08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕੁਝ ਮੈਂਬਰ ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਹਨ- ਜਥੇਦਾਰ ਜਗਦੀਸ਼ ਸਿੰਘ ਝੀਂਡਾ

ਕਰਨਾਲ , 8 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕੁਝ ਮੈਂਬਰ ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਹਨ। ਸੰਗਤ ਦੀ ਮੰਗ ਅਨੁਸਾਰ ਸੰਸਥਾ ਦਾ ਬਜਟ ਪਾਸ ਕਰਨ ਲਈ ਅੱਜ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ ਪਰ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਹਰਿਆਣਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਕਾਰਜਕਾਰਨੀ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਟੀ.

Ad Position 21
No active advertisement
ਕੁਰੂਕਸ਼ੇਤਰ ਸਥਿਤ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਹੋਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ। ਤਸਵੀਰ :ਗੁਰਮੀਤ ਸਿੰਘ ਸੱਗੂ 09-10-2026
ਕਰਨਾਲ , 8 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕੁਝ ਮੈਂਬਰ ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਹਨ। ਸੰਗਤ ਦੀ ਮੰਗ ਅਨੁਸਾਰ ਸੰਸਥਾ ਦਾ ਬਜਟ ਪਾਸ ਕਰਨ ਲਈ ਅੱਜ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ ਪਰ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਹਰਿਆਣਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਕਾਰਜਕਾਰਨੀ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਟੀ.ਪੀ. ਸਿੰਘ ਨਾਰਨੌਲ ਅੱਜ ਦੀ ਮੀਟਿੰਗ ਵਿਚ ਵੀ ਸ਼ਾਮਿਲ ਨਹੀਂ ਹੋਏ। ਕੁਰੂਕਸ਼ੇਤਰ ਸਥਿਤ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਖਦਸ਼ਾ ਜ਼ਾਹਰ ਕੀਤਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਕਮੇਟੀ ਦਾ ਬਜਟ ਪਾਸ ਨਹੀਂ ਹੋਣ ਦਿੱਤਾ ਜਾ ਰਿਹਾ। ਇਸੇ ਲਈ ਪਿਛਲੇ ਦਿਨੀਂ ਉਨ੍ਹਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਇਸ ਸੰਬੰਧੀ ਗੱਲਬਾਤ ਕੀਤੀ ਸੀ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੇ ਮੁਤਾਬਿਕ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਹਰਿਆਣਾ ਕਮੇਟੀ ਦਾ ਬਜਟ ਪਾਸ ਕਰਵਾਉਣ ਲਈ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਮਤ ਦੇ ਅਨੁਪਾਤ ਨੂੰ ਬਦਲਣ ਲਈ ਐਕਟ ਵਿਚ ਸੋਧ ਕਰਨ ਦੇ ਮਾਮਲੇ ਸੰਬੰਧੀ ਵੀ ਅਪੀਲ ਕੀਤੀ ਸੀ, ਜਿਸ ’ਤੇ ਕੇਂਦਰੀ ਮੰਤਰੀ ਨੇ ਇਸ ਸੰਬੰਧੀ ਬਜਟ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ। ਪ੍ਰਧਾਨ ਨੇ ਕਿਹਾ ਕਿ ਸੰਗਤ ਦੀ ਮੰਗ ਅਨੁਸਾਰ ਹੀ ਅੱਜ ਦੀ ਮੀਟਿੰਗ ਬੁਲਾਈ ਗਈ ਸੀ, ਪਰ ਇਸ ਵਿਚ ਵੀ ਉਪਰੋਕਤ ਅਹੁਦੇਦਾਰ ਸ਼ਾਮਿਲ ਨਹੀਂ ਹੋਏ। ਇਸ ਲਈ ਉਨ੍ਹਾਂ ਦੀ ਸੰਗਤ ਨੂੰ ਅਪੀਲ ਹੈ ਕਿ ਜਿਹੜੇ ਮੈਂਬਰ ਹਰਿਆਣਾ ਕਮੇਟੀ ਦੇ ਕੰਮ ’ਚ ਅੜਿੱਕਾ ਪਾ ਰਹੇ ਹਨ, ਉਨ੍ਹਾਂ ਦੇ ਘਰਾਂ ਦੇ ਬਾਹਰ ਧਰਨਾ ਦੇ ਕੇ ਉਨ੍ਹਾਂ ’ਤੇ ਬਜਟ ਪਾਸ ਕਰਵਾਉਣ ਲਈ ਦਬਾਅ ਬਣਾਇਆ ਜਾਵੇ ਜਾਂ ਫਿਰ ਉਨ੍ਹਾਂ ਤੋਂ ਅਸਤੀਫ਼ਾ ਲਿਆ ਜਾਵੇ। ਉਨ੍ਹਾਂ ਨੇ ਹਰਿਆਣਾ ਕਮੇਟੀ ਦੇ ਮੈਂਬਰ ਗੁਰਤੇਜ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕਾਂ ਦੇ ਬਹਿਕਾਵੇ ਵਿਚ ਆ ਕੇ ਗੁਰਤੇਜ ਸਿੰਘ ਨੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ ਪਰ ਬਾਅਦ ਵਿੱਚ ਸੰਗਤ ਦੀ ਬੇਨਤੀ ’ਤੇ ਗੁਰਤੇਜ ਸਿੰਘ ਮੈਂਬਰ ਨੇ ਧਰਨਾ ਸਮਾਪਤ ਕਰ ਦਿੱਤਾ। ਪੱਤਰਕਾਰਾਂ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਪਹਿਲਾਂ ਦਿੱਲੀ ਕਮੇਟੀ ਅਤੇ ਬਾਅਦ ਵਿਚ ਹਰਿਆਣਾ ਕਮੇਟੀ ਦੇ ਵੱਖ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਹੁਣ ਕੇਵਲ ਦੋ ਸੂਬਿਆਂ ਦੀ ਸੰਸਥਾ ਬਣ ਕੇ ਰਹਿ ਗਈ ਹੈ। ਇਸ ਲਈ ਹੁਣ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣਾ ਲਾਜ਼ਮੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਦੀ ਨਿਯੁਕਤੀ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਂਦੀ ਹੈ ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਹੁਕਮ ਦੁਨੀਆ ਭਰ ਦੇ ਸਿੱਖਾਂ ਲਈ ਸਰਵਉੱਚ ਹੁੰਦਾ ਹੈ। ਇਸ ਲਈ ਹੁਣ ਆਲ ਇੰਡੀਆ ਐਕਟ ਦਾ ਬਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿਚ ਇਸ ਕਾਨੂੰਨ ਨੂੰ ਪਾਸ ਕਰਵਾਉਣ ਲਈ ਹੀ ਉਨ੍ਹਾਂ ਨੇ ਲੇਹ-ਲੱਦਾਖ ਤੋਂ ਮੰਗ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਜੰਮੂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਸੰਬੰਧੀ ਮੰਗ ਪੱਤਰ ਦੇਣ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਨਾਮ ਵੀ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਨਾ ਜ਼ਰੂਰੀ ਹੈ, ਜਿਸ ਵਿਚ ਘੱਟੋ-ਘੱਟ 211 ਮੈਂਬਰ ਹੋਣੇ ਚਾਹੀਦੇ ਹਨ ਤਾਂ ਜੋ ਪੂਰੇ ਦੇਸ਼ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਕ ਨਿਸ਼ਾਨ ਤੇ ਇਕ ਝੰਡੇ ਹੇਠ ਇਕੱਠੇ ਹੋਣਾ ਜ਼ਰੂਰੀ ਹੈ। ਇਸ ਲਈ ਇਸ ਸੰਸਥਾ ਦਾ ਗਠਨ ਵੀ ਬਹੁਤ ਜ਼ਰੂਰੀ ਹੈ। ਇਸ ਮੌਕੇ ਅੰਗਰੇਜ਼ ਸਿੰਘ ਰਨੀਆਂ, ਸੰਯੁਕਤ ਸਕੱਤਰ ਬਲਵਿੰਦਰ ਸਿੰਘ ਭਿੰਡਰ, ਕਾਰਜਕਾਰਨੀ ਕਮੇਟੀ ਮੈਂਬਰ ਕਰਨੈਲ ਸਿੰਘ ਨਿਮਨਾਬਾਦ, ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ ਤੇ ਪਲਵਿੰਦਰ ਸਿੰਘ ਦਰੜ, ਮੈਂਬਰ ਇੰਦਰਜੀਤ ਸਿੰਘ, ਮੈਂਬਰ ਹਰਮਨਪ੍ਰੀਤ ਸਿੰਘ ਤੇ ਸੁਖਜਿੰਦਰ ਸਿੰਘ ਮਸਾਣਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਜਾਰੀ ਹੁੰਦੇ ਨੇ ਕਰੋੜਾਂ ਰੁਪਏ ਦੇ ਫੀਸ ਵਜ਼ੀਫੇ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ 25 ਸਾਲਾਂ ਦੀ ਜਨਤਕ ਸੇਵਾ ਦੇਸ਼ ਲਈ ਪ੍ਰੇਰਨਾ ਹੈ-ਸੰਸਦ ਮੈਂਬਰ ਨਵੀਨ ਜਿੰਦਲ
Ad Position 24