13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਹੋਈ

ਨਵੀਂ ਦਿੱਲੀ, 13 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਪੰਜਾਬੀ ਭਵਨ ਵਿਖੇ ਇਕ ਸਾਹਿਤਕ ਇਕੱਤਰਤਾ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਲੇਖਿਕਾ ਡਾ.

Ad Position 21
No active advertisement
ਅਜੀਤ ਡੈਸਕ 14-10-2026
ਨਵੀਂ ਦਿੱਲੀ, 13 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਪੰਜਾਬੀ ਸਾਹਿਤ ਸਭਾ ਦਿੱਲੀ ਵਲੋਂ ਪੰਜਾਬੀ ਭਵਨ ਵਿਖੇ ਇਕ ਸਾਹਿਤਕ ਇਕੱਤਰਤਾ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਲੇਖਿਕਾ ਡਾ. ਵਨੀਤਾ ਨੇ ਕੀਤੀ। ਪੰਜਾਬੀ ਸਾਹਿਤ ਸਭਾ ਦੇ ਡਾਇਰੈਕਟਰ ਕੇਸਰਾ ਰਾਮ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਕੱਤਰਤਾ ਵਿਚ ਬੁਲਾਰਿਆਂ ਦੇ ਨਾਲ ਜਾਣ-ਪਹਿਚਾਣ ਕਰਵਾਈ। ਇਕੱਤਰਤਾ ਦੇ ਸ਼ੁਰੂ ਵਿਚ ਡਾ. ਕਮਲਜੀਤ ਸਿੰਘ ਨੇ ਕਹਾਣੀ ਸੁਣਾਈ, ਜੋ ਕਿ ਸਾਰਥਕ ਵਿਸ਼ੇ ਨਾਲ ਸੰਬੰਧਿਤ ਸੀ। ਸੰਧੂ ਗਗਨ ਨੇ ਮਿਥਿਹਾਸਕ, ਦਾਰਸ਼ਨਿਕ ਰੰਗ ਵਾਲੀਆਂ ਰਚਨਾਵਾਂ ਸੁਣਾ ਕੇ ਚੰਗਾ ਰੰਗ ਬੰਨ੍ਹਿਆ। ਕਰਮਜੀਤ ਕੌਰ ਦਿਉਣ ਨੇ ਗ਼ਜ਼ਲ, ਟੱਪੇ ਤੇ ਗੀਤ ਤਰੰਨਮ ਵਿਚ ਸੁਣਾ ਕੇ ਖ਼ੂਬ ਵਾਹ-ਵਾਹ ਖੱਟੀ। ਗੁਰਪ੍ਰੀਤ ਕੌਰ ਸੈਣੀ ਨੇ ਗ਼ਜ਼ਲਾਂ ਸੁਣਾ ਕੇ ਸੁਰੋਤਿਆਂ ਦਾ ਆਪਣੇ ਵੱਲ ਧਿਆਨ ਖਿੱਚਿਆ। ਅਖੀਰ ਵਿਚ ਡਾ. ਵਨੀਤਾ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿਚ ਪੇਸ਼ ਕੀਤੀਆਂ ਰਚਨਾਵਾਂ ਦੀ ਸ਼ਲਾਘਾ ਕੀਤੀ ਤੇ ਪੰਜਾਬੀ ਸਾਹਿਤ ਸਭਾ ਵਲੋਂ ਕੀਤੇ ਗਏ ਯਤਨਾਂ ਦੀ ਤਾਰੀਫ਼ ਕੀਤੀ। ਇਸ ਮੌਕੇ ਡਾ. ਵਨੀਤਾ ਨੇ ਆਪ ਵੀ ਇਕ ਨਜ਼ਮ ਸੁਣਾ ਕੇ ਮਹਿਫ਼ਲ ਨੂੰ ਸਿਖ਼ਰ ’ਤੇ ਅੱਪੜਦਾ ਕੀਤਾ। ਇਸ ਮੌਕੇ ਪੰਜਾਬੀ ਸਾਹਿਤ ਸਭਾ ਦੀ ਚੇਅਰਪਰਸਨ ਪ੍ਰੋ. ਰੇਣੂਕਾ ਸਿੰਘ, ਵਿਦਿਆਰਥੀ ਡਾ. ਹਰਵਿੰਦਰ ਸਿੰਘ, ਮਿਸਰਦੀਪ ਸਿੰਘ ਭਾਟੀਆ, ਜਗਤਾਰਜੀਤ ਮਹਿੰਦਰ ਸਿੰਘ ਕੂਕਾ, ਰਾਜਿੰਦਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕੀਤਾ ਚੀਕਾ ਅਨਾਜ ਮੰਡੀ ਦਾ ਨਿਰੀਖਣ ਅਗਲੀ ਖ਼ਬਰ ਕਨਾਟ ਪਲੇਸ ਦੇ ਆਸ-ਪਾਸ ਦੇ ਦੁਕਾਨਦਾਰ ਧਰਨੇ ਪ੍ਰਦਰਸ਼ਨਾਂ ਤੋਂ ਹੋਏ ਪ੍ਰੇਸ਼ਾਨ
Ad Position 24