16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਅਟਲ ਕਿਸਾਨ ਮਜ਼ਦੂਰ ਕੰਟੀਨ ਯੋਜਨਾ ਰਾਹੀਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲ ਰਹੀ ਹੈ ਕਿਫਾਇਤੀ ਭੋਜਨ ਦੀ ਸਹੂਲਤ- ਡੀ. ਸੀ.

ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਚ ਅਟਲ ਕਿਸਾਨ ਮਜ਼ਦੂਰ ਕੰਟੀਨਾਂ ਰਾਹੀਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਿਫ਼ਾਇਤੀ ਦਰਾਂ ‘ਤੇ ਵਧੀਆ ਭੋਜਨ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਟਲ ਕੰਟੀਨਾਂ ਸਵੈ - ਸਹਾਇਤਾ ਸਮੂਹਾਂ ਦੁਆਰਾ ਚਲਾਈਆਂ ਜਾਂਦੀਆਂ ਹਨ, ਜੋ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਮਦਦ ਕਰਨ ਦੇ ਨਾਲ-ਨਾਲ ਔਰਤਾਂ ਅਤੇ ਹੋਰਨਾਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ।

Ad Position 21
No active advertisement
ਅਜੀਤ ਡੈਸਕ 17-10-2026
ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਡਿਪਟੀ ਕਮਿਸ਼ਨਰ ਪ੍ਰੀਤੀ ਨੇ ਦੱਸਿਆ ਕਿ ਹਰਿਆਣਾ ਸਰਕਾਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ‘ਚ ਅਟਲ ਕਿਸਾਨ ਮਜ਼ਦੂਰ ਕੰਟੀਨਾਂ ਰਾਹੀਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਕਿਫ਼ਾਇਤੀ ਦਰਾਂ ‘ਤੇ ਵਧੀਆ ਭੋਜਨ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਟਲ ਕੰਟੀਨਾਂ ਸਵੈ - ਸਹਾਇਤਾ ਸਮੂਹਾਂ ਦੁਆਰਾ ਚਲਾਈਆਂ ਜਾਂਦੀਆਂ ਹਨ, ਜੋ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਮਦਦ ਕਰਨ ਦੇ ਨਾਲ-ਨਾਲ ਔਰਤਾਂ ਅਤੇ ਹੋਰਨਾਂ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਕਿਸਾਨਾਂ ਤੇ ਖੇਤੀਬਾੜੀ ਮਜ਼ਦੂਰਾਂ ਨੂੰ ਕਿਫਾਇਤੀ ਦਰਾਂ ‘ਤੇ ਪੌਸ਼ਟਿਕ ਭੋਜਨ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਫਰਵਰੀ 2020 ‘ਚ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੁਆਰਾ ਸ਼ੁਰੂ ਕੀਤੀ ਗਈ ਸੀ, ਜਦਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਯੋਜਨਾ ਨੂੰ ਮਜ਼ਬੂਤ ਕੀਤਾ। ਉਨ੍ਹਾਂ ਦੱਸਿਆ ਕਿ ਅਟਲ ਕੰਟੀਨਾਂ ਰਾਹੀਂ ਅਨਾਜ ਮੰਡੀਆਂ ਅਤੇ ਮਜ਼ਦੂਰ-ਪ੍ਰਭਾਵਿਤ ਖੇਤਰਾਂ ‘ਚ ਕਿਸਾਨਾਂ ਤੇ ਮਜ਼ਦੂਰਾਂ ਨੂੰ ਸਿਰਫ਼ 10 ਰੁਪਏ ‘ਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਨਿਰਧਾਰਤ ਬਾਜ਼ਾਰਾਂ ਅਤੇ ਹੋਰ ਚੁਣੇ ਹੋਏ ਸਥਾਨਾਂ ‘ਤੇ ਸਥਾਪਿਤ ਕੰਟੀਨਾਂ ਰਾਹੀਂ ਭੋਜਨ ਪ੍ਰਦਾਨ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਅਨਾਜ ਮੰਡੀਆਂ ‘ਚ ਕੰਟੀਨਾਂ ਚਲਾਉਣ ਦੀ ਜ਼ਿੰਮੇਵਾਰੀ ਹਰਿਆਣਾ ਰਾਜ ਪੇਂਡੂ ਅਜੀਵਿਕਾ ਮਿਸ਼ਨ ਦੇ ਤਹਿਤ ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਸੌਂਪੀ ਗਈ ਹੈ। ਉਨ੍ਹਾਂ ਸਾਰੇ ਸਬ-ਡਵੀਜ਼ਨ ਅਧਿਕਾਰੀਆਂ ਨੂੰ ਅਟਲ ਕੰਟੀਨਾਂ ਦਾ ਅਚਨਚੇਤ ਨਿਰੀਖਣ ਕਰਨ ਅਤੇ ਭੋਜਨ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਪੋਕਸੋ ਅਤੇ ਸਾਈਬਰ ਅਪਰਾਧ ਪ੍ਰਤੀ ਕੀਤਾ ਜਾਗਰੂਕ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ’ਚ ਜੁਟਣ ਦੀ ਲੋੜ-ਅਰੋੜਾ
Ad Position 24