15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਮਾਧਾਨ ਕੈਂਪ ’ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ-ਪਿਊਸ਼ ਗੁਪਤਾ

ਯਮੁਨਾਨਗਰ, 15 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 16-10-2026
ਯਮੁਨਾਨਗਰ, 15 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਸਿਟੀ ਮੈਜਿਸਟ੍ਰੇਟ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦ ਹੱਲ ਲਈ ਲਗਾਏ ਜਾ ਰਹੇ ਸਮਾਧਾਨ ਕੈਂਪਾਂ ‘ਚ ਬਦਲਾਅ ਕੀਤੇ ਗਏ ਹਨ। ਇਹ ਕੈਂਪ ਹੁਣ ਹਫ਼ਤੇ ‘ਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਲਗਾਏ ਜਾ ਰਹੇ ਹਨ। ਪਹਿਲਾਂ ਵਾਂਗ, ਕੈਂਪ ਜ਼ਿਲ੍ਹਾ ਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ‘ਤੇ ਹੀ ਲਗਾਏ ਜਾ ਰਹੇ ਹਨ। ਅੱਜ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ‘ਚ ਸਿਟੀ ਮੈਜਿਸਟ੍ਰੇਟ ਗੁਪਤਾ ਦੀ ਪ੍ਰਧਾਨਗੀ ਹੇਠ ਲਗਾਏ ਗਏ ਸਮਾਧਾਨ ਕੈਂਪ ‘ਚ 4 ਸ਼ਿਕਾਇਤ ਪ੍ਰਾਪਤ ਹੋਈ ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਆਯੂਸ਼ ਵਿਭਾਗ ਦੇ ਯੋਗਾ ਮਾਹਿਰ ਡਾ. ਸ਼ਿਵ ਕੁਮਾਰ ਨੇ ਸਮਾਧਾਨ ਕੈਂਪ ਵਿਚ ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 5 ਮਿੰਟ ਲਈ ਯੋਗਾ ਅਭਿਆਸ ਵੀ ਕਰਵਾਇਆ। ਇਸ ਮੌਕੇ ਸੁਪਰਡੈਂਟ ਡਿਪਟੀ ਕਮਿਸ਼ਨਰ ਦਫ਼ਤਰ ਅਤੁਲ ਕੁਮਾਰ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਜਗਦੀਸ਼ ਬੱਬਰ ਅਤੇ ਨੀਰਜ ਗੁਪਤਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਏਪੁਰ ਕਾਲੋਨੀ ਵਿਚ 54.78 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਪ੍ਰਾਜੈਕਟ ਦਾ ਮੇਅਰ ਨੇ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਲੁਧਿਆਣਾ ਤੋਂ 15 ਦਿਨਾਂ ਵਿਚ 82.6 ਟਨ ‘ਪਰਸਿਮੋਨ ਫਲ’ ਦੀ ਰੇਲ ਮਾਰਗ ਰਾਹੀਂ ਢੁਆਈ ਹੋਈ
Ad Position 24