ਕਿਸਾਨਾਂ ਨੇ ਮੰਗਾਂ ਸੰਬੰਧੀ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
ਕਾਲਾਂਵਾਲੀ/ਸਿਰਸਾ, 8 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਕਾਲਾਂਵਾਲੀ ਉਪ-ਮੰਡਲ ਅਧਿਕਾਰੀ ਮੋਹਿਤ ਕੁਮਾਰ ਨੂੰ ਮੰਡੀ ਵਿਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਡੀ. ਏ.
ਕਾਲਾਂਵਾਲੀ/ਸਿਰਸਾ, 8 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਕਾਲਾਂਵਾਲੀ ਉਪ-ਮੰਡਲ ਅਧਿਕਾਰੀ ਮੋਹਿਤ ਕੁਮਾਰ ਨੂੰ ਮੰਡੀ ਵਿਚ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਡੀ.ਏ.ਪੀ. ਖਾਦ ਦੀ ਵੰਡ ਵਿੱਚ ਆ ਰਹੀਆਂ ਮੁਸ਼ਕਲਾਂ ਸੰਬੰਧੀ ਇੱਕ ਮੰਗ ਪੱਤਰ ਸੌਂਪਿਆ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਬਲਾਕ ਔਢਾਂ ਦੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਦਾਦੂ, ਪਗੜੀ ਸੰਭਾਲ ਜੱਟਾ ਸੰਗਠਨ ਦੇ ਹਲਕਾ ਪ੍ਰਧਾਨ ਕੁਲਦੀਪ ਸਿੰਘ ਸੁਖਚੈਨ, ਭੋਲਾ ਸਿੰਘ, ਸੱਤਾ ਸਿੰਘ ਚਾਹਲ, ਗੁਰਨਾਮ ਸਿੰਘ ਦੇਸੂ ਮਲਕਾਣਾ ਆਦਿ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕੀਤਾ ਜਾਵੇ। ਆਪਣੇ ਮੰਗ ਪੱਤਰ ਵਿੱਚ ਕਿਸਾਨਾਂ ਨੇ ਦੋਸ਼ ਲਗਾਇਆ ਕਿ ਕਾਲਾਂਵਾਲੀ ਮੰਡੀ ਵਿਚ ਕੁਝ ਸ਼ੈਲਰ ਮਾਲਕਾਂ ਵੱਲੋਂ ਵਰਤੀਆਂ ਜਾਂਦੀਆਂ ਨਮੀ ਜਾਂਚ ਮਸ਼ੀਨਾਂ ਵਿਚ ਖਰਾਬੀ ਕਾਰਨ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਝੋਨੇ ਵਿੱਚ ਨਮੀ ਦੀ ਜਾਂਚ ਸਿਰਫ਼ ਸਰਕਾਰੀ ਪ੍ਰਮਾਣਿਤ ਮਸ਼ੀਨਾਂ ਨਾਲ ਹੀ ਕੀਤੀ ਜਾਵੇ ਤੇ ਸਾਰੇ ਸ਼ੈਲਰ ਮਾਲਕਾਂ ਨੂੰ ਅਧਿਕਾਰਤ ਮਸ਼ੀਨਾਂ ਦੀ ਵਰਤੋਂ ਕਰਕੇ ਫਸਲ ਸਵੀਕਾਰ ਕਰਨ ਦੇ ਨਿਰਦੇਸ਼ ਦਿੱਤੇ ਜਾਣ। ਕਿਸਾਨਾਂ ਨੇ ਦੱਸਿਆ ਕਿ ਪੋਰਟਲ ਬੰਦ ਹੋਣ ਜਾਂ ਤਕਨੀਕੀ ਖਾਮੀਆਂ ਕਾਰਨ, ਬਹੁਤ ਸਾਰੇ ਕਿਸਾਨ ਆਪਣੀਆਂ ਫਸਲਾਂ ਦੀ ਰਜਿਸਟਰੇਸ਼ਨ ਨਹੀਂ ਕਰਵਾ ਸਕੇ ਹਨ। ਇਸ ਨਾਲ ਮੰਡੀ ਵਿੱਚ ਆਪਣੀਆਂ ਫਸਲਾਂ ਵੇਚਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਰਜਿਸਟਰੇਸ਼ਨ ਪੋਰਟਲ ਨੂੰ ਦੁਬਾਰਾ ਖੋਲ਼ਿਆ ਜਾਵੇ ਜਾਂ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਲਈ ਵਿਕਲਪਿਕ ਪ੍ਰਬੰਧ ਕੀਤੇ ਜਾਣ ਤਾਂ ਜੋ ਕੋਈ ਵੀ ਕਿਸਾਨ ਆਪਣੀਆਂ ਫਸਲਾਂ ਵੇਚਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਮੰਗ ਕੀਤੀ ਕਿ ਖਾਦ ਵੰਡ ਪ੍ਰਣਾਲੀ ਨੂੰ ਵਿਵਹਾਰਕ ਬਣਾਇਆ ਜਾਵੇ ਤੇ ਸੱਚੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਡੀ.ਏ.ਪੀ. ਖਾਦ ਮੁਹੱਈਆ ਕਰਵਾਈ ਜਾਵੇ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਤੁਰੰਤ ਸਾਰੇ ਮਸਲੇ ਹੱਲ ਕਰੇ ਤੇ ਕਿਸਾਨਾਂ ਨੂੰ ਮੰਡੀ ਵਿਚ ਕੋਈ ਸਮੱਸਿਆ ਨਾ ਆਵੇ।