ਆੜ੍ਹਤੀਆਂ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ: ਠਕਰਾਲ
ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਪਾਰੀ ਭਲਾਈ ਬੋਰਡ ਦੇ ਚੇਅਰਮੈਨ ਰਾਜੇਸ਼ ਠਕਰਾਲ ਤੇ ਸਕੱਤਰ ਯੋਗੇਸ਼ ਕੁਮਾਰ ਮਹਿਤਾ ਨੇ ਸਿਰਸਾ ਅਨਾਜ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿੱਚ ਕਮਿਸ਼ਨ ਏਜੰਟਾਂ ਤੇ ਵਪਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੰਡੀ ਪ੍ਰਬੰਧਾਂ, ਝੋਨੇ ਦੀ ਖਰੀਦ, ਮੀਂਹ ਦੇ ਪਾਣੀ ਦੀ ਨਿਕਾਸੀ ਤੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ।
ਸ
ਸਿਰਸਾ ’ਚ ਵਪਾਰੀਆਂ ਨੂੰ ਸੰਬੋਧਨ ਕਰਦੇ ਹਰਿਆਣਾ ਵਪਾਰੀ ਭਲਾਈ ਬੋਰਡ ਦੇ ਚੇਅਰਮੈਨ ਰਾਜੇਸ਼ ਠਕਰਾਲ। ਤਸਵੀਰ : ਪੰਨੀਵਾਲੀਆ
18-10-2026
ਸਿਰਸਾ, 17 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਵਪਾਰੀ ਭਲਾਈ ਬੋਰਡ ਦੇ ਚੇਅਰਮੈਨ ਰਾਜੇਸ਼ ਠਕਰਾਲ ਤੇ ਸਕੱਤਰ ਯੋਗੇਸ਼ ਕੁਮਾਰ ਮਹਿਤਾ ਨੇ ਸਿਰਸਾ ਅਨਾਜ ਮੰਡੀ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿੱਚ ਕਮਿਸ਼ਨ ਏਜੰਟਾਂ ਤੇ ਵਪਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੰਡੀ ਪ੍ਰਬੰਧਾਂ, ਝੋਨੇ ਦੀ ਖਰੀਦ, ਮੀਂਹ ਦੇ ਪਾਣੀ ਦੀ ਨਿਕਾਸੀ ਤੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਬੋਰਡ ਚੇਅਰਮੈਨ ਨੇ ਭਰੋਸਾ ਦਿੱਤਾ ਕਿ ਵਪਾਰੀਆਂ, ਕਮਿਸ਼ਨ ਏਜੰਟਾਂ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਚੇਅਰਮੈਨ ਰਾਜੇਸ਼ ਠਕਰਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਤੇ ਕਮਿਸ਼ਨ ਏਜੰਟਾਂ ਨੂੰ ਦਰਪੇਸ਼ ਸਮੱਸਿਆਵਾਂ ਪ੍ਰਤੀ ਗੰਭੀਰ ਹੈ। ਬਰਸਾਤ ਦੇ ਮੌਸਮ ਦੌਰਾਨ ਮੰਡੀਆਂ ਵਿੱਚ ਸਹੀ ਨਿਕਾਸੀ ਤੇ ਹੋਰ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੰਡੀਆਂ ਵਿੱਚ ਸੁਚਾਰੂ ਪ੍ਰਬੰਧ ਬਣਾਈ ਰੱਖਣ ਲਈ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਪੱਤਰ ਲਿਖੇ ਗਏ ਹਨ। ਉਨ੍ਹਾਂ ਕਿਹਾ ਕਿ ਰਤੀਆ ਅਤੇ ਟੋਹਾਣਾ ਦਾ ਦੌਰਾ ਕਰਨ ਤੋਂ ਬਾਅਦ, ਉਹ ਸਿਰਸਾ ਅਨਾਜ ਮੰਡੀ ਦਾ ਨਿਰੀਖਣ ਕਰਨ ਆਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਵਪਾਰੀ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕਰਨਾ ਚਾਹੁੰਦੇ ਹਨ ਤਾਂ ਬੋਰਡ ਉਨ੍ਹਾਂ ਦੀ ਸਹਾਇਤਾ ਲਈ ਤਿਆਰ ਰਹੇਗਾ। ਬੋਰਡ ਚੇਅਰਮੈਨ ਨੇ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਹਰ ਦਾਣਾ ਮੰਡੀ ਵਿੱਚ ਖਰੀਦਿਆ ਜਾਵੇਗਾ ਤੇ ਕਿਸਾਨਾਂ, ਵਪਾਰੀਆਂ ਤੇ ਕਮਿਸ਼ਨ ਏਜੰਟਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਮੁਸ਼ਕਲ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਉਪਜ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀ ਵਿੱਚ ਲਿਆਉਣ। ਮੀਟਿੰਗ ਤੋਂ ਬਾਅਦ ਰਾਜੇਸ਼ ਠਕਰਾਲ ਨੇ ਮੰਡੀ ਵਿੱਚ ਝੋਨੇ ਦੇ ਢੇਰੀਆਂ ਦਾ ਨਿਰੀਖਣ ਕੀਤਾ ਤੇ ਖਰੀਦ ਪ੍ਰਕਿਰਿਆ ਅਤੇ ਫਸਲ ਦੀ ਵਿਕਰੀ ਸੰਬੰਧੀ ਜਾਣਕਾਰੀ ਲਈ। ਉਨ੍ਹਾਂ ਨੇ ਕਮਿਸ਼ਨ ਏਜੰਟਾਂ ਨਾਲ ਉਨ੍ਹਾਂ ਦੀਆਂ ਚਿੰਤਾਵਾਂ ’ਤੇ ਚਰਚਾ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੁਆਰਾ ਪੇਸ਼ ਕੀਤੇ ਗਏ ਮੈਮੋਰੰਡਮ ਦੀ ਸਮੀਖਿਆ ਕੀਤੀ ਜਾਵੇਗੀ ਤੇ ਮੁੱਦਿਆਂ ਦੇ ਹੱਲ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਬੋਰਡ ਚੇਅਰਮੈਨ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬੋਰਡ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਹ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਕਿ ਵਪਾਰੀਆਂ ਅਤੇ ਕਮਿਸ਼ਨ ਏਜੰਟਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਚੇਅਰਮੈਨ ਰਾਜੇਸ਼ ਠਕਰਾਲ ਅਤੇ ਸਕੱਤਰ ਯੋਗੇਸ਼ ਕੁਮਾਰ ਮਹਿਤਾ ਦੇ ਸਨਮਾਨ ਵਿੱਚ ਕਮਿਸ਼ਨ ਏਜੰਟ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਉਨ੍ਹਾਂ ਮਾਰਕੀਟ ਵਿੱਚ ਰੱਖੇ ਹੋਰ ਪ੍ਰੋਗਰਾਮਾਂ ਵਿੱਚ ਵੀ ਸ਼ਮੂਲੀਅਤ ਕੀਤੀ ਜਿੱਥੇ ਗਊ ਸੇਵਾ ਆਯੋਗ ਦੇ ਚੇਅਰਮੈਨ ਰਾਮਚੰਦਰ ਕੰਬੋਜ, ਸਾਬਕਾ ਵਿਧਾਇਕ ਮੱਖਣ ਲਾਲ ਸਿੰਗਲਾ ਤੇ ਹੋਰ ਪਤਵੰਤਿਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਇੰਦਰਪਾਲ ਜਾਂਗੜਾ, ਉਪ ਚੇਅਰਮੈਨ ਜਨਕ ਰਾਜ, ਆੜ੍ਹਤੀਆ ਐਸੋ ਸੀਏਸ਼ਨ ਦੇ ਪ੍ਰਧਾਨ ਪ੍ਰੇਮ ਬਜਾਜ, ਸਾਬਕਾ ਪ੍ਰਧਾਨ ਮਨੋਹਰ ਮਹਿਤਾ, ਸੁਸ਼ੀਲ ਕਸਵਾਨ, ਕ੍ਰਿਸ਼ਨ ਮਹਿਤਾ, ਰਾਜਿੰਦਰ ਨੱਡਾ, ਸਿਕੰਦਰ ਖੱਟਰ, ਡੀ.ਐਮ.ਈ.ਓ. ਰਾਹੁਲ ਕੁੰਡੂ, ਸਕੱਤਰ ਵਰਿੰਦਰ ਮਹਿਤਾ, ਬਿਜਲੀ ਬੋਰਡ ਦੇ ਐਸ.ਡੀ.ਓ. ਵਿਕਾਸ ਠਕਰਾਲ, ਈ.ਟੀ.ਓ. ਸੁਰਿੰਦਰ ਗੋਦਾਰਾ, ਅਮਰ ਸਿੰਘ ਵਪਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਪਾਰੀ ਗੁਰਸਿੱਖ ਸਿੰਘ ਹਾਜ਼ਰ ਸਨ। ਮੌਜੂਦ ਸਨ।