19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦੁਸਹਿਰੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ 400 ਪੁਲਿਸ ਕਰਮਚਾਰੀ ਤਾਇਨਾਤ

ਯਮੁਨਾਨਗਰ, 19ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਜਨਤਕ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਦੁਸਹਿਰੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਰਾਵਣ ਦਹਿਨ ਸਮਾਰੋਹਾਂ ਦੌਰਾਨ ਸਖ਼ਤ ਸੁਰੱਖਿਆ ਬਣਾਈ ਰੱਖਣ ਲਈ ਲਗਭਗ 400 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ। 20-10-2026
ਯਮੁਨਾਨਗਰ, 19ਅਕਤੂਬਰ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਜਨਤਕ ਸੁਰੱਖਿਆ ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਦੁਸਹਿਰੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਰਾਵਣ ਦਹਿਨ ਸਮਾਰੋਹਾਂ ਦੌਰਾਨ ਸਖ਼ਤ ਸੁਰੱਖਿਆ ਬਣਾਈ ਰੱਖਣ ਲਈ ਲਗਭਗ 400 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਸੁਰੱਖਿਆ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਸਾਰੇ ਪ੍ਰਮੁੱਖ ਦੁਸਹਿਰਾ ਸਥਾਨਾਂ ‘ਤੇ ਡੀ. ਐਸ. ਪੀ. ਪੱਧਰ ਦੇ ਅਧਿਕਾਰੀਆਂ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਵਧੀਕ ਐਸ. ਪੀ. ਆਸ਼ੀਸ਼ ਚੌਧਰੀ ਨੂੰ ਜਿੰਦਲ ਪਾਰਕ ਯਮੁਨਾਨਗਰ, ਮਾਡਲ ਟਾਊਨ ਦੁਸਹਿਰਾ ਗਰਾਊਂਡ ਯਮੁਨਾਨਗਰ, ਰਾਮ ਪਾਰਕ ਰਾਮਪੁਰਾ ਕਾਲੋਨੀ ਯਮੁਨਾਨਗਰ, ਪਟੇਲ ਨਗਰ ਪਾਰਕ ਗੁਲਾਬ ਨਗਰ ਯਮੁਨਾਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡੀ. ਐਸ. ਪੀ. ਹੈੱਡਕੁਆਰਟਰ ਕਮਲਜੀਤ ਸਿੰਘ ਨੂੰ ਹਨੂੰਮਾਨ ਗੇਟ ਜਗਾਧਰੀ ਸੈਕਟਰ-18 ਹੁੱਡਾ ਜਗਾਧਰੀ ਤੇ ਤੇਜਲੀ ਸਪੋਰਟਸ ਕੰਪਲੈਕਸ ਦੇ ਸਾਹਮਣੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਡੀ. ਐਸ. ਪੀ. ਰਾਦੌਰ ਸੁਨੀਲ ਕੁਮਾਰ ਨੂੰ ਰੇਲਵੇ ਵਰਕਸ਼ਾਪ ਗਰਾਊਂਡ, ਗੋਗਾਮੇਡੀ ਰਾਦੌਰ ਨੇੜੇ ਰਾਇਲ ਗਾਰਡਨ ਤੇ ਪਟੇਲ ਨਗਰ ਪਾਰਕ ਯਮੁਨਾਨਗਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਡੀ. ਐਸ. ਪੀ. ਸਧੌਰਾ ਰਮੇਸ਼ ਕੁਮਾਰ ਨੂੰ ਲਕਸ਼ਮੀ ਨਾਰਾਇਣ ਮੰਦਰ ਸਧੌਰਾ, ਸੰਸਕ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਆਸਪੁਰ ਮੈਦਾਨ, ਸੰਸਕ੍ਰਿਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਛਛਰੌਲੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਡੀ. ਐਸ. ਪੀ. ਰਜਤ ਗੁਲੀਆ ਨੂੰ ਸੁਲਤਾਨਪੁਰ ਰੋਡ ਸਰਸਵਤੀ ਨਗਰ ਤੇ ਆਈ . ਟੀ. ਆਈ. ਦੇ ਸਾਹਮਣੇ ਮੰਡੀ ਗਰਾਊਂਡ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹੇ ਵਿਚ ਤਾਇਨਾਤ ਸਾਰੇ ਪੀ. ਸੀ. ਆਰ. ਵਾਹਨਾਂ, ਪੁਲਿਸ ਸਵਾਰਾਂ, ਈ. ਆਰ. ਵੀ. ਵਾਹਨਾਂ, 16 ਐਂਬੂਲੈਂਸਾਂ, 16 ਫਾਇਰ ਬ੍ਰਿਗੇਡ ਵਾਹਨਾਂ ਤੇ 16 ਰਿਕਵਰੀ ਵੈਨਾਂ ਨੂੰ ਕਿਸੇ ਵੀ ਸਮਾਜ ਵਿਰੋਧੀ ਗਤੀਵਿਧੀ ਦੀ ਨਿਗਰਾਨੀ ਕਰਨ ਤੇ ਤੁਰੰਤ ਕਾਰਵਾਈ ਕਰਨ ਲਈ ਐਲਰਟ ਕਰ ਦਿੱਤਾ ਹੈ। ਔਰਤਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਜਿਸ ਵਿਚ ‘ਦੁਰਗਾ ਸ਼ਕਤੀ ਟੀਮ’ ਦੀਆਂ ਮਹਿਲਾ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਵੀ ਸ਼ਾਮਿਲ ਹੈ। ਪੁਲਿਸ ਸੁਪਰਡੈਂਟ ਨੇ ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿਚ ਵਧਦੀ ਭੀੜ ਨੂੰ ਦੇਖਦੇ ਹੋਏ ਔਰਤਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਖਰੀਦਦਾਰੀ ਕਰਦੇ ਸਮੇਂ ਆਪਣੇ ਪਰਸ, ਮੋਬਾਈਲ ਫੋਨ ਤੇ ਗਹਿਣਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਹੈ। ਜੇਕਰ ਉਹ ਕੋਈ ਸ਼ੱਕੀ ਵਿਅਕਤੀ ਦੇਖਦੇ ਹਨ ਤਾਂ ਤੁਰੰਤ 112 ‘ਤੇ ਇਸ ਦੀ ਸੂਚਨਾ ਦੇਣ।
Ad Position 22
No active advertisement
ਪਿਛਲੀ ਖ਼ਬਰ ਮਹਾਰਾਣੀ ਜਿੰਦ ਕੌਰ ਦੇ ਜੀਵਨ ਇਤਿਹਾਸ ਬਾਰੇ ਕਰਾਇਆ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਬਿਜਲੀ ਵਿਭਾਗ ਦੀ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਦੀ ਮੀਟਿੰਗ 21 ਨੂੰ : ਭੁਪਿੰਦਰ ਸਿੰਘ
Ad Position 24