09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡਾ. ਅਜਾਇਬ ਸਿੰਘ ਫਤਿਹਪੁਰੀ ਦੀ ਅਗਵਾਈ ਹੇਠ ਵਫ਼ਦ ਨੇ ਪੁਲਿਸ ਸੁਪਰਡੈਂਟ ਨਾਲ ਕੀਤੀ ਮੁਲਾਕਾਤ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਵੱਲੋਂ ਟੋਹਾਣਾ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੁਲਿਸ ਥਾਣਾ ਸਦਰ ਟੋਹਾਣਾ ਪਹੁੰਚੇ ਫਤਿਹਾਬਾਦ ਦੇ ਪੁਲਿਸ ਸੁਪਰਡੈਂਟ ਸ੍ਰੀਮਤੀ ਨਿਕੀਤਾ ਖੱਟਰ, ਆਈ. ਪੀ.

Ad Position 21
No active advertisement
ਅਜੀਤ ਡੈਸਕ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਵੱਲੋਂ ਟੋਹਾਣਾ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੁਲਿਸ ਥਾਣਾ ਸਦਰ ਟੋਹਾਣਾ ਪਹੁੰਚੇ ਫਤਿਹਾਬਾਦ ਦੇ ਪੁਲਿਸ ਸੁਪਰਡੈਂਟ ਸ੍ਰੀਮਤੀ ਨਿਕੀਤਾ ਖੱਟਰ, ਆਈ.ਪੀ.ਐੱਸ. ਦਾ ਸਵਾਗਤ ਕੀਤਾ ਗਿਆ। ਟਰੱਸਟ ਦੇ ਪ੍ਰਦੇਸ਼ ਪ੍ਰਧਾਨ ਡਾ. ਅਜਾਇਬ ਸਿੰਘ ਫਤਿਹਪੁਰੀ ਦੀ ਅਗਵਾਈ ਹੇਠ ਕਾਰਜਕਾਰਨੀ ਮੈਂਬਰਾਂ ਦੇ ਵਫ਼ਦ ਨੇ ਐੱਸ.ਪੀ. ਨਾਲ ਮੁਲਾਕਾਤ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਟੋਹਾਣਾ ਵਿਖੇ ਜਨਤਕ ਸੁਣਵਾਈ ਕਰਨ ਦੀ ਪਹਿਲ ਦੀ ਸ਼ਲਾਘਾ ਕੀਤੀ। ਟਰੱਸਟ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਲੋਕਾਂ ਵਿਚਕਾਰ ਪਹੁੰਚ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨਾ ਸ਼ਲਾਘਾਯੋਗ ਕਦਮ ਹੈ। ਇਸ ਨਾਲ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਅਧਿਕਾਰੀਆਂ ਸਾਹਮਣੇ ਰੱਖਣ ਦਾ ਮੌਕਾ ਮਿਲਦਾ ਹੈ ਤੇ ਪੁਲਿਸ ਤੇ ਜਨਤਾ ਵਿਚਕਾਰ ਵਿਸ਼ਵਾਸ ਮਜ਼ਬੂਤ ਹੁੰਦਾ ਹੈ। ਹਰ ਸ਼ੁੱਕਰਵਾਰ ਟੋਹਾਣਾ ਵਿਖੇ ਹੋਣ ਵਾਲੀ ਜਨਤਕ ਸੁਣਵਾਈ ਨਾਲ ਇਲਾਕੇ ਦੇ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਜ਼ਿਲ੍ਹਾ ਹੈੱਡਕੁਆਰਟਰ ਫਤਿਹਾਬਾਦ ਜਾਣ ਦੀ ਖੱਜਲ-ਖੁਆਰੀ ਵੀ ਘੱਟ ਹੋਵੇਗੀ। ਇਸ ਮੌਕੇ ਟਰੱਸਟ ਦੇ ਸੰਸਥਾਪਕ ਡਾ. ਦਿਲਬਾਗ ਸਿੰਘ ਦੀਵਾਣਾ, ਉਪ ਪ੍ਰਦੇਸ਼ ਪ੍ਰਧਾਨ ਡਾ. ਬਲਵਾਨ ਸੈਣੀ, ਜ਼ਿਲ੍ਹਾ ਫਤਿਹਾਬਾਦ ਦੇ ਪ੍ਰਧਾਨ ਡਾ. ਜਗਮੋਹਨ ਅਰੋੜਾ, ਜ਼ਿਲ੍ਹਾ ਉਪ ਪ੍ਰਧਾਨ ਡਾ. ਮਹਾਵੀਰ ਧਾਰਸੂਲ, ਸੂਬਾ ਪ੍ਰੈੱਸ ਬੁਲਾਰਾ ਡਾ. ਰਘੁਬੀਰ ਜਾਂਗੜਾ, ਡਾ. ਮਨਜੀਤ ਸਿੰਘ ਟੋਹਾਣਾ, ਟੋਹਾਣਾ ਬਲਾਕ ਪ੍ਰਧਾਨ ਡਾ. ਗੁਰਦੀਪ ਸਿੰਘ ਢਿੱਲੋਂ, ਰਤੀਆ ਬਲਾਕ ਪ੍ਰਧਾਨ ਡਾ. ਭਰਤ ਸਿੰਘ ਮੰਘੇੜਾ ਤੇ ਟੋਹਾਣਾ ਬਲਾਕ ਕਮੇਟੀ ਮੈਂਬਰ ਰਘੁਬੀਰ ਸਿੰਘ ਧਾਰਸੂਲ ਸਮੇਤ ਹੋਰ ਮੈਂਬਰ ਹਾਜ਼ਰ ਸਨ। ਟਰੱਸਟ ਦੇ ਅਹੁਦੇਦਾਰਾਂ ਨੇ ਆਸ ਪ੍ਰਗਟਾਈ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਆਂਸੰਗਤ ਤੇ ਸਮਾਂਬੱਧ ਹੱਲ ਲਈ ਕੀਤੇ ਜਾ ਰਹੇ ਯਤਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਦਸਮੇਸ਼ ਸਕੂਲ ਚੋਰਮਾਰ ਬਣਿਆ ਚੈਂਪੀਅਨ ਅਗਲੀ ਖ਼ਬਰ ਟੋਹਾਣਾ ਦੇ ਭਾਟੀਆ ਨਗਰ ’ਚ ਬਜ਼ੁਰਗ ਔਰਤ ਤੋਂ ਸੋਨੇ ਦੀ ਵਾਲੀਆਂ ਝਪਟੀਆਂ
Ad Position 24