ਸੜਕਾਂ , ਪੀਣ ਵਾਲੇ ਪਾਣੀ , ਉਦਯੋਗ ਅਤੇ ਨਿਵੇਸ਼ ਰਾਹੀਂ ਹਰਿਆਣਾ ਦੇ ਵਿਕਾਸ ਨੂੰ ਗਤੀ ਦੇਣ ’ ਤੇ ਜ਼ੋਰ - ਮੁੱਖ
ਚੰਡੀਗੜ੍ਹ, 18 ਅਕਤੂਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਕਾਰ ਦੇ ਲਗਾਤਾਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ’ਤੇ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਬੁਨਿਆਦੀ ਢਾਂਚੇ, ਉਦਯੋਗਿਕ ਨਿਵੇਸ਼, ਪੀਣ ਵਾਲੇ ਪਾਣੀ ਅਤੇ ਆਵਾਜਾਈ ਨਾਲ ਸਬੰਧਿਤ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਉਦਯੋਗਿਕ ਨੀਤੀਆਂ ਦੇ ਟੀਚਿਆਂ ਬਾਰੇ ਦੱਸਦਿਆਂ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਲਏ ਗਏ ਫ਼ੈਸਲਿਆਂ ਦਾ ਵੀ ਜ਼ਿਕਰ ਕੀਤਾ।
ਚੰਡੀਗੜ੍ਹ, 18 ਅਕਤੂਬਰ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਰਕਾਰ ਦੇ ਲਗਾਤਾਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ ’ਤੇ ਆਯੋਜਿਤ ਪ੍ਰੈਸ ਕਾਨਫਰੰਸ ਵਿੱਚ ਬੁਨਿਆਦੀ ਢਾਂਚੇ, ਉਦਯੋਗਿਕ ਨਿਵੇਸ਼, ਪੀਣ ਵਾਲੇ ਪਾਣੀ ਅਤੇ ਆਵਾਜਾਈ ਨਾਲ ਸਬੰਧਿਤ ਕੰਮਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਉਦਯੋਗਿਕ ਨੀਤੀਆਂ ਦੇ ਟੀਚਿਆਂ ਬਾਰੇ ਦੱਸਦਿਆਂ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਲਏ ਗਏ ਫ਼ੈਸਲਿਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਅਤੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਹਾਂਸੀ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਇਆ ਗਿਆ ਹੈ। ਸੂਬਾਈ ਸੜਕ ਸੁਧਾਰ ਪ੍ਰੋਜੈਕਟ ਤਹਿਤ 4 ਹਜ਼ਾਰ 827 ਕਰੋੜ ਰੁਪਏ ਦੀ ਲਾਗਤ ਨਾਲ 9 ਹਜ਼ਾਰ 410 ਕਿਲੋਮੀਟਰ ਲੰਬੀਆਂ 4 ਹਜ਼ਾਰ 227 ਸੜਕਾਂ ਦੀ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 1 ਹਜ਼ਾਰ 70 ਕਰੋੜ ਰੁਪਏ ਦੀ ਲਾਗਤ ਨਾਲ ਰੇਵਾੜੀ ਬਾਈਪਾਸ ਅਤੇ 170 ਕਰੋੜ ਰੁਪਏ ਦੀ ਲਾਗਤ ਨਾਲ ਪਿੰਜੌਰ ਬਾਈਪਾਸ ਦਾ ਨਿਰਮਾਣ ਕਰਵਾਇਆ ਹੈ। ਸਰਕਾਰ ਨੇ ਵਿਧਾਨ ਸਭਾ ਚੋਣਾਂ-2024 ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੂਬੇ ਵਿੱਚ 10 ਨਵੇਂ ਸਥਾਪਤ ਕਰਨ ਦਾ ਸੰਕਲਪ ਲਿਆ ਸੀ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 102 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ’ਤੇ ਆਧਾਰਿਤ 40 ਅਤੇ ਟਿਊਬਵੈੱਲਾਂ ’ਤੇ ਆਧਾਰਿਤ 8 ਜਲਘਰ ਸਥਾਪਤ ਕੀਤੇ ਗਏ ਹਨ। ਇਸੇ ਤਰ੍ਹਾਂ, 184 ਕਰੋੜ ਰੁਪਏ ਦੀ ਲਾਗਤ ਨਾਲ 537 ਟਿਊਬਵੈੱਲ ਅਤੇ 188 ਬੂਸਟਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਘਰਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ 1 ਹਜ਼ਾਰ 167 ਕਰੋੜ ਰੁਪਏ ਦੀ ਲਾਗਤ ਨਾਲ 6 ਹਜ਼ਾਰ 718 ਕਿੱਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਮਜ਼ਬੂਤ ਕੀਤਾ ਹੈ। ਵੱਖ-ਵੱਖ ਯੋਜਨਾਵਾਂ ਅਤੇ ਵਿੱਤ ਕਮਿਸ਼ਨਾਂ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਦੇ ਵਿਕਾਸ ਕਾਰਜਾਂ ਲਈ 3 ਹਜ਼ਾਰ 919 ਕਰੋੜ ਰੁਪਏ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਨੇ 71 ਸ਼ਹਿਰਾਂ ਵਿੱਚ 849 ਨਵੇਂ ਸੈਕਟਰ ਵਿਕਸਿਤ ਕਰਨ ਲਈ 1 ਲੱਖ 67 ਹਜ਼ਾਰ ਏਕੜ ਜ਼ਮੀਨ ਦੀ ਖਰੀਦ ਪ੍ਰਕਿਰਿਆ ਸ਼ੁਰੂ ਕੀਤੀ ਹੈ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਕਮਿਸ਼ਨਰ ਅਤੇ ਸਕੱਤਰ ਅਸ਼ੋਕ ਮੀਣਾ, ਕਮਿਸ਼ਨਰ ਅਤੇ ਸਕੱਤਰ ਕੇ. ਮਕਰੰਦ ਪਾਂਡੁਰੰਗ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਟਲੀ ਮੌਜੂਦ ਸਨ।