10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਐਸ.ਡੀ.ਐਮ. ਨੇ ਅਨਾਜ ਮੰਡੀ ਰਤੀਆ ਦਾ ਕੀਤਾ ਨਿਰੀਖਣ

ਰਤੀਆ, 9 ਅਕਤੂਬਰ (ਬੇਅੰਤ ਕੌਰ ਮੰਡੇਰ)- ਅਨਾਜ ਮੰਡੀ ਰਤੀਆ ਵਿਚ ਝੋਨੇ ਦੀ ਸੁਚਾਰੂ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਐਸ. ਡੀ.

Ad Position 21
No active advertisement
ਅਜੀਤ ਡੈਸਕ 10-10-2026
ਰਤੀਆ, 9 ਅਕਤੂਬਰ (ਬੇਅੰਤ ਕੌਰ ਮੰਡੇਰ)- ਅਨਾਜ ਮੰਡੀ ਰਤੀਆ ਵਿਚ ਝੋਨੇ ਦੀ ਸੁਚਾਰੂ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵਿਚ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਐਸ.ਡੀ.ਐਮ. ਸੁਰੇਂਦਰ ਸਿੰਘ ਨੇ ਅਨਾਜ ਮੰਡੀ ਦਾ ਨਿਰੀਖਣ ਕੀਤਾ। ਉਨ੍ਹਾਂ ਝੋਨੇ ਦੀ ਖ਼ਰੀਦ ਪ੍ਰਕਿਰਿਆ, ਖ਼ਰੀਦ ਏਜੰਸੀਆਂ ਦੇ ਕੰਮਕਾਜ ਅਤੇ ਝੋਨੇ ਦੀ ਚੁਕਾਈ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਜਾਣਕਾਰੀ ਇਕੱਠੀ ਕੀਤੀ ਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ’ਚ ਖ਼ਰੀਦੇ ਗਏ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਦੇ ਨਾਲ ਚੁਕਾਈ ਵੀ ਸਮੇਂ ਸਿਰ ਕੀਤੀ ਜਾਣੀ ਚਾਹੀਦੀ ਹੈ। ਇਸ ਨਾਲ ਮੰਡੀ ’ਚ ਜਗ੍ਹਾ ਦੀ ਉਪਲਬਧਤਾ ਯਕੀਨੀ ਹੋਵੇਗੀ ਤੇ ਕਿਸਾਨਾਂ ਨੂੰ ਆਪਣੀ ਉਪਜ ਲਿਆਉਣ ’ਚ ਸਹੂਲਤ ਮਿਲੇਗੀ। ਉਨ੍ਹਾਂ ਸਬੰਧਿਤ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ’ਚ ਖ਼ਰੀਦ ਅਤੇ ਚੁਕਾਈ ਕਾਰਜਾਂ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਅਸੁਵਿਧਾ ਨਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ‘ ਗੁਰੂ ਕੇ ਲੰਗਰ’ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ, ਦੋਸ਼ੀਆਂ ਖ਼ਿਲਾਫ਼ ਹੋਏ ਸਖ਼ਤ ਕਾਰਵਾਈ - ਮਲਸੀਆਂ ਅਗਲੀ ਖ਼ਬਰ ਨਸ਼ਾ-ਮੁਕਤ ਭਾਰਤ ਮੁਹਿੰਮ ’ਚ ਐਨ. ਸੀ. ਸੀ. ਕੈਡਿਟਾਂ ਨੇ ਲਿਆ ਹਿੱਸਾ
Ad Position 24