ਡੀ.ਸੀ. ਵਲੋਂ ਕਿਸਾਨਾਂ ਨੂੰ ਪਰਾਲ਼ੀ ਨਾ ਸਾੜਨ ਦੀ ਸਲਾਹ
ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਸਲਾਹ ਦਿੱਤੀ ਕਿਉਂਕਿ ਇਹ ਹਵਾ ਪ੍ਰਦੂਸ਼ਣ ਵਧਾਉਂਦਾ ਹੈ। ਇਸ ਨਾਲ ਸਾਡੀ ਮਿੱਟੀ ਦੀ ਉਪਜਾਊ ਸ਼ਕਤੀ ਕਮਜ਼ੋਰ ਹੁੰਦੀ ਹੈ ਤੇ ਪੈਦਾਵਾਰ ‘ਤੇ ਅਸਰ ਪੈਂਦਾ ਹੈ।
ਡ
ਡੀ. ਸੀ. ਪ੍ਰੀਤੀ
15-10-2026
ਯਮੁਨਾਨਗਰ, 14 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪ੍ਰੀਤੀ ਨੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦੀ ਸਲਾਹ ਦਿੱਤੀ ਕਿਉਂਕਿ ਇਹ ਹਵਾ ਪ੍ਰਦੂਸ਼ਣ ਵਧਾਉਂਦਾ ਹੈ। ਇਸ ਨਾਲ ਸਾਡੀ ਮਿੱਟੀ ਦੀ ਉਪਜਾਊ ਸ਼ਕਤੀ ਕਮਜ਼ੋਰ ਹੁੰਦੀ ਹੈ ਤੇ ਪੈਦਾਵਾਰ ‘ਤੇ ਅਸਰ ਪੈਂਦਾ ਹੈ। ਉਨ੍ਹਾਂ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ। ਕਿਸਾਨਾਂ ਨੂੰ ਜਾਂ ਤਾਂ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿਚ ਮਿਲਾਉਣਾ ਚਾਹੀਦਾ ਹੈ ਜਾਂ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਸਟ੍ਰਾਅ ਬੇਲਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹਵਾ ਪ੍ਰਦੂਸ਼ਿਤ ਹੁੰਦੀ ਹੈ, ਜੋ ਨਾ ਸਿਰਫ਼ ਸਾਡੇ ਲਈ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਖ਼ਤਰਨਾਕ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਹਾਨੀਕਾਰਕ ਗੈਸਾਂ ਨਿਕਲਦੀਆਂ ਹਨ, ਜੋ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਅਤੇ ਸਾਹ ਸੰਬੰਧੀ ਸਮੱਸਿਆਵਾਂ ਸਮੇਤ ਮਨੁੱਖੀ ਸਿਹਤ ‘ਤੇ ਮਾੜਾ ਪ੍ਰਭਾਵ ਪਾਉਂਦੀਆਂ ਹਨ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨਾਲ ਪੈਦਾ ਹੋਣ ਵਾਲਾ ਧੂੰਆਂ ਦਮਾ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਸਿਵਲ ਕੋਡ 2023 ਦੀ ਧਾਰਾ 223 ਤਹਿਤ ਕਾਰਵਾਈ ਕੀਤੀ ਜਾਵੇਗੀ।