ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਲਾਮਬੰਦ ਹੋਣ ਦੀ ਲੋੜ - ਰਾਮ ਸਿੰਘ ‘ਬੰਬੇ’
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਤੇ ਨਸ਼ਾ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂਆਂ, ਪੀਰਾਂ ਤੇ ਯੋਧਿਆਂ ਦੀ ਪਵਿੱਤਰ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਜ ਪੂਰੇ ਸਮਾਜ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਸਖ਼ਤ ਲੋੜ ਹੈ।
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟੇ ਦੇ ਕਤਲ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਤੇ ਨਸ਼ਾ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂਆਂ, ਪੀਰਾਂ ਤੇ ਯੋਧਿਆਂ ਦੀ ਪਵਿੱਤਰ ਧਰਤੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਜ ਪੂਰੇ ਸਮਾਜ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਸਖ਼ਤ ਲੋੜ ਹੈ। ਇਹ ਸਿਰਫ਼ ਕਿਸੇ ਇੱਕ ਵਿਅਕਤੀ, ਸੰਸਥਾ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਇੱਕ ਸਾਂਝੀ ਸਮਾਜਿਕ ਲੜਾਈ ਹੈ ਜਿਸ ਵਿਚ ਹਰ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਬਿਨਾਂ ਕਿਸੇ ਸਿਆਸੀ ਦਬਾਅ ਦੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਮੁੜ ਵਸੇਬਾ ਕੇਂਦਰਾਂ ਰਾਹੀਂ ਇਲਾਜ ਤੇ ਹਮਦਰਦੀ ਦੇ ਕੇ ਮੁੱਖ ਧਾਰਾ ਵਿਚ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਦੋਸਤਾਨਾ ਮਾਹੌਲ ਬਣਾਉਣਾ ਚਾਹੀਦਾ ਹੈ ਤਾਂ ਜੋ ਬੱਚੇ ਮਾਨਸਿਕ ਤਣਾਅ ਜਾਂ ਇਕੱਲੇਪਣ ਕਾਰਨ ਗ਼ਲਤ ਸੰਗਤ ਵੱਲ ਨਾ ਜਾਣ ਤੇ ਬੱਚਿਆਂ ਦੇ ਬਦਲਦੇ ਵਿਵਹਾਰ ‘ਤੇ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਹਕੀਕਤ ’ਚ ਬਦਲਣ ਲਈ ਸਾਨੂੰ ਸਾਰਿਆਂ ਨੂੰ ਲਾਮਬੰਦ ਹੋਣ ਦੀ ਲੋੜ ਹੈ।