09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਟੋਹਾਣਾ ਦੇ ਭਾਟੀਆ ਨਗਰ ’ਚ ਬਜ਼ੁਰਗ ਔਰਤ ਤੋਂ ਸੋਨੇ ਦੀ ਵਾਲੀਆਂ ਝਪਟੀਆਂ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਟੋਹਾਣਾ ਦੇ ਭਾਟੀਆ ਨਗਰ ਵਿੱਚ ਘਰ ਦੇ ਬਾਹਰ ਬੈਠੀ ਇੱਕ ਬਜ਼ੁਰਗ ਔਰਤ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ।

Ad Position 21
No active advertisement
ਘਟਨਾ ਤੋਂ ਬਾਅਦ ਜ਼ਖਮੀਂ ਹੋਈ ਬਜ਼ੁਰਗ ਮਾਤਾ। ਤਸਵੀਰ -ਮਨਜੀਤ ਸਿੰਘ ਟੋਹਾਣਾ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਟੋਹਾਣਾ ਦੇ ਭਾਟੀਆ ਨਗਰ ਵਿੱਚ ਘਰ ਦੇ ਬਾਹਰ ਬੈਠੀ ਇੱਕ ਬਜ਼ੁਰਗ ਔਰਤ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੀੜਤ ਬਜ਼ੁਰਗ ਔਰਤ ਦੀ ਨੂੰਹ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਜੀ ਰੋਜ਼ਾਨਾ ਵਾਂਗ ਆਪਣੇ ਘਰ ਦੇ ਬਾਹਰ ਬੈਠੇ ਹੋਏ ਸਨ। ਇਸ ਦੌਰਾਨ ਦੋ-ਤਿੰਨ ਮੋਟਰਸਾਈਕਲ ਸਵਾਰ ਵਿਅਕਤੀ ਗਲੀ ਵਿੱਚ ਗੇੜੇ ਮਾਰਦੇ ਰਹੇ। ਕੁਝ ਸਮੇਂ ਬਾਅਦ ਉਹ ਮੁੜ ਉੱਥੇ ਆਏ ਅਤੇ ਬਜ਼ੁਰਗ ਔਰਤ ਨਾਲ ਗੱਲਬਾਤ ਕਰਨ ਲੱਗੇ। ਇਸੇ ਦੌਰਾਨ ਇੱਕ ਵਿਅਕਤੀ ਨੇ ਅਚਾਨਕ ਉਨ੍ਹਾਂ ਦੇ ਕੰਨ ਵਿੱਚ ਪਾਈ ਸੋਨੇ ਦੀ ਵਾਲੀ ਝਪਟ ਲਈ ਤੇ ਆਪਣੇ ਸਾਥੀਆਂ ਸਮੇਤ ਫ਼ਰਾਰ ਹੋ ਗਿਆ ਜਿਸ ਤੋਂ ਬਾਅਦ ਮਾਤਾ ਦਾ ਕੰਨ ਵੀ ਜ਼ਖ਼ਮੀ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਅਜਾਇਬ ਸਿੰਘ ਫਤਿਹਪੁਰੀ ਦੀ ਅਗਵਾਈ ਹੇਠ ਵਫ਼ਦ ਨੇ ਪੁਲਿਸ ਸੁਪਰਡੈਂਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਸ਼ਾ-ਮੁਕਤ ਹਰਿਆਣਾ ਦੇ ਸੰਕਲਪ ਨਾਲ ਕੱਲ੍ਹ ਟੋਹਾਣਾ ਵਿਖੇ ਹੋਵੇਗੀ ਮੈਰਾਥਨ ਦੌੜ
Ad Position 24