ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਦੇ ਕਤਲ ਦੀ ਘਟਨਾ ਬੇਹੱਦ ਮੰਦਭਾਗੀ -ਮਲਸੀਆਂ
ਨਵੀਂ ਦਿੱਲੀ, 14 ਅਕਤੂਬਰ(ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਇੱਕ ਗੈਰ-ਰਸਮੀ ਮੀਟਿੰਗ ਦੌਰਾਨ ਪੰਥਕ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।
ਨਵੀਂ ਦਿੱਲੀ, 14 ਅਕਤੂਬਰ(ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਇੱਕ ਗੈਰ-ਰਸਮੀ ਮੀਟਿੰਗ ਦੌਰਾਨ ਪੰਥਕ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਨੂੰ ਕਤਲ ਕੀਤੇ ਜਾਣ ਦੇ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਪਰਵਿੰਦਰ ਸਿੰਘ ਵੱਲੋਂ ਨਸ਼ਿਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਉਸ ਦੌਰਾਨ ਹੋਈ ਬਹਿਸ ਦੌਰਾਨ ਮੈਡੀਕਲ ਸ਼ਾਪ ਦੇ ਮਾਲਕ ਨੇ ਉਸ ਦਾ ਕਤਲ ਕਰ ਦਿੱਤਾ। ਮਲਸੀਆਂ ਨੇ ਕਿਹਾ ਕਿ ਪੰਜਾਬ ਗੁਰੂ ਪੀਰਾਂ ਦੀ ਧਰਤੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਸਰਕਾਰਾਂ ਦੀ ਨਾਲਾਇਕੀ ਕਰਕੇ ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਖ਼ਿਲਾਫ਼ ਇੱਕਜੁੱਟਤਾ ਨਾਲ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤੇ ਇਸ ਲਈ ਪੁਲਿਸ ਪ੍ਰਸ਼ਾਸਨ ਸਮੇਤ ਹਰ ਵਰਗ ਨੂੰ ਅੱਗ ਆਉਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਪਰਵਿੰਦਰ ਸਿੰਘ ਦੇ ਕਤਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇ ਤੇ ਨਾਲ ਇਹ ਵੀ ਪਤਾ ਲਾਇਆ ਕਿ ਨਸ਼ਿਆਂ ਦੇ ਵਪਾਰ ਵਿਚ ਉਸ ਨਾਲ ਕੌਣ ਕੌਣ ਜੁੜੇ ਹੋਏ ਹਨ।