ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ’ਚ ਯਮੁਨਾਨਗਰ ਪਹਿਲੇ ਸਥਾਨ ’ਤੇ
ਯਮੁਨਾਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜਨਤਕ ਗੱਲਬਾਤ ਦੇ ਮੱਦੇਨਜ਼ਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਸੰਬੰਧਿਤ ਅਧਿਕਾਰੀਆਂ ਦੀ ਰਾਜ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਤੋਂ ਜਨਤਕ ਗੱਲਬਾਤ ਤੇ ਹੋਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਜਨਤਕ ਸ਼ਿਕਾਇਤਾਂ ਤੇ ਜ਼ਿਲ੍ਹਿਆਂ ਵਿਚ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰ ਵਿਚ ਪੁੱਛਗਿੱਛ ਕੀਤੀ।
ਯਮੁਨਾਗਰ, 9 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜਨਤਕ ਗੱਲਬਾਤ ਦੇ ਮੱਦੇਨਜ਼ਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਸੰਬੰਧਿਤ ਅਧਿਕਾਰੀਆਂ ਦੀ ਰਾਜ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਤੋਂ ਜਨਤਕ ਗੱਲਬਾਤ ਤੇ ਹੋਰ ਸਾਧਨਾਂ ਰਾਹੀਂ ਪ੍ਰਾਪਤ ਹੋਈਆਂ ਜਨਤਕ ਸ਼ਿਕਾਇਤਾਂ ਤੇ ਜ਼ਿਲ੍ਹਿਆਂ ਵਿਚ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰ ਵਿਚ ਪੁੱਛਗਿੱਛ ਕੀਤੀ। ਉਨ੍ਹਾਂ ਕਿਹਾ ਕਿ ਜਨਤਕ ਸਮੱਸਿਆਵਾਂ ਦੇ ਜਲਦੀ ਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਕੈਂਪਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ, ਉਨ੍ਹਾਂ ਨੇ ਲੰਬਿਤ ਸ਼ਿਕਾਇਤਾਂ, ਐਕਸ਼ਨ ਟੇਕਨ ਰਿਪੋਰਟਾਂ (ਏ. ਟੀ. ਆਰ.) ਤੇ ਸ਼ਿਕਾਇਤ ਨਿਪਟਾਰੇ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਨੁਕਤਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਤੋਂ 10 ਸੁਝਾਅ ਮੰਗਣ ਦੇ ਨਿਰਦੇਸ਼ ਦਿੱਤੇ। ਵੀਡੀਓ ਕਾਨਫਰੰਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਨੇ ਕਿਹਾ ਕਿ ਯਮੁਨਾਨਗਰ ਜ਼ਿਲ੍ਹਾ ਜਨਤਕ ਸ਼ਿਕਾਇਤਾਂ ਦੇ ਹੱਲ ਵਿਚ ਪਹਿਲੇ ਸਥਾਨ ‘ਤੇ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧਾਈ ਦਿੱਤੀ।