12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ

ਕਾਲਾਂਵਾਲੀ/ਸਿਰਸਾ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਸਰਕਾਰੀ ਕਾਲਜ, ਕਾਲਾਂਵਾਲੀ (ਸਿਰਸਾ) ਹਰਿਆਣਾ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ, ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ; ਪੰਜਾਬੀ ਲੇਖਕ ਸਭਾ, ਸਿਰਸਾ ਤੇ ਪੰਜਾਬੀ ਸਾਹਿਤ ਸਭਾ, ਕਾਲਾਂਵਾਲੀ ਦੇ ਸਹਿਯੋਗ ਨਾਲ ‘ਗੁਰੂ ਰਵਿਦਾਸ ਬਾਣੀ: ਅਤੀਤ ਤੇ ਵਰਤਮਾਨ’ ਵਿਸ਼ੇ ’ਤੇ ਸਰਕਾਰੀ ਕਾਲਜ, ਕਾਲਾਂਵਾਲੀ ਵਿਖੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ ਗਿਆ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਅਤੇ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਦੇ ਜਨਰਲ ਸਕੱਤਰ ਡਾ.

Ad Position 21
No active advertisement
ਰਾਸ਼ਟਰੀ ਸੈਮੀਨਾਰ ਦੇ ਮੰਚ ’ਤੇ ਬਿਰਾਜਮਾਨ ਬੁੱਧੀਜੀਵੀ। ਤਸਵੀਰ : ਪੰਨੀਵਾਲੀਆ 13-10-2026
ਕਾਲਾਂਵਾਲੀ/ਸਿਰਸਾ, 12 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਸਰਕਾਰੀ ਕਾਲਜ, ਕਾਲਾਂਵਾਲੀ (ਸਿਰਸਾ) ਹਰਿਆਣਾ ਵਲੋਂ ਸ਼੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ, ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ; ਪੰਜਾਬੀ ਲੇਖਕ ਸਭਾ, ਸਿਰਸਾ ਤੇ ਪੰਜਾਬੀ ਸਾਹਿਤ ਸਭਾ, ਕਾਲਾਂਵਾਲੀ ਦੇ ਸਹਿਯੋਗ ਨਾਲ ‘ਗੁਰੂ ਰਵਿਦਾਸ ਬਾਣੀ: ਅਤੀਤ ਤੇ ਵਰਤਮਾਨ’ ਵਿਸ਼ੇ ’ਤੇ ਸਰਕਾਰੀ ਕਾਲਜ, ਕਾਲਾਂਵਾਲੀ ਵਿਖੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਤੇ ਕਵੀ ਦਰਬਾਰ ਕਰਵਾਇਆ ਗਿਆ। ਸੈਮੀਨਾਰ ਦੇ ਉਦਘਾਟਨੀ ਸੈਸ਼ਨ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਅਤੇ ਸਰਬ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਦੇ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਮੁੱਖ ਮਹਿਮਾਨ ਤੇ ਮੁੱਖ ਸੁਰ ਭਾਸ਼ਣ ਕਰਤਾ ਵਜੋਂ ਸ਼ਿਰਕਤ ਕੀਤੀ। ਇਸ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕੀਤੀ। ਸ੍ਰੀ ਗੁਰੂ ਤੇਗ ਬਹਾਦਰ ਰਿਸਰਚ ਚੇਅਰ ਸੀ.ਡੀ.ਐਲ.ਯੂ. ਸਿਰਸਾ ਦੇ ਡਾਇਰੈਕਟਰ ਪ੍ਰੋ. ਰਣਜੀਤ ਕੌਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਸਿਰਸਾ ਦੇ ਪ੍ਰਧਾਨ ਡਾ. ਗੁਰਪ੍ਰੀਤ ਸਿੰਘ ਸਿੰਧਰਾ ਨੇ ਇਸ ਸੈਸ਼ਨ ਵਿਚ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਹਨਾਂ ਤੋਂ ਇਲਾਵਾ ਇਸ ਸੈਸ਼ਨ ਦੇ ਪ੍ਰਧਾਨਗੀ ਮੰਡਲ ਵਿਚ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਪੰਜਾਬੀ ਲੇਖਕ ਸਭਾ ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਤੇ ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਦੇ ਪ੍ਰਧਾਨ ਭੁਪਿੰਦਰ ਪੰਨੀਵਾਲੀਆ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ। ਸਰਕਾਰੀ ਕਾਲਜ ਕਾਲਾਂਵਾਲੀ ਦੇ ਪ੍ਰਿੰਸੀਪਲ ਦਿਲਰਾਜ ਸਿੰਘ ਵਲੋਂ ਸਭਨਾਂ ਮਹਿਮਾਨਾਂ ਤੇ ਹਾਜ਼ਰੀਨ ਦੇ ਸੁਆਗਤ ਉਪਰੰਤ ਡਾ. ਸਰਬਜੀਤ ਸਿੰਘ ਨੇ ਇਸ ਦੋ ਰੋਜ਼ਾ ਸੈਮੀਨਾਰ ਦੀ ਰੂਪਰੇਖਾ ਤੇ ਪੰਜਾਬੀ ਸਾਹਿਤ ਅਕਾਡਮੀ ਦੇ ਮੁੱਖ ਆਸ਼ਿਆਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਡਾ. ਪਾਲ ਕੌਰ ਦੀ ਪ੍ਰਧਾਨਗੀ ਟਿੱਪਣੀ ਉਪਰੰਤ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਸਭਨਾਂ ਮਹਿਮਾਨਾਂ ਤੇ ਹਾਜ਼ਰੀਨ ਪ੍ਰਤੀ ਧੰਨਵਾਦ ਦਾ ਇਜ਼ਹਾਰ ਕੀਤਾ। ਸੈਸ਼ਨ ਦਾ ਸੰਚਾਲਨ ਪ੍ਰੋ. ਜਸਪਾਲ ਸਿੰਘ ਕਾਲਾਂਵਾਲੀ ਨੇ ਕੀਤਾ। ਦੂਸਰੇ ਸੈਸ਼ਨ ਦੀ ਪ੍ਰਧਾਨਗੀ ਡਾ. ਸਤਨਾਮ ਸਿੰਘ ਜੱਸਲ ਨੇ ਕੀਤੀ ਅਤੇ ਸਰਕਾਰੀ ਨੈਸ਼ਨਲ ਕਾਲਜ, ਸਿਰਸਾ ਦੇ ਸੇਵਾ ਮੁਕਤ ਪ੍ਰਿੰਸੀਪਲ ਹਰਜਿੰਦਰ ਸਿੰਘ ਤੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਨਵਤੇਜ ਗੜ੍ਹਦੀਵਾਲਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸੈਸ਼ਨ ਦਾ ਸੰਚਾਲਨ ਪ੍ਰੋ. ਅਮਨਦੀਪ ਕੌਰ, ਕਾਲਾਂਵਾਲੀ ਨੇ ਕੀਤਾ। ਤੀਸਰੇ ਸੈਸ਼ਨ ਦੀ ਪ੍ਰਧਾਨਗੀ ਕਾਮਰੇਡ ਸੁਵਰਨ ਸਿੰਘ ਵਿਰਕ ਨੇ ਕੀਤੀ ਅਤੇ ਇਸ ਸੈਸ਼ਨ ਵਿਚ ਸਰਕਾਰੀ ਕਾਲਜ ਡੱਬਵਾਲੀ ਦੇ ਪ੍ਰਿੰਸੀਪਲ ਡਾ. ਵਿਕਰਮ ਬਾਂਸਲ, ਸਰਕਾਰੀ ਕਾਲਜ, ਰਤੀਆ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਬੀਰਬਲ ਸਿੰਘ ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਸਕੱਤਰ ਕੇ. ਸਾਧੂ ਸਿੰਘ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਸੈਸ਼ਨ ਵਿਚ ਡਾ. ਸਤਪ੍ਰੀਤ ਸਿੰਘ ਜੱਸਲ, ਪ੍ਰੋ.ਸਰਵਜੀਤ ਸਿੰਘ ਰਤੀਆ ਤੇ ਡਾ. ਭਜਨ ਸਿੰਘ ਢਿੱਲੋਂ ਨੇ ਆਪਣੇ ਖੋਜ-ਪੱਤਰਾਂ ਦੀ ਪੇਸ਼ਕਾਰੀ ਕੀਤੀ। ਸੈਸ਼ਨ ਦਾ ਸੰਚਾਲਨ ਪ੍ਰੋ. ਮਿੰਟੂ ਸਿੰਘ, ਸਿਰਸਾ ਨੇ ਕੀਤਾ। ਉਪਰੰਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪੰਜਾਬੀ ਲੇਖਕ ਸਭਾ, ਸਿਰਸਾ ਦੇ ਪ੍ਰਧਾਨ ਪਰਮਾਨੰਦ ਸ਼ਾਸਤਰੀ ਨੇ ਕੀਤੀ ਤੇ ਵਿਸ਼ੇਸ਼ ਮਹਿਮਾਨ ਵਜੋਂ ਸੁਰਜੀਤ ਸਿਰੜੀ ਨੇ ਸ਼ਿਰਕਤ ਕੀਤੀ। ਇਹਨਾਂ ਤੋਂ ਇਲਾਵਾ ਕਵੀ ਦਰਬਾਰ ਵਾਲੇ ਇਸ ਸੈਸ਼ਨ ਦੇ ਪ੍ਰਧਾਨਗੀ ਮੰਡਲ ਵਿਚ ਨਵਤੇਜ ਗੜ੍ਹਦੀਵਾਲਾ ਅਤੇ ਕੇ. ਸਾਧੂ ਸਿੰਘ ਵੀ ਸ਼ਾਮਿਲ ਰਹੇ। ਕਵੀ ਦਰਬਾਰ ਦਾ ਸੰਚਲਨ ਡਾ. ਸਿਕੰਦਰ ਸਿੰਘ ਸਿੱਧੂ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਨਾਰਾਇਣਗੜ੍ਹ ਵਿਖੇ ਧੂਮਧਾਮ ਨਾਲ ਮਨਾਈ ਅਗਲੀ ਖ਼ਬਰ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਿਆ ਤੇ ਮਿਡਲ ਸਕੂਲ ਖਾਈ ਦਾ ਅਚਨਚੇਤ ਨਿਰੀਖਣ
Ad Position 24