11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਪਰਾਧਨਾਮਾ

ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਥਾਣਾ ਸ਼ਹਿਰ ਟੋਹਾਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਦੂਜੇ ਸਹਿ-ਮੁਲਜ਼ਮ ਨੂੰ ਕਾਬੂ ਕੀਤਾ ਹੈ ਜਦਕਿ 6. 14 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਪੁਲਿਸ ਥਾਣਾ ਸਿਟੀ ਟੋਹਾਣਾ ਵਲੋਂ ਮੋਟਰਸਾਈਕਲ ਚੋਰੀ ਮਾਮਲੇ ’ਚ ਕਾਬੂ ਕੀਤਾ ਦੂਜਾ ਮੁਲਜ਼ਮ। ਤਸਵੀਰ : ਮਨਜੀਤ ਸਿੰਘ ਟੋਹਾਣਾ 11-10-2026
ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਥਾਣਾ ਸ਼ਹਿਰ ਟੋਹਾਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿੱਚ ਦੂਜੇ ਸਹਿ-ਮੁਲਜ਼ਮ ਨੂੰ ਕਾਬੂ ਕੀਤਾ ਹੈ ਜਦਕਿ 6.14 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮਾਮਲਿਆਂ ਵਿੱਚ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਗਈ ਹੈ। ਮੋਟਰਸਾਈਕਲ ਚੋਰੀ ਮਾਮਲੇ ਵਿੱਚ ਦੂਜਾ ਮੁਲਜ਼ਮ ਕਾਬੂ : ਥਾਣਾ ਸ਼ਹਿਰ ਟੋਹਾਣਾ ਦੇ ਮੁਖੀ ਇੰਸਪੈਕਟਰ ਸੰਦੀਪ ਨੇ ਦੱਸਿਆ ਕਿ ਪੁਲਿਸ ਚੌਕੀ ਚੰਡੀਗੜ੍ਹ ਰੋਡ ਦੀ ਟੀਮ ਨੇ ਰਾਜਨਗਰ ਵਿੱਚ ਧਰਮਸ਼ਾਲਾ ਨੇੜਿਓਂ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਅੱਗੇ ਵਧਾਉਂਦਿਆਂ ਦੂਜੇ ਸਹਿ-ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਗਰ ਉਰਫ਼ ਬੱਛੀ ਪੁੱਤਰ ਰਾਜਿੰਦਰ ਸਿੰਘ ਵਾਸੀ ਬਾਬਾ ਬੂਟਾ ਸ਼ਾਹ ਬਸਤੀ ਟੋਹਾਣਾ ਵਜੋਂ ਹੋਈ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਰਾਜਨਗਰ ਵਾਸੀ ਸ਼ੁਭਮ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ 22 ਅਗਸਤ 2026 ਨੂੰ ਦੁਪਹਿਰ ਕਰੀਬ 3 ਵਜੇ ਉਹ ਆਪਣਾ ਮੋਟਰਸਾਈਕਲ ਲੈ ਕੇ ਰਾਜਨਗਰ ਸਥਿਤ ਧਰਮਸ਼ਾਲਾ ਨੇੜੇ ਇਕ ਦੁਕਾਨ ਤੋਂ ਘਰੇਲੂ ਸਾਮਾਨ ਖ਼ਰੀਦਣ ਗਿਆ ਸੀ। ਉਸ ਨੇ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਹ ਸਾਮਾਨ ਲੈ ਕੇ ਵਾਪਸ ਆਇਆ ਤਾਂ ਮੋਟਰਸਾਈਕਲ ਉੱਥੋਂ ਗਾਇਬ ਸੀ। ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸ਼ਹਿਰ ਟੋਹਾਣਾ ਵਿੱਚ ਮੁਕੱਦਮਾ ਨੰਬਰ 25 2, ਮਿਤੀ 22 ਅਗਸਤ 2026, ਭਾਰਤੀ ਨਿਆਂ ਸੰਹਿਤਾ ਦੀ ਧਾਰਾ 303 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਜਾਂਚ ਅੱਗੇ ਵਧਾਉਂਦਿਆਂ ਸਾਗਰ ਨੂੰ ਕਾਬੂ ਕੀਤਾ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। 6.14 ਗ੍ਰਾਮ ਹੈਰੋਇਨ ਮਾਮਲੇ ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ : ਇਕ ਹੋਰ ਮਾਮਲੇ ਵਿੱਚ ਥਾਣਾ ਸ਼ਹਿਰ ਟੋਹਾਣਾ ਪੁਲਿਸ ਨੇ 6.14 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ ਦੀ ਜਾਂਚ ਕਰਦਿਆਂ ਮੁੱਖ ਮੁਲਜ਼ਮ ਸੂਰਜ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਵਾਰਡ ਨੰਬਰ 13, ਗੀਤਾ ਕਲੋਨੀ, ਟੋਹਾਣਾ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਥਾਣਾ ਮੁਖੀ ਇੰਸਪੈਕਟਰ ਸੰਦੀਪ ਅਨੁਸਾਰ, 8 ਸਤੰਬਰ 2026 ਨੂੰ ਸਬ-ਇੰਸਪੈਕਟਰ ਪਵਨ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਵੇਂ ਬਾਈਪਾਸ ’ਤੇ ਨਹਿਰ ਦੇ ਪੁਲ ਨੇੜੇ ਕਾਰਵਾਈ ਕਰਦਿਆਂ ਰਾਹੁਲ ਉਰਫ਼ ਗਬਲੂ ਵਾਸੀ ਕਲਿਆਣ ਨਗਰ, ਟੋਹਾਣਾ ਨੂੰ 6.14 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਇਸ ਸਬੰਧੀ ਥਾਣਾ ਸ਼ਹਿਰ ਟੋਹਾਣਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਸੀ। ਪੁਲਿਸ ਨੇ ਜਾਂਚ ਅੱਗੇ ਵਧਾਉਂਦਿਆਂ ਹੁਣ ਮੁੱਖ ਮੁਲਜ਼ਮ ਸੂਰਜ ਸਿੰਘ ਨੂੰ ਵੀ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਨਸ਼ਾ ਤਸਕਰੀ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਤੇ ਮਾਰਗ ਦਰਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਝੋਨਾ ਖਰੀਦ ’ਤੇ ਸ਼ੈਲਰ ਮਾਲਕਾਂ ਦਾ ਸਖ਼ਤ ਫ਼ੈਸਲਾ, ਉਲੰਘਣਾ ਕਰਨ ’ਤੇ ਇੱਕ ਲੱਖ ਰੁਪਏ ਜੁਰਮਾਨਾ
Ad Position 24