ਫ਼ਤਿਹਾਬਾਦ ’ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ
ਫ਼ਤਿਹਾਬਾਦ, 8 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਿਹਾਬਾਦ ਵਲੋਂ ਡਾ. ਅੰਬੇਡਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਤੇ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ।
ਫ਼ਤਿਹਾਬਾਦ, 8 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਿਹਾਬਾਦ ਵਲੋਂ ਡਾ. ਅੰਬੇਡਕਰ ਪਾਰਕ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਤੇ ਬਰਖ਼ਾਸਤ ਕਰਨ ਦੀ ਮੰਗ ਕੀਤੀ ਗਈ। ਇਸ ਉਪਰੰਤ ਇੰਡੀਆ ਗੱਠਜੋੜ ਨਾਲ ਜੁੜੀਆਂ ਪਾਰਟੀਆਂ ਦੇ ਵਰਕਰਾਂ ਨੇ ਲਾਲ ਬੱਤੀ ਚੌਕ ਵਿਖੇ ਇਕੱਠੇ ਹੋ ਕੇ ਗਿਆਨੇਸ਼ ਕੁਮਾਰ ਦਾ ਪੁਤਲਾ ਸਾੜਿਆ। ਵਰਕਰਾਂ ਨੇ ਲੋਕਤੰਤਰ ਦੀ ਰਾਖੀ ਸੰਵਿਧਾਨ ਨੂੰ ਮਜ਼ਬੂਤ ਕਰਨ ਅਤੇ ਚੋਣ ਪ੍ਰਕਿਰਿਆ ’ਚ ਪਾਰਦਰਸ਼ਤਾ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦ ਸ਼ਰਮਾ, ਵਿਧਾਇਕ ਸ਼ੀਸ਼ਪਾਲ ਕੇਹਰਵਾਲਾ, ਵਿਧਾਇਕ ਬਲਵਾਨ ਦੌਲਤਪੁਰੀਆ, ਸਾਬਕਾ ਵਿਧਾਇਕ ਪ੍ਰਹਿਲਾਦ ਸਿੰਘ, ਨਿਸ਼ਾਨ ਸਿੰਘ, ਨਾਖਪੂਰ ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਜੋਹਲ, ਸੀ.ਪੀ.ਐਮ. ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ, ਰਾਮਕੁਮਾਰ ਬਹਾਲਪੁਰੀਆ, ਗੁਰਪ੍ਰੀਤ ਸਿੰਘ ਗੋਪੀ, ਕਿਸਾਨ ਆਗੂ ਮਨਦੀਪ ਸਿੰਘ ਨਥਵਾਨ, ‘ਆਪ’ ਆਗੂ ਭੋਲਾ ਸਿੰਘ, ਵਿਸ਼ਨੂੰ ਦੱਤ, ਸੁਖਵਿੰਦਰ ਸਿੰਘ, ਸੁਖਚੈਨ ਸਿੰਘ, ਕਲਿਆਣ ਸਿੰਘ ਭਾਦੂ ਆਦਿ ਹਾਜ਼ਰ ਸਨ।