ਸਨਿਚਰਵਾਰ, 17 ਅਕਤੂਬਰ, 2026
ਸਰਕਾਰ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ - ਘਣਸ਼ਿਆਮ ਦਾਸ ਅਰੋੜਾ
ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਕੇਂਦਰ ਅਤੇ ਰਾਜ ਸਰਕਾਰਾਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ। ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅਮਲ ਵਿਚ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।
ਯਮੁਨਾਨਗਰ, 16 ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਕੇਂਦਰ ਅਤੇ ਰਾਜ ਸਰਕਾਰਾਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ। ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅਮਲ ਵਿਚ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਇਹ ਸ਼ਬਦ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਸ਼ੁੱਕਰਵਾਰ ਨੂੰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਕਰਵਾਏ ਪ੍ਰੋਗਰਾਮ ਵਿਚ ਪ੍ਰਗਟ ਕੀਤੇ। ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਕੌਂਸਲ, ਕੈਂਪਸ ਇਨੋਵੇਸ਼ਨ ਐਂਡ ਇਨਕਿਊਬੇਸ਼ਨ ਸੈਂਟਰ ਅਤੇ ਐਂਟਰਪ੍ਰਨਿਓਰਸ਼ਿਪ ਸੈੱਲ ਨੇ ਸਾਂਝੇ ਤੌਰ ‘ਤੇ ਨਵੀਨਤਾ ਦੀਆਂ ਚੁਣੌਤੀਆਂ, ਵਿਚਾਰਾਂ ਨੂੰ ਜਨਤਕ ਭਲਾਈ ਲਈ ਪ੍ਰਭਾਵਸ਼ਾਲੀ ਨਤੀਜਿਆਂ ਵਿਚ ਬਦਲਣ ਅਤੇ ਇਕ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨ ਬਾਰੇ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ। ਹਰਿਆਣਾ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਈਸ਼ਵਰ ਸਿੰਘ ਪਲਕਾ ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਵਿਸ਼ੇਸ਼ ਮਹਿਮਾਨ ਸਨ, ਜਦੋਂ ਕਿ ਜ਼ਿਲ੍ਹਾ ਸੂਖਮ, ਛੋਟੇ ਤੇ ਦਰਮਿਆਨੇ ਉੱਦਮ ਕੇਂਦਰ ਯਮੁਨਾਨਗਰ ਦੇ ਸੰਯੁਕਤ ਨਿਰਦੇਸ਼ਕ ਵਿਸ਼ਵ ਪ੍ਰਤਾਪ ਸਿੰਘ ਆਹਲੂਵਾਲੀਆ ਮੁੱਖ ਬੁਲਾਰੇ ਸਨ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕੀਤੀ। ਆਈ. ਆਈ. ਸੀ. ਕਨਵੀਨਰ ਵਿਵੇਕ ਤੇ ਸੀ. ਆਈ. ਆਈ. ਸੀ. ਕਨਵੀਨਰ ਮਮਤਾ ਥਾਪਰ ਨੇ ਪ੍ਰੋਗਰਾਮ ਦਾ ਸਮਰਥਨ ਕੀਤਾ। ਇਸ ਮੌਕੇ ਘਣਸ਼ਿਆਮ ਦਾਸ ਅਰੋੜਾ ਨੇ ਕਿਹਾ ਕਿ ਨਵੀਨਤਾ ਨੌਜਵਾਨਾਂ ਲਈ ਸਵੈ-ਰੁਜ਼ਗਾਰ ਤੇ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹ ਸਕਦੀ ਹੈ। ਈਸ਼ਵਰ ਸਿੰਘ ਪਲਾਕਾ ਨੇ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨਾਲ ਆਉਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇ ਸੰਚਾਲਨ ’ਚ ਡਾ. ਪਰਮੀਸ਼ ਕੁਮਾਰ, ਡਾ. ਅਮਨਪ੍ਰੀਤ ਕੌਰ, ਜਸਮੀਤ ਕੌਰ, ਵਿਸ਼ਾਲੀ, ਸ਼ੈਲੀ, ਪੂਜਾ ਸਿੰਦਵਾਨੀ ਤੇ ਈਸ਼ੀ ਨੇ ਯੋਗਦਾਨ ਪਾਇਆ ।