ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ - ਗੁਣਜੀਤ ਸਿੰਘ ਬਖ਼ਸ਼ੀ
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਕੌਮੀ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉੱਥੇ ਰਹਿ ਰਹੇ ਘੱਟਗਿਣਤੀ ਲੋਕਾਂ ਸਮੇਤ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਅਕਸਰ ਹੀ ਘੱਟਗਿਣਤੀ ਨਾਲ ਸਬੰਧਿਤ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ।
ਨਵੀਂ ਦਿੱਲੀ, 19 ਅਕਤੂਬਰ (ਜਗਤਾਰ ਸਿੰਘ)- ਸਿੱਖ ਬ੍ਰਦਰਹੁੱਡ ਇੰਟਰਨੈਸ਼ਨਲ ਦੇ ਕੌਮੀ ਜਨਰਲ ਸਕੱਤਰ ਗੁਣਜੀਤ ਸਿੰਘ ਬਖ਼ਸ਼ੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉੱਥੇ ਰਹਿ ਰਹੇ ਘੱਟਗਿਣਤੀ ਲੋਕਾਂ ਸਮੇਤ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਅਕਸਰ ਹੀ ਘੱਟਗਿਣਤੀ ਨਾਲ ਸਬੰਧਿਤ ਧਾਰਮਿਕ ਅਸਥਾਨਾਂ ਨੂੰ ਨੁਕਸਾਨ ਪਹੁੰਚਾਏ ਜਾਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਘਟਨਾ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਵਿਚ ਸਥਿਤ 200 ਸਾਲ ਪੁਰਾਣੇ ਇਤਿਹਾਸਕ ‘ਰਾਮ ਲੀਲਾ ਮੰਦਰ’ ਨੂੰ ਢਾਹ ਕੇ ਉੱਥੇ ਵਪਾਰਕ ਇਮਾਰਤ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਸਥਾਨਕ ਹਿੰਦੂ ਭਾਈਚਾਰੇ ਅਤੇ ਸਿਵਲ ਸੋਸਾਇਟੀ ਦੇ ਭਾਰੀ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪਾਕਿਸਤਾਨੀ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਮੰਦਰ ਨੂੰ ਆਪਣੀ ਸਰਕਾਰੀ ਹਿਰਾਸਤ ਵਿਚ ਲੈ ਕੇ ਸੀਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਰਾਮ ਲੀਲਾ ਮੰਦਰ ਈ.ਟੀ.ਪੀ.ਬੀ. ਦੀ ਉਸ ਸਭਿਆਚਾਰਕ ਵਿਰਾਸਤ ਸੂਚੀ ਵਿਚ ਸ਼ਾਮਲ ਹੈ, ਜਿਸ ਵਿੱਚ ਡੇਰਾ ਇਸਮਾਈਲ ਖ਼ਾਨ ਦੀਆਂ ਲਗਭਗ 400 ਇਤਿਹਾਸਕ ਇਮਾਰਤਾਂ ਨੂੰ ਸੁਰੱਖਿਅਤ ਐਲਾਨਿਆ ਗਿਆ ਹੈ। ਇਸ ਲਈ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਘੱਟਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਪ੍ਰਤੀ ਵਿਸ਼ੇਸ਼ ਤਵੱਜੋਂ ਦੇਵੇ।