ਉੱਤਰੀ ਹਲਕੇ ’ਚ ਢੀਂਡਸਾ ਦੀ ਅਗਵਾਈ ਹੇਠ ਘਰ-ਘਰ ਸੰਪਰਕ ਮੁਹਿੰਮ ਨੂੰ ਭਰਵਾਂ ਹੁੰਗਾਰਾ
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ’ਚ ਸ਼ੁਰੂ ਕੀਤੀ ਘਰ-ਘਰ ਸੰਪਰਕ ਮੁਹਿੰਮ ਤਹਿਤ ਹਲਕਾ ਜਲੰਧਰ ਉੱਤਰੀ ਦੇ ਸਰਕਲ ਸੋਢਲ ਅਧੀਨ ਆਉਂਦੇ ਵਾਰਡ ਨੰਬਰ 77 ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ, ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਅਤੇ ਪਰਿਵਾਰਾਂ ਨੂੰ ਮੁਹਿੰਮ ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ।
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ’ਚ ਸ਼ੁਰੂ ਕੀਤੀ ਘਰ-ਘਰ ਸੰਪਰਕ ਮੁਹਿੰਮ ਤਹਿਤ ਹਲਕਾ ਜਲੰਧਰ ਉੱਤਰੀ ਦੇ ਸਰਕਲ ਸੋਢਲ ਅਧੀਨ ਆਉਂਦੇ ਵਾਰਡ ਨੰਬਰ 77 ਵਿਚ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਘਰ-ਘਰ ਪਹੁੰਚ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਦੁਕਾਨਦਾਰਾਂ, ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਅਤੇ ਪਰਿਵਾਰਾਂ ਨੂੰ ਮੁਹਿੰਮ ਤਹਿਤ ਫਾਰਮ ਭਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਹਲਕਾ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਨਰਲ ਕੌਂਸਲ ਦੇ ਮੈਂਬਰ ਜਗਦੀਪ ਸਿੰਘ ਵਿਰਦੀ ਅਤੇ ਗੁਰਜੀਤ ਸਿੰਘ ਮਰਵਾਹਾ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਵਾਰਡ ਦੇ ਅਕਾਲੀ ਦਲ ਦੇ ਪ੍ਰਧਾਨ ਜਸਵਿੰਦਰ ਸਿੰਘ ਧੋਗੜੀ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਭੁਪਿੰਦਰ ਸਿੰਘ ਬਾਂਸਲ ਸਮੇਤ ਹੋਰ ਆਗੂਆਂ ਤੇ ਵਰਕਰਾਂ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਹਲਕਾ ਪ੍ਰਧਾਨ ਰਾਜੇਸ਼ ਸ਼ਰਮਾ ਨੇ ਕਿਹਾ ਕਿ ਮੁਹਿੰਮ ਰਾਹੀਂ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਜਾਣਨ ਲਈ ਉਨ੍ਹਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੇਰ ਸਿੰਘ ਬਾਜਵਾ, ਸੁਖਰਾਜ ਸਿੰਘ ਸਿੱਧੂ, ਮਨਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਕਮਲ ਠਾਕੁਰ, ਹਰਮਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਜਿੰਦਰ ਕੁਮਾਰ ਸਹਿਗਲ, ਹਰਦੀਪ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।