20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ 29ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ

ਜ਼ੀਰਾ, 19 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਵਲੋਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ 29ਵਾਂ ਵਿਸ਼ਾਲ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਲਗਾਇਆ ਗਿਆ। ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਲਾਇਨਜ਼ ਆਈ ਕੇਅਰ ਸੈਂਟਰ ਫ਼ਿਰੋਜ਼ਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅੱਖਾਂ ਦੇ ਮਾਹਿਰ ਡਾ.

Ad Position 21
No active advertisement
ਅਜੀਤ ਡੈਸਕ 20-10-2026
ਜ਼ੀਰਾ, 19 ਅਕਤੂਬਰ(ਪ੍ਰਤਾਪ ਸਿੰਘ ਹੀਰਾ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਸਤਿਸੰਗ ਸਭਾ ਬਸਤੀ ਮਾਛੀਆਂ ਜ਼ੀਰਾ ਵਲੋਂ ਮਾਨਵਤਾ ਦੀ ਸੇਵਾ ਨੂੰ ਸਮਰਪਿਤ 29ਵਾਂ ਵਿਸ਼ਾਲ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਲਗਾਇਆ ਗਿਆ। ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਲਾਇਨਜ਼ ਆਈ ਕੇਅਰ ਸੈਂਟਰ ਫ਼ਿਰੋਜ਼ਪੁਰ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਅੱਖਾਂ ਦੇ ਮਾਹਿਰ ਡਾ. ਆਕ੍ਰਿਤੀ ਸਿੰਗਲਾ ਤੇ ਡਾ. ਵਿਕਾਸ ਕੁਮਾਰ ਵਲੋਂ 350 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਤੇ ਲਗਭਗ 50 ਮਰੀਜ਼ਾਂ ਦੀ ਚੋਣ ਅੱਖਾਂ ਦੇ ਲੈਂਸ ਪਵਾਉਣ ਲਈ ਕੀਤੀ ਗਈ ਜਿਨ੍ਹਾਂ ਦੇ ਆਪ੍ਰੇਸ਼ਨ ਅਤੇ ਲੈਂਸ ਦਾ ਸਾਰਾ ਖ਼ਰਚਾ ਸੰਸਥਾ ਵਲੋਂ ਚੁੱਕਿਆ ਜਾਵੇਗਾ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਕੈਂਪ ’ਚ ਆਏ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਗੁਰੂ ਕੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਗਏ ਸਨ। ਇਸ ਨੇਕ ਕਾਰਜ ਦੌਰਾਨ ਹਰਜੀਤ ਸਿੰਘ ਵਧਵਾ, ਸੁਰਿੰਦਰ ਸਿੰਘ ਬੇਦੀ, ਖ਼ਜ਼ਾਨਚੀ ਜੋਗਿੰਦਰ ਸਿੰਘ ਝੱਤਰਾ, ਸੁਰਿੰਦਰ ਸਿੰਘ ਸੋਢੀ, ਪਰਮਜੀਤ ਸਿੰਘ ਕਰੀਰ, ਤਰਸੇਮ ਸਿੰਘ ਵਿੱਜ, ਗੁਰਦੇਵ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਸੰਧੂ, ਬਖ਼ਸ਼ੀਸ਼ ਸਿੰਘ, ਦਲਜੀਤ ਸਿੰਘ ਬੰਬੇ ਵਾਲੇ, ਕੁਲਦੀਪ ਸਿੰਘ ਮਾਣਕ, ਹਰਪਾਲ ਸਿੰਘ, ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ, ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਮਾਸਟਰ ਨਰਿੰਦਰ ਸਿੰਘ, ਅਜੀਤ ਸਿੰਘ, ਡਾ. ਸੁਰਿੰਦਰ ਸਿੰਘ, ਮੰਨੂੰ ਬਾਂਸਲ, ਜਸਵੰਤ ਸਿੰਘ ਨਾਮਦੇਵ, ਕੁਲਵੰਤ ਸਿੰਘ ਤੇ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਸਮੂਹ ਕਮੇਟੀ ਮੈਂਬਰ ਅਤੇ ਸੇਵਾਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੀ ਗਊਸ਼ਾਲਾ ਨੂੰ ਜਲਦੀ ਮਿਲਣਗੇ ਫੰਡ- ਵਿਧਾਇਕ ਸਵਨਾ ‘ ਆਪ’ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਗਊਸ਼ਾਲਾਵਾਂ ਦੇ... ਅਗਲੀ ਖ਼ਬਰ ਵਿਧਾਇਕ ਸਵਨਾ ਦੇ ਦਫ਼ਤਰ ਦਾ 21 ਅਕਤੂਬਰ ਨੂੰ ਘਿਰਾਓ ਕੀਤਾ ਜਾਵੇਗਾ- ਛੱਪੜੀਵਾਲਾ
Ad Position 24