੈਰੀਟੇਜ ਸੈਂਟਰ ਦਾ ਰੱਖਿਆ ਨੀਂਹ‘ਪੱਥਰ
Ad Position 24