ਗਰਿੱਲ ਚੋਰੀ ਕਰਨ ਦੇ ਦੋਸ਼ ਹੇਠ ਮੁਲਜ਼ਮ ਕਾਬੂ
ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਰਣਜੀਤ ਪੁਰ ਪੁਲਿਸ ਚੌਕੀ ਦੀ ਟੀਮ ਨੇ ਇਕ ਬੰਦ ਪਏ ਘਰ ‘ਚੋਂ ਲੋਹੇ ਦੀ ਗਰਿੱਲ ਚੋਰੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਗ੍ਰਿਫ਼ਤਾਰ ਕਰਦਿਆਂ ਉਸ ਤੋਂ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨੇ ਦੱਸਿਆ ਕਿ ਬਿਲਾਸਪੁਰ ਦੇ ਰਹਿਣ ਵਾਲੇ ਸੁਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਉਸ ਦਾ ਪਿੰਡ ਕਾਠਗੜ੍ਹ ਵਿਖੇ ਜੱਦੀ ਘਰ ਹੈ।
ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਰਣਜੀਤ ਪੁਰ ਪੁਲਿਸ ਚੌਕੀ ਦੀ ਟੀਮ ਨੇ ਇਕ ਬੰਦ ਪਏ ਘਰ ‘ਚੋਂ ਲੋਹੇ ਦੀ ਗਰਿੱਲ ਚੋਰੀ ਕਰਨ ਦੇ ਦੋਸ਼ ਹੇਠ ਇਕ ਮੁਲਜ਼ਮ ਗ੍ਰਿਫ਼ਤਾਰ ਕਰਦਿਆਂ ਉਸ ਤੋਂ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਨੇ ਦੱਸਿਆ ਕਿ ਬਿਲਾਸਪੁਰ ਦੇ ਰਹਿਣ ਵਾਲੇ ਸੁਮਿਤ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਸੀ ਕਿ ਉਸ ਦਾ ਪਿੰਡ ਕਾਠਗੜ੍ਹ ਵਿਖੇ ਜੱਦੀ ਘਰ ਹੈ। ਬੀਤੀ 8 ਅਕਤੂਬਰ ਨੂੰ ਜਦੋਂ ਉਹ ਆਪਣੇ ਜੱਦੀ ਘਰ ਗਿਆ ਤਾਂ ਉਸ ਨੂੰ ਪਤਾ ਚੱਲਿਆ ਕਿ ਇਕ ਅਣਪਛਾਤੇ ਵਿਅਕਤੀ ਨੇ ਉਸ ਦੇ ਘਰ ‘ਚੋਂ ਲੋਹੇ ਦੀ ਗਰਿੱਲ ਚੋਰੀ ਕਰ ਲਈ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਏ. ਐਸ. ਆਈ. ਜਗਪਾਲ ਦੀ ਅਗਵਾਈ ਹੇਠ ਇਕ ਟੀਮ ਦਾ ਗਠਨ ਕੀਤਾ, ਜਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਜਿਸ ਦੀ ਪਛਾਣ ਕੁਲਦੀਪ ਉਰਫ਼ ਦੀਪਾ ਪੁੱਤਰ ਪਹਿਲ ਸਿੰਘ ਵਾਸੀ ਪਿੰਡ ਕਾਠਗੜ੍ਹ ਵਜੋਂ ਹੋਈ। ਪੁਲਿਸ ਨੇ ਮੁਲਜ਼ਮ ਤੋਂ ਚੋਰੀ ਦਾ ਸਾਮਾਨ ਬਰਾਮਦ ਕਰਨ ਉਪਰੰਤ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।