10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ ’ਤੇ ਵੀ ਸਿੱਖ ਕੌਮ ਦਾ ਹੱਕ

ਕਰਨਾਲ , 9 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੁਰੂਕਸ਼ੇਤਰ ਸਥਿਤ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਕੌਮ ਦੇ ਬਹੁਤ ਹੀ ਅਹਿਮ ਮੁੱਦੇ ਉਠਾਏ। ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਤਿੰਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖ ਕੌਮ ਨੂੰ ਸੌਂਪਣ ਦੀ ਮੰਗ ਕੀਤੀ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ। ਤਸਵੀਰ : ਗੁਰਮੀਤ ਸਿੰਘ ਸੱਗੂ 10-10-2026
ਕਰਨਾਲ , 9 ਅਕਤੂਬਰ (ਗੁਰਮੀਤ ਸਿੰਘ ਸੱਗੂ)- ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕੁਰੂਕਸ਼ੇਤਰ ਸਥਿਤ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਕੌਮ ਦੇ ਬਹੁਤ ਹੀ ਅਹਿਮ ਮੁੱਦੇ ਉਠਾਏ। ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਯਾਤਰਾਵਾਂ ਦਾ ਜ਼ਿਕਰ ਕਰਦਿਆਂ ਤਿੰਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖ ਕੌਮ ਨੂੰ ਸੌਂਪਣ ਦੀ ਮੰਗ ਕੀਤੀ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ ਤੀਜੀ ਉਦਾਸੀ ਦੌਰਾਨ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਸਿੱਕਮ ਪਹੁੰਚੇ ਤਾਂ ਉਥੋਂ ਦੀ ਸੰਗਤ ਨੇ ਉਨ੍ਹਾਂ ਦੇ ਸਾਹਮਣੇ ਪਾਣੀ ਦੀ ਸਮੱਸਿਆ ਦਾ ਜ਼ਿਕਰ ਕੀਤਾ। ਇਸ ਤੋਂ ਬਾਅਦ ਗੁਰੂ ਸਾਹਿਬ ਨੇ ਆਪਣੇ ਹੱਥ ਵਿਚ ਫੜੀ ਡਾਂਗ (ਲਾਠੀ) ਗਲੇਸ਼ੀਅਰ ਵਿਚ ਮਾਰੀ ਜਿਸ ਨਾਲ ਉਥੇ ਇਕ ਕੁੰਡ ਬਣ ਗਿਆ। ਇਸ ਤੋਂ ਬਾਅਦ ਉਥੋਂ ਦੀ ਸੰਗਤ ਜੀਵਨ ਨਿਰਬਾਹ ਲਈ ਇਸ ਕੁੰਡ ਦੇ ਪਾਣੀ ਦੀ ਵਰਤੋਂ ਕਰਨ ਲੱਗੀ। ਪ੍ਰਧਾਨ ਨੇ ਦੱਸਿਆ ਕਿ ਸਾਲ 1982 ਤੱਕ ਉਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਸੀ, ਜੋ ਗੁਰਦੁਆਰਾ ਡਾਂਗਮਾਰ ਸਾਹਿਬ ਦੇ ਨਾਂਅ ਨਾਲ ਪ੍ਰਸਿੱਧ ਸੀ। ਉਨ੍ਹਾਂ ਕਿਹਾ ਕਿ ਵੋਟਾਂ ਦੀ ਰਾਜਨੀਤੀ ਕਰਦਿਆਂ ਉਥੋਂ ਦੀ ਸਰਕਾਰ ਨੇ ਹੁਣ ਇਸ ਇਤਿਹਾਸਕ ਸਥਾਨ ਨੂੰ ਬੁੱਧ ਧਰਮ ਦੇ ਹਵਾਲੇ ਕਰ ਦਿੱਤਾ ਹੈ, ਜੋ ਕਿ ਬਿਲਕੁਲ ਵੀ ਉਚਿੱਤ ਨਹੀਂ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਇਸ ਮੁੱਦੇ ਨੂੰ ਉਠਾਉਂਦਿਆਂ ਉਕਤ ਸਥਾਨ ’ਤੇ ਮੁੜ ਗੁਰਦੁਆਰਾ ਸਾਹਿਬ ਬਣਾਉਣ ਦੀ ਮੰਗ ਕੀਤੀ ਹੈ। ਇਸ ਮੰਗ ਸੰਬੰਧੀ ਉਨ੍ਹਾਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿੱਕਮ ਦੇ ਮੁੱਖ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ। ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਕ ਹੋਰ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਰਿਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਸੰਬੰਧੀ ਵੀ ਭਾਜਪਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਕ ਟਰੱਸਟ ਬਣਾ ਕੇ ਦੇ ਦਿੱਤਾ ਹੈ, ਜੋ ਕਿ ਸਰਾਸਰ ਅਣਉਚਿੱਤ ਹੈ। ਉਨ੍ਹਾਂ ਨੇ ਇਸ ਮੁੱਦੇ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਇਹ ਸਥਾਨ ਸਿੱਖਾਂ ਨੂੰ ਸੌਂਪਣ ਦੀ ਅਪੀਲ ਕੀਤੀ ਹੈ।ਇਸ ਦੇ ਨਾਲ ਹੀ ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਲੇਹ-ਲੱਦਾਖ ਦੀ ਘਟਨਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਲੇਹ-ਲੱਦਾਖ ਪਹੁੰਚੇ ਤਾਂ ਉਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਲੇਹ ਤੋਂ ਲਗਭਗ 25 ਕਿੱਲੋਮੀਟਰ ਦੂਰ ਇਕ ਪਹਾੜੀ ’ਤੇ ਰਹਿਣ ਵਾਲੇ ਦਾਨਵ ਬਾਰੇ ਦੱਸਿਆ। ਲੋਕਾਂ ਨੇ ਦੱਸਿਆ ਕਿ ਇਹ ਦਾਨਵ ਲੋਕਾਂ ਨੂੰ ਮਾਰ ਕੇ ਖਾ ਜਾਂਦਾ ਹੈ। ਇਹ ਸੁਣ ਕੇ ਗੁਰੂ ਸਾਹਿਬ ਉਸ ਪਹਾੜੀ ਵੱਲ ਚੱਲ ਪਏ ਜਿਥੇ ਉਹ ਦਾਨਵ ਰਹਿੰਦਾ ਸੀ। ਗੁਰੂ ਸਾਹਿਬ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਦਾਨਵ ਨੇ ਇਕ ਵੱਡਾ ਪੱਥਰ ਗੁਰੂ ਸਾਹਿਬ ਵੱਲ ਧੱਕ ਦਿੱਤਾ। ਜਦੋਂ ਇਹ ਪੱਥਰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਟਕਰਾਇਆ ਤਾਂ ਉਸ ’ਤੇ ਗੁਰੂ ਸਾਹਿਬ ਦੀ ਛਾਪ ਉੱਭਰ ਆਈ ਤੇ ਪੱਥਰ ਮੋਮ ਵਾਂਗ ਨਰਮ ਹੋ ਗਿਆ। ਇਹ ਦੇਖ ਕੇ ਦਾਨਵ ਗੁਰੂ ਸਾਹਿਬ ’ਤੇ ਹਮਲਾ ਕਰਨ ਲਈ ਉਥੇ ਪਹੁੰਚਿਆ ਤੇ ਉਸ ਨੇ ਆਪਣੇ ਪੈਰ ਨਾਲ ਵਾਰ ਕੀਤਾ ਤਾਂ ਉਸ ਦਾ ਪੈਰ ਮੋਮ ਵਰਗੇ ਪੱਥਰ ’ਚ ਧਸ ਗਿਆ। ਇਸ ਤੋਂ ਬਾਅਦ ਦਾਨਵ ਨੂੰ ਸਮਝ ਆ ਗਈ ਕਿ ਗੁਰੂ ਸਾਹਿਬ ਪਰਮਾਤਮਾ ਦੇ ਭਗਤ ਹਨ। ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਅਨੁਸਾਰ, ਇਸ ਇਤਿਹਾਸਕ ਸਥਾਨ ਦੀ ਸੇਵਾ-ਸੰਭਾਲ ਲਈ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ਵਿਚ ਕੇਸ ਕੀਤਾ ਤਾਂ ਹਾਈਕੋਰਟ ਨੇ ਇਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਤੋਂ ਬਾਹਰ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਉਸ ਸਮੇਂ ਸ਼੍ਰੋਮਣੀ ਕਮੇਟੀ ਪੰਜਾਬ ਤੇ ਹੋਰ ਰਾਜਾਂ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲ ਰਹੀ ਸੀ। ਪ੍ਰਧਾਨ ਨੇ ਕਿਹਾ ਕਿ ਇਸੇ ਕਰਕੇ ਉਹ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦਾ ਮੁੱਦਾ ਉਠਾ ਰਹੇ ਹਨ ਤਾਂ ਜੋ ਦੇਸ਼ ਭਰ ਵਿੱਚ ਸੁਸ਼ੋਭਿਤ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਸਿੱਖ ਕੌਮ ਆਪਣੇ ਹੱਥਾਂ ਵਿਚ ਲੈ ਸਕੇ।
Ad Position 22
No active advertisement
ਪਿਛਲੀ ਖ਼ਬਰ ਬਲੀਆਵਾਲਾ ਹੈੱਡ ਨੇੜੇ ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਉਪ ਚੇਅਰਮੈਨ ਗਿੱਲ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਸਫ਼ਾਈ ਲਈ ਅਧਿਕਾਰੀਆਂ ਨੂੰ ਵਿਸ਼ੇਸ਼ ਟੀਮ ਬਣਾਉਣ ਦੇ ਨਿਰਦੇਸ਼
Ad Position 24