10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਉਪ ਚੇਅਰਮੈਨ ਗਿੱਲ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਸਫ਼ਾਈ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਟੀਮ ਬਣਾਉਣ ਦੇ ਨਿਰਦੇਸ਼

ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਾਂਦੇੜ ਨਗਰ ਨਿਗਮ ਦੇ ਕਮਿਸ਼ਨਰ ਡਾ. ਮਹੇਸ਼ ਕੁਮਾਰ ਡੋਈਫੋਡੇ ਤੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਸਫ਼ਾਈ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।

Ad Position 21
No active advertisement
ਅਜੀਤ ਡੈਸਕ 10-10-2026
ਨਵੀਂ ਦਿੱਲੀ, 9 ਅਕਤੂਬਰ (ਜਗਤਾਰ ਸਿੰਘ)- ਕੌਮੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਾਂਦੇੜ ਨਗਰ ਨਿਗਮ ਦੇ ਕਮਿਸ਼ਨਰ ਡਾ. ਮਹੇਸ਼ ਕੁਮਾਰ ਡੋਈਫੋਡੇ ਤੇ ਸਬੰਧਿਤ ਅਧਿਕਾਰੀਆਂ ਨੂੰ ਵਿਸ਼ੇਸ਼ ਸਫ਼ਾਈ ਟੀਮ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਨਗਰ ਨਿਗਮ ਵਿਚ ਸਫ਼ਾਈ ਕਰਮਚਾਰੀਆਂ ਦੀਆਂ ਖ਼ਾਲੀ ਪਈਆਂ 250 ਅਸਾਮੀਆਂ ਨੂੰ ਭਰਨ ਲਈ ਵੀ ਲੋੜੀਂਦੀ ਕਾਰਵਾਈ ਕਰਨ ਵਾਸਤੇ ਕਿਹਾ ਹੈ। ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ। ਇਸ ਲਈ ਗੁਰਦੁਆਰਾ ਸਾਹਿਬ ਦੇ ਆਲ਼ੇ-ਦੁਆਲੇ ਤੇ ਸ਼ਰਧਾਲੂਆਂ ਦੀ ਆਵਾਜਾਈ ਵਾਲੇ ਖੇਤਰਾਂ ’ਚ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਹੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਖ਼ਾਲੀ ਅਸਾਮੀਆਂ ਭਰਨ ਨਾਲ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤੀ ਮਿਲੇਗੀ ਤੇ ਕਰਮਚਾਰੀਆਂ ’ਤੇ ਕੰਮ ਦਾ ਬੋਝ ਘਟਾਉਣ ਵਿਚ ਵੀ ਮਦਦ ਮਿਲ ਸਕਦੀ ਹੈ। ਵਿਸ਼ੇਸ਼ ਸਫ਼ਾਈ ਟੀਮ ਦੇ ਗਠਨ ਨਾਲ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਆਲ਼ੇ-ਦੁਆਲੇ ਨਿਯਮਤ ਸਫ਼ਾਈ ਯਕੀਨੀ ਬਣਾਉਣ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣਗੇ।­
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ ’ਤੇ ਵੀ ਸਿੱਖ ਕੌਮ ਦਾ ਹੱਕ ਅਗਲੀ ਖ਼ਬਰ ਰਾਮਪ੍ਰਤਾਪ ਗੁਪਤਾ ਨੇ ਮਹਾਰਾਜਾ ਅਗਰਸੈਨ ਜੈਅੰਤੀ ਕੈਥਲ ’ਚ ਮਨਾਉਣ ਦਾ ਸੱਦਾ ਦਿੱਤਾ
Ad Position 24