13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਾਜਾਇਜ਼ ਮਾਈਨਿੰਗ ਵਿਰੁੱਧ ਵਿਭਾਗ ਨੇ ਕੱਸਿਆ ਸ਼ਿਕੰਜਾ , ਰੇਤੇ ਨਾਲ ਭਰੀ ਟਰੈਕਟਰ - ਟਰਾਲੀ ਜ਼ਬਤ ਸੁੰਡਰਾਂ ਨਦੀ ਨੇੜੇ ਮਾਈਨਿੰਗ ਵਿਭਾਗ ਦੀ ਕਾਰਵਾਈ ਮੁਲਜ਼ਮ ਗ੍ਰਿਫ਼ਤਾਰ ਕਰਕੇ ਲਿਆ ਪੁਲਿਸ ਰਿਮਾਂਡ ’ਤੇ

ਡੇਰਾਬੱਸੀ, 13 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਡੇਰਾਬੱਸੀ ਹਲਕੇ ਵਿਚ ਨਾਜਾਇਜ਼ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵਧਦੀ ਸਰਗਰਮੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਸੁੰਡਰਾਂ ਵਿਖੇ ਕਾਰਵਾਈ ਕਰਦਿਆਂ ਨਾਜਾਇਜ਼ ਮਾਈਨਿੰਗ ਨਾਲ ਸੰਬੰਧਿਤ ਰੇਤੇ ਨਾਲ ਭਰੀ ਇਕ ਟਰੈਕਟਰ-ਟਰਾਲੀ ਜ਼ਬਤ ਕਰਕੇ ਪੁਲਿਸ ਹਵਾਲੇ ਕੀਤੀ ਹੈ।

Ad Position 21
No active advertisement
ਮੁਬਾਰਿਕਪੁਰ ਪੁਲਿਸ ਮਾਈਨਿੰਗ ਅਧਿਕਾਰੀ ਰੇਤ ਦੀ ਭਰੀ ਜ਼ਬਤ ਕੀਤੀ ਟਰੈਕਟਰ ਟਰਾਲੀ ਦੇ ਨਾਲ। ਤਸਵੀਰ : ਰਣਬੀਰ ਸਿੰਘ 14-10-2026
ਡੇਰਾਬੱਸੀ, 13 ਅਕਤੂਬਰ (ਰਣਬੀਰ ਸਿੰਘ ਪੜ੍ਹੀ)- ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਤੋਂ ਪਹਿਲਾਂ ਡੇਰਾਬੱਸੀ ਹਲਕੇ ਵਿਚ ਨਾਜਾਇਜ਼ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵਧਦੀ ਸਰਗਰਮੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸੇ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਨੇ ਪਿੰਡ ਸੁੰਡਰਾਂ ਵਿਖੇ ਕਾਰਵਾਈ ਕਰਦਿਆਂ ਨਾਜਾਇਜ਼ ਮਾਈਨਿੰਗ ਨਾਲ ਸੰਬੰਧਿਤ ਰੇਤੇ ਨਾਲ ਭਰੀ ਇਕ ਟਰੈਕਟਰ-ਟਰਾਲੀ ਜ਼ਬਤ ਕਰਕੇ ਪੁਲਿਸ ਹਵਾਲੇ ਕੀਤੀ ਹੈ। ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਉਪਰੰਤ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਈਨਿੰਗ ਵਿਭਾਗ ਦੇ ਜੇ. ਈ. ਕਮ ਮਾਈਨਿੰਗ ਇੰਸਪੈਕਟਰ ਮਨਪ੍ਰੀਤ ਸ਼ਰਮਾ ਦੀ ਅਗਵਾਈ ਹੇਠ ਟੀਮ ਵਲੋਂ 11 ਅਕਤੂਬਰ ਨੂੰ ਪਿੰਡ ਸੁੰਡਰਾਂ ਵਿਖੇ ਨਾਜਾਇਜ਼ ਮਾਈਨਿੰਗ ਦੀਆਂ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਦੌਰਾਨ ਸੁੰਡਰਾਂ ਨਦੀ ਨੇੜੇ ਇਕ ਟਰੈਕਟਰ-ਟਰਾਲੀ ਲਗਭਗ 150 ਘਣ ਫੁੱਟ ਰੇਤੇ ਨਾਲ ਭਰੀ ਮਿਲੀ। ਵਿਭਾਗੀ ਟੀਮ ਨੂੰ ਦੇਖਦਿਆਂ ਟਰੈਕਟਰ ਚਾਲਕ ਕਥਿਤ ਤੌਰ ’ਤੇ ਵਾਹਨ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ। ਮਾਈਨਿੰਗ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਡੇਰਾਬੱਸੀ ਪੁਲਿਸ ਨੇ ਜਤਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸੁੰਡਰਾਂ ਖ਼ਿਲਾਫ਼ ਮਾਈਨਿੰਗ ਐਕਟ ਦੀਆਂ ਧਾਰਾਵਾਂ ਮਾਮਲਾ ਦਰਜ ਕਰ ਲਿਆ। ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਧਰਮਪਾਲ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੀ ਸ਼ਿਕਾਇਤ ’ਤੇ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਮੁਤਾਬਿਕ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਦੂਜੇ ਪਾਸੇ, ਵਿਧਾਨ ਸਭਾ ਚੋਣਾਂ ਜਿਵੇਂ ਜਿਵੇਂ ਨਜ਼ਦੀਕ ਆ ਰਹੀਆਂ ਹਨ ਦੇ ਮੱਦੇਨਜ਼ਰ ਨਾਜਾਇਜ਼ ਮਾਈਨਿੰਗ ਵਿਰੁੱਧ ਵਿਭਾਗੀ ਕਾਰਵਾਈ ਨੂੰ ਲੈ ਕੇ ਇਲਾਕੇ ਵਿਚ ਚਰਚਾ ਛਿੜੀ ਹੋਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਮਾਈਨਿੰਗ ਵਿਭਾਗ ਦੀ ਇਹ ਸਖ਼ਤੀ ਆਉਣ ਵਾਲੇ ਦਿਨਾਂ ਵਿਚ ਵੀ ਇਸੇ ਤਰ੍ਹਾਂ ਜਾਰੀ ਰਹਿੰਦੀ ਹੈ ਜਾਂ ਨਹੀਂ। ਨਾਜਾਇਜ਼ ਮਾਈਨਿੰਗ ’ਤੇ ਪੱਕੇ ਤੌਰ ’ਤੇ ਰੋਕ ਲਗਾਉਣ ਲਈ ਲਗਾਤਾਰ ਨਿਗਰਾਨੀ ਅਤੇ ਕਾਰਵਾ ਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਆਈ . ਯੂ . ਕੇ . ਐੱਲ . ਵਿਸ਼ਵ ਕੇਟਲਬੈਲ ਖੇਡ ਚੈਂਪੀਅਨਸ਼ਿਪ ’ ਚ ਪੰਜਾਬ ਦੀਆਂ ਖਿਡਾਰਨਾਂ ਨੇ ਜਿੱਤੇ 8 ਤਗ਼ਮੇ ਅਗਲੀ ਖ਼ਬਰ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਲੰਬਿਤ ਸ਼ਿਕਾਇਤਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਮੀਟਿੰਗ ਕਮਿਸ਼ਨ ਦੇ ਚੇਅਰਮੈਨ ਰਣਜ...
Ad Position 24