09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

ਫ਼ਤਿਹਾਬਾਦ, 9 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌੜਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਕਾਂਗਰਸ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਸਾੜਿਆ। ਭਾਜਪਾ ਵਰਕਰਾਂ ਨੇ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਔਰਤ ਪੁਲਿਸ ਅਧਿਕਾਰੀਆਂ ਨਾਲ ਕਥਿਤ ਦੁਰਵਿਵਹਾਰ ’ਤੇ ਗੁੱਸਾ ਜ਼ਾਹਰ ਕਰਦਿਆਂ ਰਾਹੁਲ ਗਾਂਧੀ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 10-10-2026
ਫ਼ਤਿਹਾਬਾਦ, 9 ਅਕਤੂਬਰ (ਹਰਬੰਸ ਸਿੰਘ ਮੰਡੇਰ)- ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌੜਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਕਾਂਗਰਸ ਆਗੂ ਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਪੁਤਲਾ ਸਾੜਿਆ। ਭਾਜਪਾ ਵਰਕਰਾਂ ਨੇ ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਔਰਤ ਪੁਲਿਸ ਅਧਿਕਾਰੀਆਂ ਨਾਲ ਕਥਿਤ ਦੁਰਵਿਵਹਾਰ ’ਤੇ ਗੁੱਸਾ ਜ਼ਾਹਰ ਕਰਦਿਆਂ ਰਾਹੁਲ ਗਾਂਧੀ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੋੜਾ ਨੇ ਕਿਹਾ ਕਿ ਲੋਕਤੰਤਰ ’ਚ ਹਰ ਰਾਜਨੀਤਿਕ ਪਾਰਟੀ ਨੂੰ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ ਪਰ ਵਿਰੋਧ ਪ੍ਰਦਰਸ਼ਨਾਂ ਦੀ ਆੜ ’ਚ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣਾ ਅਤੇ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨਾ ਕਿਸੇ ਵੀ ਹਾਲਤ ’ਚ ਅਸਵੀਕਾਰਨਯੋਗ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਜਗਦੀਸ਼ ਰਾਏ ਸ਼ਰਮਾ, ਔਰਤ ਮੋਰਚਾ ਜ਼ਿਲ੍ਹਾ ਪ੍ਰਧਾਨ ਡਾ. ਸੁਮਨ ਬਜਾਜ, ਸੰਜੇ ਸਿੰਗਲਾ, ਡਾ. ਰਣਜੀਤ ਓਡ, ਵਿਕਰਮ ਸ਼ਰਮਾ, ਬਨਵਾਰੀਲਾਲ ਗਹਿਲੋਤ, ਆਰੀਅਨ ਗਰੋਵਰ, ਅੰਮ੍ਰਿਤਪਾਲ ਖੁੰਬਰ, ਵਿਕਾਸ ਸ਼ਰਮਾ, ਵਿਜੇ ਜਾਂਗੜਾ, ਨੀਲਾਂਸ਼ੀ ਸ਼ਰਮਾ, ਪੂਨਮ ਜੋਧਾ ਸਿੰਘ, ਰਾਮਰੂਪ ਸਿੰਘਾ, ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ, ਮੀਡੀਆ ਇੰਚਾਰਜ ਕੰਵਲ ਚੌਧਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਡਾਕ ਦਿਵਸ ਮੌਕੇ ਵਿਦਿਆਰਥੀਆਂ ਨੇ ਕੀਤਾ ਟੋਹਾਣਾ ਡਾਕਘਰ ਦਾ ਵਿਦਿਅਕ ਦੌਰਾ ਅਗਲੀ ਖ਼ਬਰ ਘਰੌਂਡਾ ਦੇ ਸਬਜ਼ੀ ਉੱਤਮਤਾ ਕੇਂਦਰ ’ਚ ਬਣੇਗਾ ਕਿਸਾਨਾਂ ਲਈ ਹੋਸਟਲ
Ad Position 24