10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਹੈਰੋਇਨ ਤੇ ਇਲੈੱਕਟ੍ਰੋਨਿਕ ਕੰਡੇ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ) - ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਅਤੇ ਇਕ ਛੋਟੇ ਇਲੈਕਟ੍ਰੋਨਿਕ ਕੰਡੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਮਕਾਨ ਨੰਬਰ 47/48, ਡਿਫੈਂਸ ਕਾਲੋਨੀ ਪਿੰਡ ਸਤੀਏ ਵਾਲਾ, ਥਾਣਾ ਕੁੱਲਗੜ੍ਹੀ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 10-10-2026
ਫ਼ਿਰੋਜ਼ਪੁਰ, 9 ਅਕਤੂਬਰ (ਰਾਕੇਸ਼ ਚਾਵਲਾ) - ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਅਤੇ ਇਕ ਛੋਟੇ ਇਲੈਕਟ੍ਰੋਨਿਕ ਕੰਡੇ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਸ਼ੀ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਮਕਾਨ ਨੰਬਰ 47/48, ਡਿਫੈਂਸ ਕਾਲੋਨੀ ਪਿੰਡ ਸਤੀਏ ਵਾਲਾ, ਥਾਣਾ ਕੁੱਲਗੜ੍ਹੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਇਕ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਹਰਪ੍ਰੀਤ ਸਿੰਘ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਵੇਲੇ ਬਿਜਲੀ ਘਰ ਰੋਡ ਨੇੜੇ ਗਵਾਲ ਟੋਲੀ ਵਿਖੇ ਇਲੈਕਟ੍ਰੋਨਿਕ ਕੰਡੇ ਸਮੇਤ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮੌਕੇ ’ਤੇ ਰੇਡ ਕੀਤੀ, ਦੋਸ਼ੀ ਨੂੰ ਹੈਰੋਇਨ ਤੇ ਕੰਡੇ ਸਮੇਤ ਕਾਬੂ ਕਰ ਲਿਆ। ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਤਫ਼ਤੀਸ਼ ਏ.ਐੱਸ.ਆਈ. ਭੁਪਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਹਲਕੇ ’ਚ ਗਰਜਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ-ਧਾਲੀਵਾਲ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਟਰੈਕ ਤੇ ਨੇੜਲੀਆਂ ਥਾਵਾਂ ਦੀ ਵਿਸ਼ੇਸ਼ ਸਫ਼ਾਈ ਕਰਵਾਈ
Ad Position 24