06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜੇ. ਐਮ. ਆਈ. ਟੀ. ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਯਮੁਨਾਨਗਰ, 6 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਕਰਨ ਦੇ ਉਦੇਸ਼ ਨਾਲ ਅੱਜ ਜੇ. ਐਮ.

Ad Position 21
No active advertisement
ਅਜੀਤ ਡੈਸਕ 07-10-2026
ਯਮੁਨਾਨਗਰ, 6 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਕਰਨ ਦੇ ਉਦੇਸ਼ ਨਾਲ ਅੱਜ ਜੇ. ਐਮ. ਆਈ. ਟੀ. ਕਾਲਜ ਰਾਦੌਰ ਵਿਖੇ ਐਸ. ਡੀ. ਐਮ. ਰਾਦੌਰ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਇਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਤੇ ਵਿਦਿਆਰਥੀਆਂ ਨਾਲ ਇਕ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਅਤੇ ਸਮਾਜ ਭਲਾਈ ਵਿਭਾਗ ਦੇ ਸਲਾਹਕਾਰਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਨਸ਼ੇ ਦੀ ਲਤ ਦੇ ਕਾਰਨਾਂ, ਮਾੜੇ ਪ੍ਰਭਾਵਾਂ ਅਤੇ ਸਮਾਜਿਕ, ਡਾਕਟਰੀ, ਆਰਥਿਕ ਤੇ ਕਾਨੂੰਨੀ ਪਹਿਲੂਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਸਲਾਹਕਾਰਾਂ ਨੇ ਦੱਸਿਆ ਕਿ ਨਸ਼ੇ ਦੀ ਲਤ ਇਕ ਵਿਅਕਤੀ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਗੰਭੀਰਤਾ ਨਾਲ ਪ੍ਰਭਾਵਿਤ ਕਰਦੀ ਹੈ। ਇਹ ਇਕ ਵਿਅਕਤੀ ਦੀ ਕਾਰਗੁਜ਼ਾਰੀ ਨੂੰ ਘਟਾਉਂਦੀ ਹੈ ਅਤੇ ਉਸ ਦੇ ਪਰਿਵਾਰਕ ਜੀਵਨ ਨੂੰ ਪ੍ਰਭਾਵਿਤ ਕਰਦੀ ਹੈ। ਨਸ਼ਾ ਪਰਿਵਾਰਾਂ ਲਈ ਵਿੱਤੀ ਤੰਗੀ ਦਾ ਕਾਰਨ ਬਣ ਸਕਦਾ ਹੈ ਅਤੇ ਕਈ ਤਰ੍ਹਾਂ ਦੀਆਂ ਸਮਾਜਿਕ ਸਮੱਸਿਆਵਾਂ ਪੈਦਾ ਕਰ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਅਤੇ ਦੂਜਿਆਂ ‘ਤੇ ਨਸ਼ੇ ਦੀ ਲਤ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਐਸ. ਡੀ. ਐਮ. ਰਾਦੌਰ ਨੇ ਕਾਲਜ ਪ੍ਰਬੰਧਨ ਨੂੰ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਇਕ ‘ਡਰੱਗ ਵਾਚਡੌਗ ਕਲੱਬ’ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਕਲੱਬ ਵਿਚ ਹਰ ਕਲਾਸ ਦੇ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਸਹਿਪਾਠੀਆਂ ਅਤੇ ਹੋਰ ਨੌਜਵਾਨਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ, ਵਿਦਿਅਕ ਸੰਸਥਾਵਾਂ, ਮਾਪਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵੀ. ਸੀ. ਨੂੰ 11-ਨੁਕਾਤੀ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਦੀਆਂ ਤਿਆਰੀਆਂ ’ਚ ਜੁਟਿਆ ਅਗਰਵਾਲ ਸਮਾਜ
Ad Position 24