ਸਾਬਕਾ ਖੇਤੀਬਾੜੀ ਮੰਤਰੀ ਪਰਮਵੀਰ ਸਿੰਘ ਨੇ ਜਾਖਲ ਅਨਾਜ ਮੰਡੀ ਦਾ ਕੀਤਾ ਦੌਰਾ
ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਸਾਬਕਾ ਖੇਤੀਬਾੜੀ ਮੰਤਰੀ ਅਤੇ ਵਿਧਾਇਕ ਪਰਮਵੀਰ ਸਿੰਘ ਨੇ ਜਾਖਲ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਪਏ ਝੋਨੇ ਦੇ ਢੇਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਝੋਨੇ ਨੂੰ ਹੱਥ ਵਿੱਚ ਲੈ ਕੇ ਉਸ ਦੀ ਨਮੀ ਤੇ ਗੁਣਵੱਤਾ ਪਰਖੀ।
ਟੋਹਾਣਾ, 10 ਅਕਤੂਬਰ (ਮਨਜੀਤ ਸਿੰਘ)- ਸਾਬਕਾ ਖੇਤੀਬਾੜੀ ਮੰਤਰੀ ਅਤੇ ਵਿਧਾਇਕ ਪਰਮਵੀਰ ਸਿੰਘ ਨੇ ਜਾਖਲ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿੱਚ ਪਏ ਝੋਨੇ ਦੇ ਢੇਰਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਤੇ ਝੋਨੇ ਨੂੰ ਹੱਥ ਵਿੱਚ ਲੈ ਕੇ ਉਸ ਦੀ ਨਮੀ ਤੇ ਗੁਣਵੱਤਾ ਪਰਖੀ। ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਖ਼ਰੀਦ, ਤੁਲਾਈ, ਬਾਰਦਾਨੇ ਦੀ ਉਪਲਬਧਤਾ ਅਤੇ ਫ਼ਸਲ ਦੀ ਚੁਕਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਵਿਜੇ ਮਿੱਤਲ ਦੇ ਅਦਾਰੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਵੀਰ ਸਿੰਘ ਨੇ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਸ ਮੌਕੇ ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਸਕੱਤਰ ਅਰਵਿੰਦ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਏ ਜਾਣ ਤੇ ਕਿਸਾਨਾਂ ਨੂੰ ਝੋਨਾ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਾਬਕਾ ਚੇਅਰਮੈਨ ਕਾਸੀ ਰਾਮ, ਪ੍ਰਦੀਪ ਨੈਨ, ਨੱਥੂ ਰਾਮ, ਸਾਬਕਾ ਕੌਂਸਲਰ ਨੱਥੂ ਰਾਮ, ਸੰਦੀਪ ਨਾਇਕ, ਗੋਲਡੀ ਇੰਸਾਂ, ਧੂਲੀਆ ਰਾਮ ਸਮੇਤ ਹੋਰ ਕਾਂਗਰਸੀ ਵਰਕਰ ਵੀ ਮੌਜੂਦ ਸਨ।