ਟੇਬਲ ਟੈਨਿਸ ’ਚ ਗੁਰੂ ਨਾਨਕ ਗਰਲਜ਼ ਕਾਲਜ ਯਮੁਨਾਨਗਰ ਦੀ ਟੀਮ ਬਣੀ ਚੈਂਪੀਅਨ
ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਟੇਬਲ ਟੈਨਿਸ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਅੰਤਰ-ਕਾਲਜ ਟੇਬਲ ਟੈਨਿਸ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ 8 ਤੇ 9 ਅਕਤੂਬਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੀ।
ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੀ ਟੇਬਲ ਟੈਨਿਸ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਅੰਤਰ-ਕਾਲਜ ਟੇਬਲ ਟੈਨਿਸ ਮੁਕਾਬਲੇ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਹ ਮੁਕਾਬਲਾ 8 ਤੇ 9 ਅਕਤੂਬਰ ਨੂੰ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ ਸੀ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਮੁਖੀ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਮੁਕਾਬਲੇ ‘ਚ ਕਾਲਜ ਦੀਆਂ ਖਿਡਾਰਨਾਂ ਅੰਜਲੀ, ਗੁਰਨੂਰ, ਸ਼ਾਇਰਾ, ਖੁਸ਼ਬੂ ਤੇ ਹੰਸਿਕਾ ਨੇ ਗੁਰੂ ਨਾਨਕ ਖਾਲਸਾ ਕਾਲਜ ਪਿਟ ਤੇ ਆਈ. ਜੀ. ਐਨ. ਕਾਲਜ ਲਾਡਵਾ ਦੀਆਂ ਟੀਮਾਂ ਵਿਰੁੱਧ ਜ਼ਬਦਰਸਤ ਪ੍ਰਦਰਸ਼ਨ ਕਰਦਿਆਂ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ। ਉਨ੍ਹਾਂ ਦੱਸਿਆ ਕਿ ਅੰਜਲੀ ਦੀ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਟੀਮ ਦੀ ਨੁਮਾਇੰਦਗੀ ਕਰਨ ਲਈ ਚੋਣ ਵੀ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਵੀ ਕਾਲਜ ਦੀ ਟੇਬਲ ਟੈਨਿਸ ਟੀਮ ਨੇ ਇਹ ਮੁਕਾਬਲਾ ਆਪਣੇ ਨਾਲ ਕੀਤਾ ਸੀ। ਇਸੇ ਦੌਰਾਨ ਗੁਰੂ ਨਾਨਕ ਗਰਲਜ਼ ਕਾਲਜ ਦੀ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਆਪਣੀਆਂ ਖਿਡਾਰਨਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੱਤੀ ਜਦਕਿ ਕਾਲਜ ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਨੇ ਵੀ ਖਿਡਾਰਨਾਂ ਦੀ ਪਿੱਠ ਥਾਪੜੀ।