09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਰਾਲੀ ਸਾੜਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਹੁੰਦੀ ਹੈ ਪ੍ਰਭਾਵਿਤ-ਡਾ. ਰਾਮੇਸ਼ਵਰ ਦਾਸ

ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਟੋਹਾਣਾ ਦੇ ਪਿੰਡ ਦਮਕੌਰਾ ਦੇ ਪੰਚਾਇਤ ਘਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਖੇਤੀਬਾੜੀ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 10-10-2026
ਟੋਹਾਣਾ, 9 ਅਕਤੂਬਰ (ਮਨਜੀਤ ਸਿੰਘ)- ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਟੋਹਾਣਾ ਦੇ ਪਿੰਡ ਦਮਕੌਰਾ ਦੇ ਪੰਚਾਇਤ ਘਰ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਖੇਤੀਬਾੜੀ ਮਾਹਿਰ ਡਾ. ਰਾਮੇਸ਼ਵਰ ਦਾਸ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਵਾਤਾਵਰਣ ਅਤੇ ਮਿੱਟੀ ਦੀ ਸਿਹਤ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਡਾ. ਰਾਮੇਸ਼ਵਰ ਦਾਸ ਨੇ ਕਿਹਾ ਕਿ ਝੋਨੇ ਦੀ ਪਰਾਲੀ ਸਾੜਨ ਨਾਲ ਧੂੰਆਂ ਅਤੇ ਜ਼ਹਿਰੀਲੀਆਂ ਗੈਸਾਂ ਪੈਦਾ ਹੋਣ ਕਾਰਨ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਦਾ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਜੀਵਾਣੂ, ਕੀੜੇ-ਮਕੌੜੇ ਅਤੇ ਜੈਵਿਕ ਤੱਤ ਨਸ਼ਟ ਹੋ ਜਾਂਦੇ ਹਨ, ਜਿਸ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਮੌਕੇ ਸਹਾਇਕ ਤਕਨੀਕੀ ਮੈਨੇਜਰ ਰਿਤੂ ਭਾਟੀਆ, ਪਟਵਾਰੀ ਵਿਨੋਦ ਕੁਮਾਰ, ਨੰਬਰਦਾਰ ਸੰਤਾ ਲਾਲ, ਨੰਬਰਦਾਰ ਸੁਖਵਿੰਦਰ, ਕਿਸਾਨ ਭੀਮ ਸਿੰਘ, ਸੁਰਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਬਜਰੰਗ ਰਾਮ ਨਾਟਕ ਕਲੱਬ ਯੁਵਾ ਵਿੰਗ ਦੀ ਟੀਮ ਨੇ ਡੀ.ਐੱਸ.ਪੀ. ਜੈ ਭਗਵਾਨ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਸਮਾਧਾਨ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24