ਬੱਚੇ ਕੌਮ ਦਾ ਸਰਮਾਇਆ ਹੁੰਦੇ ਹਨ- ਸੁਖਵਿੰਦਰ ਸਿੰਘ
ਕਰਨਾਲ, 7 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸਿੱਖ ਮਿਸ਼ਨ ਹਰਿਆਣਾ ਕੁਰਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖ ਮਿਸ਼ਨ ਹਰਿਆਣਾ (ਕੁਰੂਕਸ਼ੇਤਰ) ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਪ੍ਰਿੰਸ ਸਿਕਸ਼ਾ ਨਿਕੇਤਨ ਸਕੂਲ ਪਿਪਲੀ ਵਿਖੇ 7 ਅਕਤੂਬਰ ਨੂੰ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬੀਬੀ ਸੁਰਜੀਤ ਕੌਰ ਧਾਰਮਿਕ ਟੀਚਰ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ ਤੇ ਜੇਤੂ ਬੱਚਿਆਂ ਨੂੰ ਸਿੱਖ ਮਿਸ਼ਨ ਹਰਿਆਣਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਕਰਨਾਲ, 7 ਅਕਤੂਬਰ (ਗੁਰਮੀਤ ਸਿੰਘ ਸੱਗੂ )- ਸਿੱਖ ਮਿਸ਼ਨ ਹਰਿਆਣਾ ਕੁਰਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖ ਮਿਸ਼ਨ ਹਰਿਆਣਾ (ਕੁਰੂਕਸ਼ੇਤਰ) ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਪ੍ਰਿੰਸ ਸਿਕਸ਼ਾ ਨਿਕੇਤਨ ਸਕੂਲ ਪਿਪਲੀ ਵਿਖੇ 7 ਅਕਤੂਬਰ ਨੂੰ ਇਕ ਰੋਜ਼ਾ ਵਿਸ਼ੇਸ਼ ਗੁਰਮਤਿ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਬੀਬੀ ਸੁਰਜੀਤ ਕੌਰ ਧਾਰਮਿਕ ਟੀਚਰ ਵਲੋਂ ਗੁਰਮੁਖੀ ਲਿਪੀ, ਗੁਰਬਾਣੀ ਸੰਥਿਆ ਤੇ ਸਿੱਖ ਇਤਿਹਾਸ ਤੇ ਗੁਰਮਤਿ ਰਹਿਣੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ ਤੇ ਜੇਤੂ ਬੱਚਿਆਂ ਨੂੰ ਸਿੱਖ ਮਿਸ਼ਨ ਹਰਿਆਣਾ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿਚ ਵਿਸ਼ੇਸ਼ ਸਹਿਯੋਗ ਲਈ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਸੁਖਵਿੰਦਰ ਸਿੰਘ ਨੇ ਕਿਹਾ ਕਿ ਬੱਚੇ ਸਾਡੇ ਕੌਮ ਦਾ ਸਰਮਾਇਆ ਹੁੰਦੇ ਹਨ । ਨਵੀਂ ਪੀੜ੍ਹੀ ਨੂੰ ਗੁਰਮਤਿ ਨਾਲ ਜੋੜ ਕੇ ਹੀ ਬੁਰਾਈਆਂ ਤੇ ਮਾੜੀ ਸੰਗਤ ਤੋਂ ਬਚਾਇਆ ਜਾ ਸਕਦਾ ਹੈ। ਇਸ ਮੌਕੇ ਸਕੂਲ ਪ੍ਰਧਾਨ ਉਰਮੀਲਾ ਦੇਵੀ, ਗੀਤਾ ਅਗਨੀਹੋਤਰੀ, ਦਲਜੀਤ ਕੌਰ, ਗੁਰਲਾਲ ਸਿੰਘ, ਜਸਬੀਰ ਸਿੰਘ, ਸ਼ੇਰ ਸਿੰਘ, ਮਲਕੀਤ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।