ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਨੂੰ 22 ਨਵੰਬਰ ਨੂੰ ਨਗਰ ਕੀਰਤਨ ਤੇ 24 ਨੂੰ ਗੁਰਮਤਿ ਸਮਾਗਮ
ਕਰਨਾਲ, 6 ਅਕਤੂਬਰ (ਗੁਰਮੀਤ ਸਿੰਘ ਸੱਗੂ)- ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ 22 ਨਵੰਬਰ ਨੂੰ ਨਗਰ ਕੀਰਤਨ ਅਤੇ 24 ਨਵੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ।
ਗ
ਗੁਰਪੁਰਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਅਤੇ ਜਨਰਲ ਸਕੱਤਰ ਇੰਦਰ ਪਾਲ ਸਿੰਘ ਜਾਣਕਾਰੀ ਦਿੰਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ
07-10-2026
ਕਰਨਾਲ, 6 ਅਕਤੂਬਰ (ਗੁਰਮੀਤ ਸਿੰਘ ਸੱਗੂ)- ਗੁਰਪੁਰਬ ਪ੍ਰਬੰਧਕ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 24 ਨਵੰਬਰ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸੰਬੰਧੀ 22 ਨਵੰਬਰ ਨੂੰ ਨਗਰ ਕੀਰਤਨ ਅਤੇ 24 ਨਵੰਬਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ । ਸਮਾਗਮ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਹੋਣਗੇ। ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਤੇ ਜਨਰਲ ਸਕੱਤਰ ਇੰਦਰ ਪਾਲ ਸਿੰਘ ਨੇ ਦੱਸਿਆ ਕਿ 22 ਨਵੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਵੇਰੇ 10.30 ਵਜੇ ਗੁਰਦੁਆਰਾ ਡੇਰਾ ਕਾਰ ਸੇਵਾ ਅਤੇ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਪਹਿਲੀ ਤੋਂ ਆਰੰਭ ਹੋਵੇਗਾ। ਨਗਰ ਕੀਰਤਨ ਕਰਨ ਗੇਟ, ਕਮੇਟੀ ਚੌਕ, ਦਾਵਤ ਹੋਟਲ ਰੋਡ, ਹਸਪਤਾਲ ਚੌਕ, ਕੁੰਜਪੁਰਾ ਰੋਡ ਅਤੇ ਸਬਜ਼ੀ ਮੰਡੀ ਤੋਂ ਹੁੰਦਾ ਹੋਇਆ ਗੁਰਦੁਆਰਾ ਡੇਰਾ ਕਾਰ ਸੇਵਾ, ਕਲੰਦਰੀ ਗੇਟ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ। ਸਮਾਗਮ ਵਿਚ ਹਜ਼ੂਰੀ ਰਾਗੀ, ਢਾਡੀ ਅਤੇ ਪ੍ਰਚਾਰਕ ਜਥੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਨ੍ਹਾਂ ਵਿਚ ਭਾਈ ਬਲਵਿੰਦਰ ਸਿੰਘ ਲਾਡੀ, ਭਾਈ ਗੁਰਪ੍ਰੀਤ ਸਿੰਘ, ਭਾਈ ਪਲਵਿੰਦਰ ਸਿੰਘ, ਕੀਰਤਨੀਏ ਭਾਈ ਗੁਲਾਬ ਸਿੰਘ, ਭਾਈ ਅੰਮ੍ਰਿਤਪਾਲ ਸਿੰਘ, ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਸੇਵਕ ਸਿੰਘ ਆਦਿ ਹਾਜ਼ਰੀ ਭਰਨਗੇ। ਇਸ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰਨਾਲ ਦੇ ਵਿਦਿਆਰਥੀਆਂ ਵਲੋਂ ਵੀ ਸੇਵਾ ਨਿਭਾਈ ਜਾਵੇਗੀ। ਦਰਬਾਰ ਹਾਲ ਅਤੇ ਰਹਿਰਾਸ ਸਾਹਿਬ ਦੇ ਪਾਠ ਦੀ ਸੇਵਾ ਭਾਈ ਮਨਜੂਰ ਸਿੰਘ ਜੀ ਕਰਨਗੇ। ਸਮਾਗਮ ਦੌਰਾਨ ਅਟੁੱਟ ਲੰਗਰ ਵਰਤਾਇਆ ਜਾਵੇਗਾ।