18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦੀ ਮੁਫ਼ਤ ਜਾਂਚ-ਆਪ੍ਰੇਸ਼ਨ ਅਤੇ ਜਨਰਲ ਮੈਡੀਕਲ ਕੈਂਪ ਅੱਜ

ਜਲੰਧਰ, 17 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ) - ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ, ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਜ਼ਾਦੀ ਘੁਲਾਟੀਏ ਸੁਰਿੰਦਰ ਸਿੰਘ ਅਤੇ ਬੇਅੰਤ ਸਿੰਘ ਦੇ ਪਰਿਵਾਰ ਵਲੋਂ 18 ਅਕਤੂਬਰ, ਦਿਨ ਐਤਵਾਰ ਨੂੰ ਡੇਰਾ ਨਿਰਮਲ ਸੰਤਪੁਰਾ (ਲਾਇਲਪੁਰੀ) ਨੇੜੇ ਸ੍ਰੀ ਗੁਰੂ ਰਵਿਦਾਸ ਚੌਕ, ਜਲੰਧਰ ਵਿਖੇ ਅੱਖਾਂ ਦੀ ਮੁਫ਼ਤ ਜਾਂਚ-ਆਪ੍ਰੇਸ਼ਨ ਅਤੇ ਜਨਰਲ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣ ਵਾਲੇ ਇਸ ਕੈਂਪ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ ਅਤੇ ਸਕੱਤਰ ਕੰਵਲਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਜਿਹੜੇ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨਾਂ ਦੀ ਲੋੜ ਹੋਵੇਗੀ, ਉਨ੍ਹਾਂ ਦੇ ਆਪ੍ਰੇਸ਼ਨ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਕੀਤੇ ਜਾਣਗੇ। ਕੈਂਪ ’ਚ ਦਿਖਾਉਣ ਵਾਲਿਆਂ ਦੀ ਰਜਿਸਟ੍ਰੇਸ਼ਨ ਸਵੇਰੇ 8.30 ਵਜੇ ਸ਼ੁਰੂ ਹੋਵੇਗੀ। ਕੈਂਪ ਦੌਰਾਨ ਈ.ਸੀ.ਜੀ. ਅਤੇ ਬਲੱਡ ਸ਼ੂਗਰ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਅੱਖਾਂ ਦੇ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀਆਂ ਦਵਾਈਆਂ ਅਤੇ ਐਨਕਾਂ ਦਾ ਪ੍ਰਬੰਧ ਵੀ ਮੁਫ਼ਤ ਹੋਵੇਗਾ। ਇਸ ਮੌਕੇ ਜੁਗਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਕਾਨ੍ਹਪੁਰੀ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਲੈਂਡਲਾਰਡ, ਤਜਿੰਦਰਪਾਲ ਸਿੰਘ ਭਾਟੀਆ, ਗੁਰਵਿੰਦਰ ਸਿੰਘ ਚੋਪੜਾ, ਹਰਪ੍ਰੀਤ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਾਇਣ ਦੇ ਆਦਰਸ਼ਾਂ ਨੂੰ ਜੀਵਨ ’ਚ ਅਪਣਾਉਣ ਦੀ ਲੋੜ-ਸੁਦੇਸ਼ ਧਵਨ ਅਗਲੀ ਖ਼ਬਰ ਸਿਟੀ ਰੇਲਵੇ ਸਟੇਸ਼ਨ ’ਤੇ ਯਾਤਰੀ ਜਾਗਰੂਕਤਾ ਤੇ ਖੋਜ ਮੁਹਿੰਮ ਚਲਾਈ
Ad Position 24