20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮਹਾਰਾਣੀ ਜਿੰਦ ਕੌਰ ਦੇ ਜੀਵਨ ਇਤਿਹਾਸ ਬਾਰੇ ਕਰਾਇਆ ਵਿਸ਼ੇਸ਼ ਲੈਕਚਰ

ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸਿੱਖ ਹਿਸਟਰੀ ਐਂਡ ਗੁਰਬਾਣੀ ਫੋਰਮ ਵੱਲੋਂ ਇਤਿਹਾਸ ਵਿਚ ਸਿੱਖ ਬੀਬੀਆਂ, ਲੈਕਚਰ ਲੜੀ ਹੇਠ ਮਹਾਰਾਣੀ ਜਿੰਦ ਕੌਰ ਦੇ ਜੀਵਨ ਇਤਿਹਾਸ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਤੇ ਇੰਟਰਨੈਸ਼ਨਲ ਇੰਸਟੀਚਿਊਟ ਫ਼ਾਰ ਗੁਰਮਤਿ ਸਟੱਡੀਜ਼ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ ਨੇ ਹਾਜ਼ਰੀ ਭਰੀ।

Ad Position 21
No active advertisement
ਅਜੀਤ ਡੈਸਕ 20-10-2026
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸਿੱਖ ਹਿਸਟਰੀ ਐਂਡ ਗੁਰਬਾਣੀ ਫੋਰਮ ਵੱਲੋਂ ਇਤਿਹਾਸ ਵਿਚ ਸਿੱਖ ਬੀਬੀਆਂ, ਲੈਕਚਰ ਲੜੀ ਹੇਠ ਮਹਾਰਾਣੀ ਜਿੰਦ ਕੌਰ ਦੇ ਜੀਵਨ ਇਤਿਹਾਸ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਪ੍ਰੋਗਰਾਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਤੇ ਇੰਟਰਨੈਸ਼ਨਲ ਇੰਸਟੀਚਿਊਟ ਫ਼ਾਰ ਗੁਰਮਤਿ ਸਟੱਡੀਜ਼ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਗੋਲਡੀ ਨੇ ਹਾਜ਼ਰੀ ਭਰੀ। ਪ੍ਰੋਗਰਾਮ ਦੌਰਾਨ ਡਾ. ਹਰਪ੍ਰੀਤ ਕੌਰ ਤੇ ਸਵਰਨ ਸਿੰਘ ‘ਸਵਰਨ’ ਨੇ ਲੈਕਚਰ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਬੁਲਾਰੇ, ਮੁੱਖ ਮਹਿਮਾਨ ਤੇ ਪਤਵੰਤੇ ਸੱਜਣਾਂ ਦਾ ਰਸਮੀ ਸੁਆਗਤ ਕੀਤਾ। ਮੁੱਖ ਬੁਲਾਰੇ ਡਾ. ਇੰਦਰਪ੍ਰੀਤ ਕੌਰ ਨੇ ਆਪਣੇ ਲੈਕਚਰ ਰਾਹੀਂ ਮਹਾਰਾਣੀ ਜਿੰਦ ਕੌਰ ਦੇ ਜੀਵਨ ਸੰਘਰਸ਼ ਤੇ ਕੌਮੀ ਸੇਵਾ ਦੇ ਵੱਖ-ਵੱਖ ਪੱਖਾਂ ‘ਤੇ ਚਾਨਣਾ ਪਾਇਆ। ਇਸ ਮੌਕੇ ਮੁੱਖ ਮਹਿਮਾਨ ਡਾ. ਰੋਮਿੰਦਰ ਕੌਰ ਰੰਧਾਵਾ ਨੇ ਫੋਰਮ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਰਾਣੀ ਜਿੰਦ ਕੌਰ ਵਰਗੀਆਂ ਸੂਝਵਾਨ ਔਰਤਾਂ ਦਾ ਜੀਵਨ ਇਤਿਹਾਸ ਨੌਜਵਾਨਾਂ ਨੂੰ ਆਪਣੇ ਇਤਿਹਾਸ, ਵਿਰਸੇ ਤੇ ਕੌਮੀ ਮੁੱਲਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਲਾਮਬੰਦ ਹੋਣ ਦੀ ਲੋੜ - ਰਾਮ ਸਿੰਘ ‘ਬੰਬੇ’ ਅਗਲੀ ਖ਼ਬਰ ਦੁਸਹਿਰੇ ਮੌਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਚਲਦਿਆਂ 400 ਪੁਲਿਸ ਕਰਮਚਾਰੀ ਤਾਇਨਾਤ
Ad Position 24