ਦਿੱਲੀ ਐਸ.ਆਈ.ਆਰ.: 30 ਅਕਤੂਬਰ ਤੱਕ ਦਰਜ ਕਰਵਾਏ ਜਾ ਸਕਣਗੇ ਦਾਅਵੇ ਤੇ ਇਤਰਾਜ਼
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਚੋਣ ਅਧਿਕਾਰੀ ਅਸ਼ੋਕ ਕੁਮਾਰ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ.
ਨਵੀਂ ਦਿੱਲੀ, 16 ਅਕਤੂਬਰ (ਜਗਤਾਰ ਸਿੰਘ)- ਦਿੱਲੀ ਦੇ ਮੁੱਖ ਚੋਣ ਅਧਿਕਾਰੀ ਅਸ਼ੋਕ ਕੁਮਾਰ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਪੁਸ਼ਟੀ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਦਾਅਵੇ ਤੇ ਇਤਰਾਜ਼ ਦਾਖਲ ਕਰਨ ਦੀ ਆਖ਼ਰੀ ਮਿਤੀ 30 ਅਕਤੂਬਰ ਤੈਅ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿੰਨੇ ਵੀ ਵੋਟਰਾਂ ਦਾ ਨਾਂਅ ਰਹਿ ਗਿਆ ਹੈ, ਉਹ ਆਪਣੇ ਦਾਅਵੇ ਤੇ ਇਤਰਾਜ਼ ਚੋਣ ਕਮਿਸ਼ਨ ਦੇ ਸਾਹਮਣੇ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕ ਨਵਾਂ ਵੋਟਰ ਬਣਨ ਲਈ ਫਾਰਮ 6, ਕਿਸੇ ਨਾਂਅ ‘ਤੇ ਇਤਰਾਜ਼ ਜਤਾਉਣ ਜਾਂ ਕਟਵਾਉਣ ਲਈ ਫਾਰਮ 7 ਤੇ ਵੋਟਰ ਕਾਰਡ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਸੁਧਾਰ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦੇ ਹਨ। 30 ਅਕਤੂਬਰ ਤੱਕ ਪ੍ਰਾਪਤ ਹੋਏ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 30 ਨਵੰਬਰ 2026 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 4 ਦਸੰਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 18 ਅਕਤੂਬਰ (ਐਤਵਾਰ) ਤੇ 25 ਅਕਤੂਬਰ (ਐਤਵਾਰ) ਨੂੰ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ।