10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ

ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਰੋਡ ਸੇਫਟੀ ਕਲੱਬ ਵਲੋਂ ‘ਸੇਵਾ ਸੰਕਲਪ’ ਪਹਿਲਕਦਮੀ ਦੇ ਹਿੱਸੇ ਵਜੋਂ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ, ਸੜਕ ਸੁਰੱਖਿਆ ਉਪਾਵਾਂ, ਜ਼ਿੰਮੇਵਾਰ ਸੜਕ ਵਿਵਹਾਰ ਤੇ ਸੁਰੱਖਿਅਤ ਡਰਾਈਵਿੰਗ ਬਾਰੇ ਜਾਗਰੂਕ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 11-10-2026
ਯਮੁਨਾਨਗਰ, 10 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਰੋਡ ਸੇਫਟੀ ਕਲੱਬ ਵਲੋਂ ‘ਸੇਵਾ ਸੰਕਲਪ’ ਪਹਿਲਕਦਮੀ ਦੇ ਹਿੱਸੇ ਵਜੋਂ ਸੜਕ ਸੁਰੱਖਿਆ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਆਨਲਾਈਨ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ, ਸੜਕ ਸੁਰੱਖਿਆ ਉਪਾਵਾਂ, ਜ਼ਿੰਮੇਵਾਰ ਸੜਕ ਵਿਵਹਾਰ ਤੇ ਸੁਰੱਖਿਅਤ ਡਰਾਈਵਿੰਗ ਬਾਰੇ ਜਾਗਰੂਕ ਕਰਨਾ ਸੀ। ਇਹ ਕੁਇਜ਼ ਮੁਕਾਬਲਾ ਵਿਦਿਆਰਥੀਆਂ ਦੀਆਂ ਕਲਾਸਾਂ ‘ਚ ਆਨਲਾਈਨ ਢੰਗ ਨਾਲ ਕਰਵਾਇਆ ਗਿਆ। ਇਸ ਮੁਕਾਬਲੇ ‘ਚ 300 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਨ ਅਤੇ ਟ੍ਰੈਫ਼ਿਕ ਨਿਯਮਾਂ ਦੀ ਆਪਣੀ ਸਮਝ ਦੀ ਜਾਂਚ ਕਰਨ ਦਾ ਮੌਕਾ ਪ੍ਰਦਾਨ ਕੀਤਾ। ਪ੍ਰੋਗਰਾਮ ਦੇ ਇੰਚਾਰਜ ਡਾ. ਮਹੇਸ਼ ਕੁਮਾਰ, ਡਾ. ਅਮਨਦੀਪ ਬੱਤਰਾ ਅਤੇ ਪ੍ਰੋ. ਬਬੀਤਾ ਸੂਦ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਤੇ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਜ਼ਿੰਮੇਵਾਰ ਨਾਗਰਿਕ ਬਣਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰ. ਡਾ. ਮਨੋਹਰ ਗੋਇਲ ਨੇ ਆਪਣੇ ਸੰਬੋਧਨ ਦੌਰਾਨ ਅਜਿਹੀਆਂ ਗਤੀਵਿਧੀਆਂ ਨੂੰ ਵਿਦਿਆਰਥੀਆਂ ਲਈ ਲਾਭਦਾਇਕ ਦੱਸਦੇ ਹੋਏ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ‘ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਤੰਦਰੁਸਤ ਬੱਚੇ ਹੀ ਦੇਸ਼ ਦੇ ਚੰਗੇ ਨਾਗਰਿਕ ਬਣਦੇ ਹਨ - ਅਸ਼ੋਕ ਚੋਪੜਾ ਅਗਲੀ ਖ਼ਬਰ ਨਵੀਨ ਜਿੰਦਲ ਸਵੱਛਤਾ ਮੁਹਿੰਮ ’ਚ ਵੀ ਸਫਲਤਾ ਪ੍ਰਾਪਤ ਕਰਨਗੇ-ਸੰਸਦ ਮੈਂਬਰ ਸ਼ੰਕਰ ਲਾਲਵਾਨੀ
Ad Position 24