16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਦਿਆਰਥੀਆਂ ਨੂੰ ਪੋਕਸੋ ਅਤੇ ਸਾਈਬਰ ਅਪਰਾਧ ਪ੍ਰਤੀ ਕੀਤਾ ਜਾਗਰੂਕ

ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਨੇਜਾਡੇਲਾ ਕਲਾਂ ਦੇ ਵਿਦਿਆਰਥੀਆਂ ਨੂੰ ਪੋਕਸੋ ਅਤੇ ਸਾਈਬਰ ਅਪਰਾਧ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਮਾਗਮ ਦੇ ਸਰਪੰਚ ਪ੍ਰਤੀਨਿਧੀ ਧਰਮਪਾਲ ਸਿੰਘ ਮੁੱਖ ਮਹਿਮਾਨ ਸਨ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਸਿਰਸਾ, 16 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਆਦੇਸ਼ਾਂ ’ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਸੀਨੀਅਰ ਸੈਕੰਡਰੀ ਸਕੂਲ, ਨੇਜਾਡੇਲਾ ਕਲਾਂ ਦੇ ਵਿਦਿਆਰਥੀਆਂ ਨੂੰ ਪੋਕਸੋ ਅਤੇ ਸਾਈਬਰ ਅਪਰਾਧ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਸਮਾਗਮ ਦੇ ਸਰਪੰਚ ਪ੍ਰਤੀਨਿਧੀ ਧਰਮਪਾਲ ਸਿੰਘ ਮੁੱਖ ਮਹਿਮਾਨ ਸਨ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ। ਅਧਿਆਪਕਾ ਮਨੀਸ਼ਾ ਨੇ ਆਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਅਤੇ ਨਿਆਂਇਕ ਵਿਭਾਗ ਦਾ ਇਹ ਸਮੇਂ ਸਿਰ ਕਦਮ ਬਹੁਤ ਸ਼ਲਾਘਾਯੋਗ ਹੈ। ਪੈਨਲ ਐਡਵੋਕੇਟ ਮੋਹਨ ਲਾਲ ਅਰੋੜਾ ਨੇ ਕਾਨੂੰਨੀ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਨੇ ਟੋਲ-ਫ੍ਰੀ ਨੰਬਰਾਂ ਅਤੇ ਪੁਲੀਸ, ਸਰਕਾਰ, ਡੀ.ਐਲ.ਐਸ.ਏ. ਅਤੇ ਨਿਆਂਪਾਲਿਕਾ ਨੂੰ ਸ਼ਿਕਾਇਤ ਦੀ ਰਿਪੋਰਟ ਕਰਨ ਦੇ ਆਸਾਨ ਤਰੀਕਿਆਂ ਬਾਰੇ ਦੱਸਿਆ। ਸੁਖਦੇਵ ਸਿੰਘ ਪੀ.ਐਲ.ਵੀ. ਨੇ ਕਾਨੂੰਨੀ ਜਾਗਰੂਕਤਾ ਕੈਂਪਾਂ ਦੇ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਲੋਥਾਂ ਨੂੰ ਸਮੇਂ ਸਿਰ ਸ਼ਿਕਾਇਤ ਥਰਨ ਬਾਰੇ ਜਾਣਕਾਰੀ ਦਿੱਤੀ। ਇਸ ਮੌਥੇ ਸਾਬਕਾ ਸਰਪੰਚ ਹੁਸ਼ਿਆਰ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸਵੈ-ਜਾਗਰੂਕ ਦੇ ਨਾਲ ਨਾਲ ਪੋਕਸੋ ਐਕਟ, ਬਾਲ ਸੁਰੱਖਿਆ ਤੇ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਇਸ ਵਿਸ਼ੇ ਬਾਰੇ ਸਵਾਲ ਪੁੱਛੇ ਜਿਨ੍ਹਾਂ ਦੇ ਜਵਾਬ ਸਬੰਧਤ ਅਧਿਕਾਰੀਆਂ ਨੇ ਦਿੱਤੇ। ਅਧਿਆਪਕਾ ਮਨੀਸ਼ਾ ਨੇ ਸ਼ਾਨਦਾਰ ਢੰਗ ਨਾਲ ਸਟੇਜ ਦਾ ਸੰਚਾਲਨ ਕੀਤਾ। ਸਰਪੰਚ ਪ੍ਰਤੀਨਿਧੀ ਧਰਮਪਾਲ ਸਿੰਘ ਨੇ ਇਸ ਸਮਾਗਮ ਲਈ ਨੇਜਾਡੇਲਾ ਕਲਾਂ ਪਿੰਡ ਦੀ ਚੋਣ ਕਰਨ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼, ਪਿੰਡ ਦੇ ਪਤਵੰਤੇ ਅਤੇ ਔਰਤਾਂ ਵੱਡੀ ਗਿਣਤੀ ’ਚ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ - ਸਰਨਾ ਕਿਹਾ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਰ ਸੇਵਾ... ਅਗਲੀ ਖ਼ਬਰ ਅਟਲ ਕਿਸਾਨ ਮਜ਼ਦੂਰ ਕੰਟੀਨ ਯੋਜਨਾ ਰਾਹੀਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਮਿਲ ਰਹੀ ਹੈ ਕਿਫਾਇਤੀ ਭੋਜਨ ਦੀ ਸਹੂਲਤ- ਡੀ. ਸੀ.
Ad Position 24