17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਨੇ ਨਗਰ ਨਿਗਮ ਅਤੇ ਭ੍ਰਿਸ਼ਟਾਚਾਰ ਵਿਰੋਧੀ ਅਪਰਾਧ ਰੋਕਥਾਮ ਗ਼ੈਰ ਸਰਕਾਰੀ ਸੰਗਠਨ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਸਮਾਗਮ ਕਰਵਾਇਆ। ਇਸ ਮੌਕੇ ਹਰਿਆਣਾ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਸਨ।

Ad Position 21
No active advertisement
ਅਜੀਤ ਡੈਸਕ 17-10-2026
ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਮੁਕੰਦ ਲਾਲ ਨੈਸ਼ਨਲ ਕਾਲਜ ਯਮੁਨਾਨਗਰ ਨੇ ਨਗਰ ਨਿਗਮ ਅਤੇ ਭ੍ਰਿਸ਼ਟਾਚਾਰ ਵਿਰੋਧੀ ਅਪਰਾਧ ਰੋਕਥਾਮ ਗ਼ੈਰ ਸਰਕਾਰੀ ਸੰਗਠਨ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਸਮਾਗਮ ਕਰਵਾਇਆ। ਇਸ ਮੌਕੇ ਹਰਿਆਣਾ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਇਸ ਸਮਾਗਮ ਵਿਚ ਮੁੱਖ ਮਹਿਮਾਨ ਸਨ। ਕਾਲਜ ਪ੍ਰਿੰਸੀਪਲ ਡਾ. ਮਨੋਹਰ ਗੋਇਲ ਨੇ ਮੁੱਖ ਮਹਿਮਾਨ ਤੇ ਹੋਰ ਸਾਰੇ ਮਹਿਮਾਨਾਂ ਦਾ ਬੂਟੇ ਭੇਟ ਕਰਕੇ ਸਵਾਗਤ ਕੀਤਾ। ਪ੍ਰੋਗਰਾਮ ਵਿਚ ਘਣਸ਼ਿਆਮ ਦਾਸ ਅਰੋੜਾ ਦੇ ਨਾਲ ਰੋਜ਼ੀ ਮਲਿਕ (ਸਾਬਕਾ ਚੇਅਰਪਰਸਨ), ਵਿਪੁਲ ਗਰਗ (ਚੇਅਰਮੈਨ, ਮਾਰਕੀਟ ਕਮੇਟੀ), ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਰਾਣਾ, ਮੰਡਲ ਜਨਰਲ ਸਕੱਤਰ ਸੰਦੀਪ ਬਜਾਜ, ਕੌਂਸਲਰ ਵਿਕਰਮ ਪਾਹੂਜਾ (ਵਾਰਡ-8), ਵਿਮਲ ਸ਼ਰਮਾ, (ਵਾਰਡ-7) ਮੰਡਲ ਪ੍ਰਧਾਨ ਅਮਨ ਤੇ ਹੋਰ ਪਤਵੰਤੇ ਹਾਜ਼ਰ ਸਨ। ਨਗਰ ਨਿਗਮ ਵਲੋਂ ਐਸ. ਡੀ. ਓ. ਮ੍ਰਿਣਾਲ ਜੈਸਵਾਲ, ਐਸ.ਡੀ.ਓ. ਰਾਜੇਸ਼ ਤੇ ਮੀਡੀਆ ਇੰਚਾਰਜ ਮੁਕਤਾ ਮੌਜੂਦ ਸਨ। ਮੁੱਖ ਮਹਿਮਾਨ ਘਣਸ਼ਿਆਮ ਦਾਸ ਅਰੋੜਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਪਾਉਣ, ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਲਗਾਉਣ ਅਤੇ ਗੱਡੀ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਹੈ ਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਬਹੁਤ ਸਾਰੇ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ। ਕਾਲਜ ਪ੍ਰਿੰ. ਡਾ. ਮਨੋਹਰ ਗੋਇਲ ਨੇ ਕਿਹਾ ਕਿ ਨੌਜਵਾਨਾਂ ਵਿਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਨਿਯਮਾਂ ਦੀ ਪਾਲਣਾ ਕਰਨ ਤੇ ਦੂਜਿਆਂ ਨੂੰ ਸੁਰੱਖਿਅਤ ਡਰਾਈਵਿੰਗ ਦਾ ਅਭਿਆਸ ਕਰਨ ਲਈ ਪ੍ਰੇਰਿਤ ਕਰਨ। ਪ੍ਰੋਗਰਾਮ ਦੌਰਾਨ ਕਾਮਰਸ ਐਸੋਸੀਏਸ਼ਨ ਦੇ ਵਿਦਿਆਰਥੀਆਂ ਨੇ ਸੜਕ ਸੁਰੱਖਿਆ ‘ਤੇ ਫਿਲਮ ਵੀ ਦਿਖਾਈ। ਕਾਲਜ ਦੇ ਰੋਡ ਸੇਫਟੀ ਕਲੱਬ ਦੇ ਇੰਚਾਰਜ ਡਾ. ਮਹੇਸ਼ ਕੁਮਾਰ, ਡਾ. ਅਮਨਦੀਪ ਬੱਤਰਾ ਤੇ ਬਬੀਤਾ ਸੂਦ ਨੇ ਸਫਲ ਪ੍ਰੋਗਰਾਮ ਵਿਚ ਮੁੱਖ ਭੂਮਿਕਾ ਨਿਭਾਈ। ਪ੍ਰੋਗਰਾਮ ਦਾ ਅੰਤ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਦੇ ਸੰਦੇਸ਼ ਨਾਲ ਹੋਇਆ।
Ad Position 22
No active advertisement
ਪਿਛਲੀ ਖ਼ਬਰ 825 ਟ੍ਰਾਮਾਡੋਲ ਕੈਪਸੂਲ ਬਰਾਮਦ ਹੋਣ ਦੇ ਮਾਮਲੇ ਵਿਚ ਮੁੱਖ ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਵਿਚ ਨਸ਼ਾ ਤਸਕਰਾਂ ਦੇ ਹੌਸਲੇ ਬੁਲੰਦ - ਸਰਨਾ ਕਿਹਾ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਰ ਸੇਵਾ...
Ad Position 24