11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐੱਸ.ਆਈ.ਆਰ. ਦੇ ਆਧਾਰ ’ਤੇ ਵੋਟਰਾਂ ਦੇ ਨਾਂਅ ਕੱਟਣ ਤੇ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਦੀਆਂ ਗ੍ਰਿਫ਼ਤਾਰੀਆਂ ਵਿਰੁੱਧ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਟੋਹਾਣਾ ਵਿਖੇ ਪੱਕੇ ਮੋਰਚੇ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਐੱਸ. ਆਈ.

Ad Position 21
No active advertisement
ਅਜੀਤ ਡੈਸਕ 11-10-2026
ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਟੋਹਾਣਾ ਵਿਖੇ ਪੱਕੇ ਮੋਰਚੇ ’ਤੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਨੇ ਐੱਸ.ਆਈ.ਆਰ. (ਵੋਟਰ ਸੂਚੀਆਂ ਦੀ ਵਿਸ਼ੇਸ਼ ਜਾਂਚ) ਦੇ ਨਾਂਅ ’ਤੇ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਂ ਕੱਟੇ ਜਾਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਦੇਸ਼ ਅਤੇ ਵੱਖ-ਵੱਖ ਸੂਬਿਆਂ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਦੇ ਨਾਂਅ ’ਤੇ ਲਗਭਗ 13 ਕਰੋੜ ਵੋਟਰਾਂ ਦੇ ਨਾਂਅ ਵੋਟਰ ਸੂਚੀਆਂ ਵਿੱਚੋਂ ਕੱਟੇ ਜਾਣ ਕਾਰਨ ਲੋਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਮੁੜ ਪੁਸ਼ਟੀ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਕੱਟਣੇ ਪੈ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਪ੍ਰਕਿਰਿਆ ਰਾਹੀਂ ਇੱਕ ਸਿਆਸੀ ਪਾਰਟੀ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਘਰਾਂ ਵਿੱਚ ਹੀ ਗ੍ਰਿਫ਼ਤਾਰ ਕੀਤੇ ਜਾਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਦਿੱਲੀ ਵਿੱਚ ਅਣਐਲਾਨੀ ਐਮਰਜੈਂਸੀ ਵਰਗੇ ਹਾਲਾਤ ਪੈਦਾ ਕਰਨ ਦੇ ਦੋਸ਼ ਲਾਉਂਦਿਆਂ ਆਪਣਾ ਰੋਸ ਪ੍ਰਗਟਾਇਆ। ਰੋਸ ਪ੍ਰਦਰਸ਼ਨ ਵਿੱਚ ਜਗਤਾਰ ਸਿੰਘ, ਲਾਭ ਸਿੰਘ ਹਰੀ, ਗੁਰਦਿਆਲ ਸਿੰਘ ਢੇਰ, ਬਲਜੀਤ ਸਿੰਘ ਸੰਧੂ, ਮਛਿੰਦਰ ਸਿੰਘ, ਮੁਣਸ਼ੀ ਰਾਮ, ਰਣਜੀਤ ਸਿੰਘ ਢਿੱਲੋਂ, ਸੂਬੇ ਸਿੰਘ ਆਰੀਆ, ਸੇਵਾ ਸਿੰਘ, ਧਰਮਪਾਲ, ਕਨ੍ਹਈਆ, ਰਾਮਫਲ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚਾਰਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24