17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾ. ਬਿੱਟੂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ- ਕਲਸੀ, ਲਾਦੀਆਂ

ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਸੇਵਾ ਮੁਕਤ ਐਸ.

Ad Position 21
No active advertisement
ਅਕਾਲੀ ਦਲ ਬਾਦਲ ਦੇ ਵੱਖ-ਵੱਖ ਆਗੂ ਗੱਲਬਾਤ ਕਰਦੇ ਹੋਏ। 17-10-2026
ਕਟਾਰੀਆਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਸੇਵਾ ਮੁਕਤ ਐਸ. ਐਮ. ਓ. ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੂੰ ਵਿਧਾਨ ਸਭਾ ਹਲਕਾ ਬੰਗਾ ਦਾ ਇੰਚਾਰਜ ਨਿਯੁਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਕਲਸੀ ਕਟਾਰੀਆਂ, ਸੇਵਾ ਮੁਕਤ ਲੈਕ. ਮਨਜਿੰਦਰ ਸਿੰਘ ਕਲਸੀ ਤੇ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਪਾਰਟੀ ਦੇ ਇਸ ਫੈਸਲੇ ਨਾਲ ਸ਼ੋ੍ਮਣੀ ਅਕਾਲੀ ਦਲ (ਬ) ਹੋਰ ਵੀ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਹਰ ਮਿਹਨਤੀ ਵਰਕਰ ਦਾ ਪੂਰਾ ਮਾਣ-ਸਨਮਾਨ ਹੁੰਦਾ ਹੈ। ਸੇਵਾ ਮੁਕਤ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ, ਮਨਜਿੰਦਰ ਸਿੰਘ ਕਲਸੀ ਤੇ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ (ਬ) ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ। ਇਸ ਮੌਕੇ ਗੁਰਬਚਨ ਸਿੰਘ, ਹੈਪੀ, ਪਰਮਜੀਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਟਕੜ ਕਲਾਂ ਵਿਖੇ ਸ਼ਹੀਦ ਦੀ ਭੈਣ ਬੀਬੀ ਅਮਰ ਕੌਰ ਦੇ ਪਰਿਵਾਰ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ ਅਗਲੀ ਖ਼ਬਰ ਭਾਜਪਾ ਓ. ਬੀ. ਸੀ. ਮੋਰਚਾ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸੋਨੂੰ ਭਾਟੀਆ ਗੁਰਦੁਆਰਾ ਬਾਬਾ ਗੁਰਦਿੱਤਾ ਵਿਖੇ ਹੋਏ ਨਤਮਸਤਕ
Ad Position 24