08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਦਿੱਲੀ ਯੂਨਿਟ ਵਿਚ ਕੋਈ ਧੜੇਬਾਜ਼ੀ ਨਹੀਂ, ਸੁਖਬੀਰ ਦੀ ਅਗਵਾਈ ’ਚ ਸਾਰੇ ਇੱਕਜੁੱਟ - ਸਰਨਾ ਭੁਲੇਖੇ ਪਾਉਣ ਵਾਲਿਆਂ ਤੋਂ ਸੁਚੇਤ ਰਹਿਣ ਸੰਗਤਾਂ

ਨਵੀਂ ਦਿੱਲੀ, 7 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਯੂਨਿਟ ਵਿਚ ਧੜੇਬਾਜ਼ੀ ਹੋਣ ਦੇ ਦਾਅਵਿਆਂ ਨੂੰ ਨਕਾਰਦੇ ਹੋਏ ਕਿਹਾ ਕਿ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਦਿੱਲੀ ਇਕਾਈ ਪੂਰੀ ਤਰ੍ਹਾਂ ਇੱਕਜੁੱਟ ਹੈ। ਪਾਰਟੀ ਵਿਚ ਧੜੇਬਾਜ਼ੀ ਹੋਣ ਸੰਬੰਧੀ ਸੋਸ਼ਲ ਮੀਡੀਆ ’ਤੇ ਪਾਏ ਜਾ ਰਹੇ ਭੁਲੇਖਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਸਰਨਾ ਨੇ ਕਿਹਾ ਕਿ ਇੱਕੋ ਹੀ ਅਸਲ ਅਕਾਲੀ ਦਲ ਹੈ, ਜਿਸ ਵਿਚ ਸਾਰੇ ਸੁਖਬੀਰ ਸਿੰਘ ਬਾਦਲ ਦੇ ਸਿਪਾਹੀ ਹਨ ਅਤੇ ਦਿੱਲੀ ਵਿਚ ਵਿਚ ਕੋਈ ਧੜੇਬਾਜ਼ੀ ਨਹੀਂ ਹੈ।

Ad Position 21
No active advertisement
ਅਜੀਤ ਡੈਸਕ 08-10-2026
ਨਵੀਂ ਦਿੱਲੀ, 7 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ(ਬ) ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਯੂਨਿਟ ਵਿਚ ਧੜੇਬਾਜ਼ੀ ਹੋਣ ਦੇ ਦਾਅਵਿਆਂ ਨੂੰ ਨਕਾਰਦੇ ਹੋਏ ਕਿਹਾ ਕਿ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਦਿੱਲੀ ਇਕਾਈ ਪੂਰੀ ਤਰ੍ਹਾਂ ਇੱਕਜੁੱਟ ਹੈ। ਪਾਰਟੀ ਵਿਚ ਧੜੇਬਾਜ਼ੀ ਹੋਣ ਸੰਬੰਧੀ ਸੋਸ਼ਲ ਮੀਡੀਆ ’ਤੇ ਪਾਏ ਜਾ ਰਹੇ ਭੁਲੇਖਿਆਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਸਰਨਾ ਨੇ ਕਿਹਾ ਕਿ ਇੱਕੋ ਹੀ ਅਸਲ ਅਕਾਲੀ ਦਲ ਹੈ, ਜਿਸ ਵਿਚ ਸਾਰੇ ਸੁਖਬੀਰ ਸਿੰਘ ਬਾਦਲ ਦੇ ਸਿਪਾਹੀ ਹਨ ਅਤੇ ਦਿੱਲੀ ਵਿਚ ਵਿਚ ਕੋਈ ਧੜੇਬਾਜ਼ੀ ਨਹੀਂ ਹੈ। ਉਨ੍ਹਾਂ ਨੇ ਧੜੇਬਾਜ਼ੀ ਸਬੰਧੀ ਗ਼ਲਤਫ਼ਹਿਮੀਆਂ ਪਾਉਣ ਵਾਲਿਆਂ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ। ਸਰਨਾ ਨੇ ਪਾਰਟੀ ਦੀਆਂ ਦਿੱਲੀ ਵਿਚ ਹੋ ਰਹੀਆਂ ਪੰਥਕ ਬੈਠਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਬੈਠਕਾਂ ਦੌਰਾਨ ਪੂਰੀ ਦਿੱਲੀ ਵਿਚ ਸੰਗਤਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ। ਸਰਨਾ ਨੇ ਕਿਹਾ ਕਿ ਸਾਡੀ ਪਾਰਟੀ ਦਿੱਲੀ ਗੁਰਦੁਆਰਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਦਿੱਲੀ ਦੀਆਂ ਸੰਗਤਾਂ ਵੀ ਭ੍ਰਿਸ਼ਟਾਚਾਰੀ ਨਿਜ਼ਾਮ ਨੂੰ ਲਾਂਭੇ ਕਰਨ ਵਾਸਤੇ ਗੁਰਦੁਆਰਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਕਮੇਟੀ ਪ੍ਰਬੰਧ ਦੀ ਆਰਥਿਕ ਹਾਲਤ ਇੰਨੀ ਮਾੜੀ ਹੈ ਕਿ ਬਿਜਲੀ ਦਾ ਬਿੱਲ ਦੇਣ ਵਾਸਤੇ ਵੀ ਪੈਸੇ ਨਹੀਂ ਹਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਸੰਕਲਪ ਅਭਿਆਨ’ ਮੁਹਿੰਮ ਤਹਿਤ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 17 ਅਕਤੂਬਰ ਤੋਂ ਕਰਵਾਈਆਂ ਜਾਣਗੀਆਂ ਗਤੀਵਿਧੀਆਂ ਅਗਲੀ ਖ਼ਬਰ ਹਲਕਾ ਟੋਹਾਣਾ ਦੇ ਆਗੂ ਕਰਨ ਕੁਨਾਲ ਸਿੰਘ ਸਮੇਤ ਪਾਰਟੀ ਆਗੂਆਂ ਨੇ ਨਵੇਂ ਮੈਂਬਰਾਂ ਦਾ ਕੀਤਾ ਨਿੱਘਾ ਸਵਾਗਤ
Ad Position 24