ਝੋਨੇ ਦੀ ਫ਼ਸਲ ਦਾ ਵਾਜਬ ਭਾਅ ਨਾ ਮਿਲਣ ’ਤੇ ਕਿਸਾਨਾਂ ਵਿਚ ਭਾਰੀ ਰੋਸ - ਇੰਦਰਜੀਤ ਸਿੰਘ ਗੋਰਾਇਆ
ਕਰਨਾਲ, 9 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਨ ਉਪਰੰਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਨੈਸ਼ਨਲ ਕਿਸਾਨ ਕਾਂਗਰਸ ਦੇ ਕੌਮੀ ਬੁਲਾਰੇ ਇੰਦਰਜੀਤ ਸਿੰਘ ਗੋਰਾਇਆ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੇ ਵਾਜਬ ਭਾਅ ਨਾ ਮਿਲਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ।
ਇ
ਇੰਦਰਜੀਤ ਸਿੰਘ ਗੋਰਾਇਆ
10-10-2026
ਕਰਨਾਲ, 9 ਅਕਤੂਬਰ (ਗੁਰਮੀਤ ਸਿੰਘ ਸੱਗੂ)- ਕਰਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਨ ਉਪਰੰਤ ਕਾਂਗਰਸ ਦੇ ਸੀਨੀਅਰ ਆਗੂ ਅਤੇ ਆਲ ਇੰਡੀਆ ਨੈਸ਼ਨਲ ਕਿਸਾਨ ਕਾਂਗਰਸ ਦੇ ਕੌਮੀ ਬੁਲਾਰੇ ਇੰਦਰਜੀਤ ਸਿੰਘ ਗੋਰਾਇਆ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੇ ਵਾਜਬ ਭਾਅ ਨਾ ਮਿਲਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਖ਼ਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਗੋਰਾਇਆ ਨੇ ਕਿਹਾ ਕਿ ਭਾਜਪਾ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਐੱਮ. ਐੱਸ. ਪੀ. ਦੇਣ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕੀਤੇ ਸਨ, ਪਰ ਇਹ ਵਾਅਦੇ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਝੋਨੇ ਦਾ ਭਾਅ 3100 ਰੁ. ਪ੍ਰਤੀ ਕੁਇੰਟਲ ਦੇਣ ਦਾ ਐਲਾਨ ਵੀ ਅਮਲ ਵਿਚ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਪ੍ਰਤੀ ਏਕੜ 25 ਕੁਇੰਟਲ ਤੋਂ ਵੱਧ ਝੋਨਾ ਨਹੀਂ ਖ਼ਰੀਦਿਆ ਜਾ ਰਿਹਾ, ਜਦਕਿ ਇਸ ਵਾਰ ਪੈਦਾਵਾਰ 35 ਕੁਇੰਟਲ ਤੱਕ ਹੋ ਰਹੀ ਹੈ। ਉਨ੍ਹਾਂ ਫ਼ਸਲ ਰਜਿਸਟ੍ਰੇਸ਼ਨ ਪੋਰਟਲ ਵਿਚ ਪਿਛਲੇ ਸਾਲ ਵੱਡੇ ਪੱਧਰ ’ਤੇ ਹੇਰਾਫੇਰੀ ਹੋਣ ਦਾ ਦੋਸ਼ ਲਗਾਉਂਦਿਆਂ ਇਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਗੋਰਾਇਆ ਨੇ ਕਿਹਾ ਕਿ ਰਾਈਸ ਮਿੱਲ ਮਾਲਕਾਂ ਅਨੁਸਾਰ ਪਿਛਲੇ ਸਾਲ ਦਾ ਚੌਲ ਹਾਲੇ ਤੱਕ ਨਹੀਂ ਚੁੱਕਿਆ ਗਿਆ ਜਿਸ ਕਾਰਨ ਸ਼ੈਲਰਾਂ ਵਿਚ ਨਵੀਂ ਫ਼ਸਲ ਰੱਖਣ ਲਈ ਥਾਂ ਨਹੀਂ ਹੈ। ਸਰਕਾਰ ਤੇ ਮਿੱਲ ਮਾਲਕਾਂ ਵਿਚਕਾਰ ਚੱਲ ਰਹੇ ਵਿਵਾਦ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਨੂੰ ਮੰਡੀ ਵਿਚ ਫ਼ਸਲ ਲਿਆਉਣ ਲਈ ਗੇਟ ਪਾਸ ਨਹੀਂ ਮਿਲ ਰਹੇ ਤੇ ਜਿਹੜੇ ਕਿਸਾਨ ਫ਼ਸਲ ਮੰਡੀ ਵਿਚ ਲੈ ਆਏ ਹਨ, ਉਨ੍ਹਾਂ ਨੂੰ ਕਈ-ਕਈ ਦਿਨ ਉਡੀਕ ਤੋਂ ਬਾਅਦ ਐੱਮ. ਐੱਸ. ਪੀ ਤੋਂ 100 ਤੋਂ 300 ਰੁ. ਪ੍ਰਤੀ ਕੁਇੰਟਲ ਘੱਟ ਭਾਅ ’ਤੇ ਫ਼ਸਲ ਵੇਚਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।