13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਮੀਟਿੰਗ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਵਲੋਂ ਸਹਾਇਕ ਕਮਿਸ਼ਨਰ (ਜ) ਦੀ ਮੌਜੂਦਗੀ ’ਚ ਲੰਬਿਤ ਮਾਮਲਿਆਂ ਦੀ ਕੀਤੀ ਗਈ ਸਮੀਖਿਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਪ੍ਰਾਪਤ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਵਲੋਂ ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ‘ਚ ਸੱਦੀ ਗਈ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਵਪਾਰੀ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਵੱਖ-ਵੱਖ ਸ਼ਿਕਾਇਤਾਂ ਅਤੇ ਲੰਬਿਤ ਮਾਮਲਿਆਂ ਦੀ ਵਿਭਾਗ-ਵਾਰ ਸਮੀਖਿਆ ਕੀਤੀ, ਜਦਕਿ ਸਹਾਇਕ ਕਮਿਸ਼ਨਰ (ਜ) ਡਾ. ਕਾਂਸਲ ਨੇ ਹਰ ਵਿਭਾਗ ਦੇ ਅਧਿਕਾਰੀਆਂ ਤੋਂ ਲੰਬਿਤ ਮਾਮਲਿਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜ ਅਨੁਸਾਰ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਵਪਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਹਮਣੇ ਆਈਆਂ ਜ਼ਿਆਦਾਤਰ ਸ਼ਿਕਾਇਤਾਂ ਪਾਵਰਕਾਮ, ਗਮਾਡਾ, ਸਫ਼ਾਈ, ਸਟਰੀਟ ਲਾਈਟਾਂ ਅਤੇ ਨਗਰ ਨਿਗਮ ਨਾਲ ਸੰਬੰਧਿਤ ਹੋਰ ਨਾਗਰਿਕ ਸਹੂਲਤਾਂ ਨਾਲ ਜੁੜੀਆਂ ਹੋਈਆਂ ਸਨ, ਲਿਹਾਜ਼ਾ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਸਮੱਸਿਆਵਾਂ ਦਾ ਜਲਦ ਹੱਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸੇ ਦੌਰਾਨ ਡਾ. ਕਾਂਸਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼ਿਕਾਇਤਕਰਤਾਵਾਂ ਨਾਲ ਨਿਯਮਿਤ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਾਮਲਿਆਂ ਦੀ ਪ੍ਰਗਤੀ ਬਾਰੇ ਸਮੇਂ-ਸਮੇਂ ‘ਤੇ ਜਾਣੂ ਕਰਵਾਉਣ ਤਾਂ ਜੋ ਪ੍ਰਸ਼ਾਸਨ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਕਈ ਮਾਮਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਸੰਭਵ ਹੈ। ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ, ਖਰੜ ਦੇ ਹਲਕਾ ਚੇਅਰਮੈਨ ਯਸ਼ਪਾਲ ਬਾਂਸਲ ਅਤੇ ਮੁਹਾਲੀ ਦੇ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਾਜਾਇਜ਼ ਮਾਈਨਿੰਗ ਵਿਰੁੱਧ ਵਿਭਾਗ ਨੇ ਕੱਸਿਆ ਸ਼ਿਕੰਜਾ , ਰੇਤੇ ਨਾਲ ਭਰੀ ਟਰੈਕਟਰ - ਟਰਾ... ਅਗਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਦੇ ਸਾਲਾਨਾ ਟੈਕਨੋ - ਕਲਚਰਲ ਫੈਸਟ ‘ ਪਰਿਵਰਤਨ 2 ਕੇ 26’ ਦਾ ਪੋਸਟਰ ਰਿਲੀਜ਼
Ad Position 24