ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ
ਨਵੀਂ ਦਿੱਲੀ, 19 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਸਿੰਘ ਬਹਾਦਰ ਮਹਿਰੌਲੀ ਦਿੱਲੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਨਵੀਂ ਦਿੱਲੀ, 19 ਅਕਤੂਬਰ (ਡਾ. ਬਲਵਿੰਦਰ ਸਿੰਘ ਸੋਢੀ)- ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਸਿੰਘ ਬਹਾਦਰ ਮਹਿਰੌਲੀ ਦਿੱਲੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿਚ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਜੀਵਨ ਸੰਬੰਧੀ ਕੀਤੀਆਂ ਗਈਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਵਿਚ ਉਨ੍ਹਾਂ ਦੇ ਪਾਏ ਅਹਿਮ ਯੋਗਦਾਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸੰਗਤ ਦੀ ਸਹੂਲਤ ਤੇ ਸੇਵਾ ਦੇ ਉਦੇਸ਼ ਨਾਲ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਨੂੰ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਖੰਨਾ ਵੀ ਮੌਜੂਦ ਸਨ।