11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੈਸਟ ਟੀਚਰਾਂ ਸਮੇਤ ਸਾਰੇ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕਰਨ ਦੀ ਮੰਗ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਟਵਾਰ ਭਵਨ ’ਚ ਸਰਵ ਕਰਮਚਾਰੀ ਸੰਘ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਗੈਸਟ ਟੀਚਰਾਂ ਸਮੇਤ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ। ਕਨਵੈਨਸ਼ਨ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਪੰਚਾਇਤੀ ਰਾਜ ਸੰਸਥਾਵਾਂ ਤੇ ਰਾਜ ਵਿਚ ਗੈਸਟ ਟੀਚਰਾਂ ਸਮੇਤ ਕੱਚੇ ਕਰਮਚਾਰੀਆਂ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 12-10-2026
ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਟਵਾਰ ਭਵਨ ’ਚ ਸਰਵ ਕਰਮਚਾਰੀ ਸੰਘ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ ਜਿਸ ਵਿੱਚ ਗੈਸਟ ਟੀਚਰਾਂ ਸਮੇਤ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ। ਕਨਵੈਨਸ਼ਨ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਪੰਚਾਇਤੀ ਰਾਜ ਸੰਸਥਾਵਾਂ ਤੇ ਰਾਜ ਵਿਚ ਗੈਸਟ ਟੀਚਰਾਂ ਸਮੇਤ ਕੱਚੇ ਕਰਮਚਾਰੀਆਂ ਹਿੱਸਾ ਲਿਆ। ਕਨਵੈਨਸ਼ਨ ’ਚ ਬੁਲਾਰਿਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ 2014 ਦੀ ਨੀਤੀ ਦੇ ਤਹਿਤ ਯੋਗ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਏ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ ਤੇ ਮਜ਼ਦੂਰ ਵਰਗ ’ਤੇ ਕਾਰਪੋਰੇਟ ਪੱਖੀ ਨੀਤੀਆਂ ਥੋਪ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਨਤਕ ਸੇਵਾਵਾਂ ਦੇ ਵਧਦੇ ਨਿੱਜੀਕਰਨ ਤੇ ਠੇਕੇਦਾਰੀ ਨਾਲ ਨੌਕਰੀ ਸੁਰੱਖਿਆ, ਪੈਨਸ਼ਨ ਪ੍ਰਣਾਲੀਆਂ ਤੇ ਆਮ ਲੋਕਾਂ ਦੀ ਆਰਥਿਕ ਸਥਿਤੀ ਪ੍ਰਭਾਵਿਤ ਹੋ ਰਹੀ ਹੈ। ਕਰਮਚਾਰੀ ਆਗੂਆਂ ਨੇ ਬਿਜਲੀ ਸੋਧ ਬਿੱਲ 2025 ਬਾਰੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਬਿਜਲੀ ਖੇਤਰ ਦੇ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਸਕਦਾ ਹੈ ਤੇ ਕਿਸਾਨਾਂ ਤੇ ਮਜ਼ਦੂਰਾਂ ਲਈ ਸਬਸਿਡੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਨੂੰ ਨੌਕਰੀ ਸੁਰੱਖਿਆ ਪ੍ਰਦਾਨ ਕਰਨ ਲਈ ਤੁਰੰਤ ਫੈਸਲਾ ਲੈਣਾ ਚਾਹੀਦਾ ਹੈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮਦਨਲਾਲ ਖੋਥ ਨੇ ਕੀਤੀ। ਇਸ ਮੌਕੇ ਰਮੇਸ਼ ਸੈਣੀ, ਵੀਰ ਸਿੰਘ, ਵਿਨੋਦ ਕਸਿਆਣਾ, ਐਸ.ਐਸ ਬੇਦੀ, ਅਵਿਨਾਸ਼ ਕੰਬੋਜ, ਮਦਨ ਲਾਲ ਕੰਬੋਜ, ਅਜੇ ਪਾਸੀ, ਲਲਿਤ ਸੋਲੰਕੀ, ਸੁਖਦੇਵ ਸਿੰਘ, ਰਾਜੇਸ਼ ਖਿਚੜ, ਰਾਜੇਸ਼ ਭਾਕਰ, ਸੁਮੇਰ ਸਿੰਘ ਚੌਹਾਨ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡੱਬਵਾਲੀ ’ਚ ਤੇਜ਼ ਮੀਂਹ ਨੇ ਖੋਲ੍ਹੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਪੋਲ, ਸ਼ਹਿਰ ’ਚ ਜਲਥਲ -ਪਾਣੀ ਭਰਨ ਕਾਰਨ ਰੇਲਵੇ ਅੰਡਰਬ੍ਰਿਜ... ਅਗਲੀ ਖ਼ਬਰ ਭਗੌੜਾ ਵਿਅਕਤੀ ਕਾਬੂ
Ad Position 24